ਮਿਸਲ ਸਤਲੁਜ ਵਲੋਂ ਗੁਰਦੁਆਰਾ ਜ਼ਾਹਰਾ ਪੀਰ ਸਨੇਰ ਵਿਖੇ ਬਾਬਾ ਜੀ ਨਾਲ ਮੁਲਾਕਾਤ, ਅਸ਼ੀਰਵਾਦ ਪ੍ਰਾਪਤ ਕੀਤਾ
ਜ਼ੀਰਾ,26 ਨਵੰਬਰ (ਰਜਨੀਸ਼ ਕਥੂਰੀਆ)- ਮਿਸਲ ਸਤਲੁਜ ਦੇ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਨੇ ਗੁਰਦੁਆਰਾ ਜ਼ਾਹਰਾ ਪੀਰ ਸਨੇਰ ਵਿਖੇ ਪਹੁੰਚ ਕੇ ਬਾਬਾ ਕਪੂਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਬਾਬਾ ਜੀ ਨਾਲ ਮਿਸਲ ਸਤਲੁਜ ਵਲੋਂ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਜ਼ੀਰਾ,26 ਨਵੰਬਰ (ਰਜਨੀਸ਼ ਕਥੂਰੀਆ)- ਮਿਸਲ ਸਤਲੁਜ ਦੇ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਨੇ ਗੁਰਦੁਆਰਾ ਜ਼ਾਹਰਾ ਪੀਰ ਸਨੇਰ ਵਿਖੇ ਪਹੁੰਚ ਕੇ ਬਾਬਾ ਕਪੂਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਬਾਬਾ ਜੀ ਨਾਲ ਮਿਸਲ ਸਤਲੁਜ ਵਲੋਂ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਸੇਖੋਂ ਨੇ ਬਾਬਾ ਜੀ ਨੂੰ ਦੱਸਿਆ ਕਿ ਮਿਸਲ ਸਤਲੁਜ ਵਲੋਂ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਦਸਤਾਰ ਸਿਖਲਾਈ ਕੈਂਪ ਲਗਾਉਣ ਤੋਂ ਇਲਾਵਾ ਬੱਚਿਆਂ ਨੂੰ ਗੱਤਕੇ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਜਥੇਬੰਦੀ ਨੂੰ ਸੇਵਾ ਕਰਨ ਦਾ ਮੌਕਾ ਮਿਲਦਾ ਹੈ, ਉੱਥੇ ਪੂਰੀ ਸ਼ਰਧਾ ਅਤੇ ਲਗਨ ਨਾਲ ਸੇਵਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਆਪਣੇ ਧਰਮ, ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਸਾਡਾ ਉਦੇਸ਼ ਸਿਰਫ਼ ਕੈਂਪ ਲਗਾਉਣਾ ਨਹੀਂ, ਸਗੋਂ ਨਵੀਂ ਪੀੜ੍ਹੀ ਅੰਦਰ ਸਿੱਖੀ ਪ੍ਰਤੀ ਪਿਆਰ, ਸਤਿਕਾਰ ਅਤੇ ਆਪਣੇ ਇਤਿਹਾਸ ਬਾਰੇ ਜਾਣਨ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਭਵਿੱਖ ਵਿੱਚ ਵੀ ਅਜਿਹੇ ਕਾਰਜਾਂ ਨੂੰ ਹੋਰ ਉਤਸ਼ਾਹ ਨਾਲ ਜਾਰੀ ਰੱਖੇਗੀ ਅਤੇ ਗੁਰੂ ਘਰਾਂ ਵਲੋਂ ਮਿਲਣ ਵਾਲੀ ਹਰ ਸੇਵਾ ਨੂੰ ਖੁਸ਼ਕਿਸਮਤੀ ਸਮਝ ਕੇ ਨਿਭਾਵੇਗੀ। ਇਸ ਮੌਕੇ ਦਵਿੰਦਰ ਸਿੰਘ ਸੇਖੋਂ ਦੇ ਨਾਲ ਹਰਜਿੰਦਰ ਸਿੰਘ ਸਹੋਤਾ ਜੁਆਇੰਟ ਸਕੱਤਰ ਪੰਜਾਬ, ਤਜਿੰਦਰ ਸਿੰਘ ਕੰਗ, ਕਮਲਜੀਤ ਸਿੰਘ ਜ਼ੀਰਾ, ਸਿਮਰਤਪਾਲ ਸਿੰਘ ਖੋਸਾ, ਅਮਨਦੀਪ ਸਿੰਘ ਜ਼ੀਰਾ ਅਤੇ ਜਸਨੂਰ ਸਿੰਘ ਬਰਾੜ ਹਾਜ਼ਰ ਸਨ।