27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਊਟਸੋਰਸਿੰਗ ਕਾਮਿਆਂ ਨੂੰ ਠੇਕਾ ਪ੍ਰਣਾਲੀ ’ਚ ਲਿਆਉਣ ਤੋਂ ਸਰਕਾਰ ਦੀ ਨਾਂਹ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਨੂੰ ਠੇਕਾ ਆਧਾਰਿਤ ਪ੍ਰਣਾਲੀ ਅਧੀਨ ਲਿਆਉਣ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਜਾਰੀ ਕੀਤੇ ਗਏ ਤਾਜ਼ਾ ਪੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਜਲ ਸਪਲਾਈ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਭਾਗ ਦੇ ਫ਼ਿਰੋਜ਼ਪੁਰ ਸਥਿਤ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।

Ad Position 21
No active advertisement
ਧਰਨੇ ਦੌਰਾਨ ਰੋਸ ਪ੍ਰਦਰਸ਼ਨ ਕਰਦੇ ਜਲ ਸਪਲਾਈ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਅਤੇ ਨੁਮਾਇੰਦੇ। 28-11-2026
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਨੂੰ ਠੇਕਾ ਆਧਾਰਿਤ ਪ੍ਰਣਾਲੀ ਅਧੀਨ ਲਿਆਉਣ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਜਾਰੀ ਕੀਤੇ ਗਏ ਤਾਜ਼ਾ ਪੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਜਲ ਸਪਲਾਈ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਭਾਗ ਦੇ ਫ਼ਿਰੋਜ਼ਪੁਰ ਸਥਿਤ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਯੂਨੀਅਨ ਆਗੂਆਂ ਰੁਪਿੰਦਰ ਕੁਮਾਰ, ਤਜਿੰਦਰ ਸਿੰਘ, ਸਾਹਿਲ, ਸੁਖਜਿੰਦਰ ਸਿੰਘ ਅਤੇ ਰਮਨਦੀਪ ਸਮੇਤ ਹੋਰ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਦੀ ਪੀ.ਪੀ.-3 ਸ਼ਾਖਾ ਵਲੋਂ ਜਾਰੀ ਤਾਜ਼ਾ ਪੱਤਰ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਆਊਟਸੋਰਸਿੰਗ ਨੀਤੀ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਠੇਕਾ ਆਧਾਰਿਤ ਪ੍ਰਣਾਲੀ ਵਿਚ ਤਬਦੀਲ ਕਰਨ ਤੋਂ ਅਸਮਰਥਾ ਪ੍ਰਗਟਾਈ ਗਈ ਹੈ। ਉਨ੍ਹਾਂ ਦੱਸਿਆ ਕਿ 23 ਨਵੰਬਰ 2026 ਨੂੰ ਜਾਰੀ ਹੋਏ ਇਸ ਪੱਤਰ ਰਾਹੀਂ ਪੰਜਾਬ ਰਾਜ ਆਊਟਸੋਰਸਡ ਅਮਲਾ (ਠੇਕੇ ’ਤੇ ਸ਼ਮੂਲੀਅਤ ਵਿਚ ਤਬਦੀਲੀ) ਐਕਟ, 2026 ਦੀ ਧਾਰਾ 6(3) ਤਹਿਤ ਇਨ੍ਹਾਂ ਮੁਲਾਜ਼ਮਾਂ ਦੇ ਮਾਮਲੇ ਵਿਚ ਠੇਕਾ ਆਧਾਰਿਤ ਪ੍ਰਣਾਲੀ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਇਕ ਪਾਸੇ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੇਂ ਕਾਨੂੰਨ ਬਣਾਉਣ ਅਤੇ ਰੁਜ਼ਗਾਰ ਸਬੰਧੀ ਨੀਤੀਆਂ ਲਿਆਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਵਿਭਾਗਾਂ ਵਿਚ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਆਊਟਸੋਰਸਿੰਗ ਕਾਮਿਆਂ ਨੂੰ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੁਕਮ ਸਰਕਾਰ ਦੇ ਐਲਾਨਾਂ ਅਤੇ ਅਮਲੀ ਕਾਰਵਾਈ ਵਿਚਲੇ ਫ਼ਰਕ ਨੂੰ ਉਜਾਗਰ ਕਰਦੇ ਹਨ ਅਤੇ ਮੁਲਾਜ਼ਮਾਂ ਵਿਚ ਬੇਭਰੋਸਗੀ ਪੈਦਾ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਉਕਤ ਪੱਤਰ ਤੁਰੰਤ ਵਾਪਸ ਲਿਆ ਜਾਵੇ ਅਤੇ ਆਊਟਸੋਰਸਿੰਗ ਅਧੀਨ ਕੰਮ ਕਰ ਰਹੇ ਕਲਰਕਾਂ ਸਮੇਤ ਹੋਰ ਮੁਲਾਜ਼ਮਾਂ ਨੂੰ ਠੇਕਾ ਆਧਾਰਿਤ ਪ੍ਰਣਾਲੀ ਵਿਚ ਲਿਆਉਣ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸੂਬਾ ਪੱਧਰ ’ਤੇ ਵੱਡੇ ਪੱਧਰ ਦੇ ਰੋਸ ਐਕਸ਼ਨ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪੈਦਾ ਹੋਣ ਵਾਲੀ ਸਥਿਤੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਡੁਪਲੀਕੇਟ ਹਾਵੜਾ ਮੇਲ ਮੁੜ ਚਲਾਉਣ ਅਤੇ ਅਕਾਲ ਤਖ਼ਤ ਤੇ ਗੁਰਮੁਖੀ ਐਕਸਪ੍ਰੈੱਸ ਨੂੰ ਰੈਗੂ... ਅਗਲੀ ਖ਼ਬਰ ਰੇਲਵੇ ਸਟੇਸ਼ਨ ਦੇ ਨੇੜੇ ਨਸ਼ਾ ਤਸਕਰ ਕਾਬੂ
Ad Position 24