27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਸ਼ਵਨੀ ਗੋਟਿਆਲ ( ਆਈ . ਪੀ . ਐੱਸ ) ਨੇ ਫ਼ਿਰੋਜ਼ਪੁਰ ਦੇ ਨਵੇਂ ਐੱਸ . ਐੱਸ . ਪੀ. ਵਜੋਂ ਸੰਭਾਲੀ ਕਮਾਨ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰ ਕਾਨੂੰਨ ਵਿਵਸਥਾ ਅਤੇ ਪੁਲਿਸ ਦੀ ਕਾਰਗੁਜ਼ਾਰੀ ਸੰਬੰਧੀ ਦਿਸ਼ਾ - ਨਿਰਦੇਸ਼ ਦਿੱਤੇ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਹੋਏ ਤਬਾਦਲਿਆਂ ਤਹਿਤ 2016 ਬੈਚ ਦੇ ਪੰਜਾਬ ਕੇਡਰ ਦੇ ਆਈ. ਪੀ.

Ad Position 21
No active advertisement
ਫ਼ਿਰੋਜ਼ਪੁਰ ਦੇ ਨਵੇਂ ਐੱਸ.ਐੱਸ.ਪੀ ਵਜੋਂ ਆਪਣਾ ਅਹੁਦਾ ਸੰਭਾਲਦੇ ਆਈ.ਪੀ.ਐੱਸ ਅਧਿਕਾਰੀ ਅਸ਼ਵਨੀ ਗੋਟਿਆਲ। 28-11-2026
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਪੁਲਿਸ ਵਿਚ ਹੋਏ ਤਬਾਦਲਿਆਂ ਤਹਿਤ 2016 ਬੈਚ ਦੇ ਪੰਜਾਬ ਕੇਡਰ ਦੇ ਆਈ.ਪੀ.ਐੱਸ ਅਧਿਕਾਰੀ ਸ੍ਰੀਮਤੀ ਅਸ਼ਵਨੀ ਗੋਟਿਆਲ ਨੇ ਫ਼ਿਰੋਜ਼ਪੁਰ ਦੇ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਇੱਥੇ ਤਾਇਨਾਤ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਦਾ ਤਬਾਦਲਾ ਐੱਸ.ਐੱਸ.ਪੀ ਮਲੇਰਕੋਟਲਾ ਵਜੋਂ ਹੋਇਆ ਹੈ। ਫ਼ਿਰੋਜ਼ਪੁਰ ਪਹੁੰਚਣ ’ਤੇ ਨਵ-ਨਿਯੁਕਤ ਐੱਸ.ਐੱਸ.ਪੀ ਅਸ਼ਵਨੀ ਗੋਟਿਆਲ ਨੂੰ ਪੁਲਿਸ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਉਹ ਇਸ ਤੋਂ ਪਹਿਲਾਂ ਏ.ਆਈ.ਜੀ ਏ.ਐੱਨ.ਟੀ.ਐੱਫ ਵਜੋਂ ਐੱਸ.ਏ.ਐੱਸ ਨਗਰ (ਮੋਹਾਲੀ) ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਨਸ਼ਾ ਤਸਕਰੀ ਵਿਰੁੱਧ ਕਾਰਵਾਈਆਂ ਨਾਲ ਜੁੜੀ ਅਹਿਮ ਜ਼ਿੰਮੇਵਾਰੀ ਨਿਭਾਉਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੀ ਪੁਲਿਸ ਦੀ ਕਮਾਨ ਸੌਂਪੀ ਗਈ ਹੈ। ਮੂਲ ਰੂਪ ਵਿਚ ਕਰਨਾਟਕ ਨਾਲ ਸਬੰਧਿਤ ਅਸ਼ਵਨੀ ਗੋਟਿਆਲ ਆਪਣੇ ਸੇਵਾ ਕਾਲ ਦੌਰਾਨ ਐੱਸ.ਏ.ਐੱਸ ਨਗਰ ਵਿਖੇ ਏ.ਐੱਸ.ਪੀ ਸਿਟੀ- 1 ਅਤੇ ਵਧੀਕ ਡਿਪਟੀ ਪੁਲਿਸ ਕਪਤਾਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਪੁਲਿਸ ਪ੍ਰਸ਼ਾਸਨ ਦੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਤਜਰਬਾ ਰੱਖਣ ਵਾਲੇ ਅਸ਼ਵਨੀ ਗੋਟਿਆਲ ਦੀ ਨਿਯੁਕਤੀ ਨੂੰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਿਚ ਅਹਿਮ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਅਤੇ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ, ਅਪਰਾਧਿਕ ਗਤੀਵਿਧੀਆਂ ’ ਤੇ ਨਜ਼ਰ ਰੱਖਣ ਅਤੇ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜਵਾਬਦੇਹੀ ਨਾਲ ਨਿਭਾਉਣ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਈ ਰੱਖਣ ਲਈ ਵੀ ਕਿਹਾ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ - ਮਾਮਲਾ ਦਰਜ ਅਗਲੀ ਖ਼ਬਰ ਪੁਲਿਸ ਦੇ ਤਸ਼ੱਦਦ ਕਾਰਨ ਸੂਬਾ ਪੱਧਰੀ ਹਾਕੀ ਖਿਡਾਰੀ ਦੀ ਮੌਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਪਰ...
Ad Position 24