ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਬਰਸੀ ਸਮਾਗਮਾਂ ’ਚ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ
ਗੋਲੂ ਕਾ ਮੋੜ, 26 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਸ੍ਰੀ ਭਜਨਗੜ੍ਹ ਸਾਹਿਬ ਦੇ ਸੰਸਥਾਪਕ ਸੰਤ ਬਾਬਾ ਵਚਨ ਸਿੰਘ ਜੀ ਦੀ ਸਾਲਾਨਾ ਬਰਸੀ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਇਲਾਕੇ ਦੇ ਪਿੰਡਾਂ, ਸ਼ਹਿਰਾਂ ਤੋਂ ਇਲਾਵਾ ਦਿੱਲੀ, ਰਾਜਸਥਾਨ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ।
ਗੋਲੂ ਕਾ ਮੋੜ, 26 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਸ੍ਰੀ ਭਜਨਗੜ੍ਹ ਸਾਹਿਬ ਦੇ ਸੰਸਥਾਪਕ ਸੰਤ ਬਾਬਾ ਵਚਨ ਸਿੰਘ ਜੀ ਦੀ ਸਾਲਾਨਾ ਬਰਸੀ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਇਲਾਕੇ ਦੇ ਪਿੰਡਾਂ, ਸ਼ਹਿਰਾਂ ਤੋਂ ਇਲਾਵਾ ਦਿੱਲੀ, ਰਾਜਸਥਾਨ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਸਮਾਗਮ ਦੀ ਸ਼ੁਰੂਆਤ ਪਹਿਲੀ ਮੱਘਰ ਤੋਂ ਆਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਨਾਲ ਹੋਈ, ਜਿਸ ਦੇ ਭੋਗ ਸਵੇਰੇ 11 ਵਜੇ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਗੁਰਦੀਪ ਸਿੰਘ ਬਣਵਾਲਾ ਵਲੋਂ ਸੰਗਤਾਂ ਦੇ ਭਲੇ ਅਤੇ ਇਲਾਕੇ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਇਸ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਜਸਪ੍ਰੀਤ ਸਿੰਘ ਹਿਸਾਰ ਵਾਲਿਆਂ ਦੇ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਰਾਗੀ, ਢਾਡੀ ਜੱਥਿਆਂ ਅਤੇ ਕਥਾਵਾਚਕਾਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਇਸ ਮੌਕੇ ਬਾਬਾ ਬਲਜੀਤ ਸਿੰਘ ਠਾਠ ਸ਼ੇਰ ਮੁਹੰਮਦ (ਨਾਨਕਸਰ), ਬਾਬਾ ਰਾਧੇ ਸ਼ਾਮ ਡੇਰਾ ਬਾਬਾ ਰਾਮ ਥੰਮਨ ਬਾਜੇ ਕੇ, ਬਾਬਾ ਅਮਰਜੀਤ ਡੇਰਾ ਬਾਬਾ ਭੂੰਮਨ ਸ਼ਾਹ ਪਿੰਡੀ, ਕਾਂਗਰਸੀ ਆਗੂ ਗੁਰਜਿੰਦਰ ਪਾਲ ਸਿੰਘ ਸ਼ਿਵ ਤਿਰਪਾਲ ਕੇ, ਇਕਬਾਲ ਸਿੰਘ ਤਿਰਪਾਲ ਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਸਮੇਤ ਕਈ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸੰਤ ਬਾਬਾ ਰਜਿੰਦਰ ਸਿੰਘ ਵਲੋਂ ਪਹੁੰਚੇ ਸੰਤ ਮਹਾਂਪੁਰਸ਼ਾਂ, ਰਾਜਨੀਤਿਕ ਅਤੇ ਸਮਾਜਿਕ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਾਰਾ ਦਿਨ ਸੰਗਤਾਂ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।