26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਤੋਂ ਬਾਅਦ ਵਪਾਰੀਆਂ ਅਤੇ ਆਮ ਲੋਕਾਂ ’ਚ ਭਾਰੀ ਉਤਸ਼ਾਹ-ਜਿੰਦੂ,ਮਾਨ

ਮਮਦੋਟ, 26 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਹੋਏ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵਰਕਰਾਂ ਸਮੇਤ ਵਪਾਰੀ ਵਰਗ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਵਿਧਾਨਸਭਾ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਮਾਨ ਵਲੋਂ ਪਾਰਟੀ ਆਗੂਆਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਕੀਤਾ ਗਿਆ।

Ad Position 21
No active advertisement
ਜੋਗਿੰਦਰ ਸਿੰਘ ਜਿੰਦੂ ਅਤੇ ਵਰਦੇਵ ਸਿੰਘ ਮਾਨ। 27-11-2026
ਮਮਦੋਟ, 26 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਹੋਏ ਗੱਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਵਰਕਰਾਂ ਸਮੇਤ ਵਪਾਰੀ ਵਰਗ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਵਿਧਾਨਸਭਾ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਮਾਨ ਵਲੋਂ ਪਾਰਟੀ ਆਗੂਆਂ ਨਾਲ ਖ਼ੁਸ਼ੀ ਸਾਂਝੀ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਜਿਸ ਨੂੰ ਹਿੰਦੂ ਸਿੱਖ ਏਕਤਾ ਵਜੋਂ ਵੀ ਜਾਣਿਆਂ ਜਾਂਦਾ ਹੈ, ਇਸ ਗੱਠਜੋੜ ਦੀਆਂ ਪੰਜਾਬ ਵਿਚਲੀਆਂ ਸਰਕਾਰਾਂ ਮੌਕੇ ਵਪਾਰੀ, ਦੁਕਾਨਦਾਰ, ਟਰਾਂਸਪੋਰਟਰ,ਮੁਲਾਜ਼ਮ,ਕਿਸਾਨ ਅਤੇ ਮਜ਼ਦੂਰ ਵਰਗ ਸਮੇਤ ਸਾਰੇ ਹੀ ਲੋਕ ਬਿਨਾਂ ਕਿਸੇ ਦਖ਼ਲਅੰਦਾਜ਼ੀ ਅਤੇ ਡਰ ਦੇ ਆਪਣੇ ਕਾਰੋਬਾਰ ’ਤੇ ਕੰਮ-ਕਾਰ ਕਰਦੇ ਹੋਏ ਮੁਨਾਫ਼ਾ ਕਮਾ ਰਹੇ ਸਨ। ਪਰੰਤੂ ਜਦੋਂ ਤੋਂ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ,ਇਸ ਸਰਕਾਰ ਵਲੋਂ ਲੋਕ ਮਾਰੂ ਨੀਤੀਆਂ ਤਹਿਤ ਵਪਾਰੀਆਂ, ਦੁਕਾਨਦਾਰਾਂ, ਆੜ੍ਹਤੀਆਂ, ਟਰੱਕਾਂ ਵਾਲਿਆਂ,ਕਿਸਾਨਾਂ ਸਮੇਤ ਮਜ਼ਦੂਰਾਂ ਦੀ ਮਿਹਨਤ ਅਤੇ ਮੁਨਾਫ਼ੇ ਨੂੰ ਦੋਵੇਂ ਹੱਥੀ ਲੁੱਟਿਆ ਜਾ ਰਿਹਾ ਹੈ। ਇਸ ਸਰਕਾਰ ਵਲੋਂ ਗੈਗਸਟਰਵਾਦ, ਨਸ਼ਾ ਤਸਕਰਾਂ,ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲਿਆਂ ਨੂੰ ਦਿੱਤੀ ਖੁੱਲ ਕਾਰਨ ਹਰੇਕ ਵਰਗ ਡਰ ਦੇ ਸਾਏ ਹੇਠ ਦਿਨ ਗੁਜਾਰਦਾ ਹੋਇਆ,ਇਸ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਸੀ,ਗੱਠਜੋੜ ਦਾ ਐਲਾਨ ਹੁੰਦਿਆਂ ਦੋਵਾਂ ਪਾਰਟੀਆਂ ਦੇ ਵਰਕਰਾਂ ਸਮੇਤ ਪੰਜਾਬ ਦੇ ਹਰੇਕ ਵਰਗ ਵਿਚ ਇਸ ਗੱਠਜੋੜ ਦੀ ਸਰਕਾਰ ਬਣਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿਚ ਪੰਜਾਬੀਆਂ ਦੇ ਅਸ਼ੀਰਵਾਦ ਨਾਲ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਇਹ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਏਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਵਰਿੰਦਰ ਸਿੰਘ ਵੈਰੜ,ਪਵਨ ਦੁੱਗਲ , ਚਮਕੌਰ ਸਿੰਘ ਟਿੱਬੀ, ਸਾਬਕਾ ਚੇਅਰਮੈਨ ਜੋਗਾ ਸਿੰਘ ਮੁਰਕਵਾਲਾ,ਹਰਸਿਮਰਨ ਸਿੰਘ ਬਾਵਾ ਵੈਰੜ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੋਂ ਕੇ, ਸਰਕਲ ਪ੍ਰਧਾਨ ਮੇਜਰ ਸਿੰਘ ਸੋਢੀ ਵਾਲਾ, ਐੱਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਲੱਖੋਂ ਕੇ,ਸੁਖਦੇਵ ਸਿੰਘ ਢਿੱਲੋਂ ਕੜਮਾ,ਸੁਖਜੀਤ ਸਿੰਘ ਢਿੱਲੋਂ, ਪ੍ਰਤਾਪ ਸਿੰਘ ਲੱਖੋਂ ਕੇ, ਦੇਸ਼ਬੀਰ ਸਿੰਘ ਲਹੌਰੀਆ, ਸੁਰਿੰਦਰ ਸਿੰਘ ਢਿੱਲੋਂ, ਸਤਨਾਮ ਸਿੰਘ ਪੰਨੂੰ,ਗੁਰਸੇਵਕ ਸਿੰਘ ਸੰਧੂ ਕੋਹਰ ਸਿੰਘ ਵਾਲਾ,ਗੁਰਲਾਲ ਸਿੰਘ ਸ਼ਰੀਂਹ ਵਾਲਾ,ਗੁਰਮੀਤ ਸਿੰਘ ਨੰਬਰਦਾਰ ਮੋਹੜੇ,ਬਲਜਿੰਦਰ ਸਿੰਘ ਪੰਮਾਂ ਜੰਗ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਬਰਸੀ ਸਮਾਗਮਾਂ ’ਚ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਸੁਖਵਿੰਦਰ ਸਿੰਘ ਜੌੜਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
Ad Position 24