28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸੰਬੰਧੀ ਕੀਤਾ ਰੋਸ ਪ੍ਰਦਰਸ਼ਨ

ਜਲਾਲਾਬਾਦ,27ਨਵੰਬਰ(ਜਤਿੰਦਰ ਪਾਲ ਸਿੰਘ)-ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਸੇਵਾ ਕੇਂਦਰ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਇਕੋ ਛੱਤ ਹੇਠ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰ ਚਲਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 28-11-2026
ਜਲਾਲਾਬਾਦ,27ਨਵੰਬਰ(ਜਤਿੰਦਰ ਪਾਲ ਸਿੰਘ)-ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਸੇਵਾ ਕੇਂਦਰ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਇਕੋ ਛੱਤ ਹੇਠ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰ ਚਲਾਏ ਜਾ ਰਹੇ ਹਨ। ਇਨ੍ਹਾਂ ਸੇਵਾ ਕੇਂਦਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿਚ ਆਪਣੀ ਡਿਊਟੀ ਨਿਭਾਉਣੀ ਪੈਂਦੀ ਹੈ, ਪਰੰਤੂ ਖ਼ੁਦ ਉਨ੍ਹਾਂ ਨੂੰ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਸਮੱਸਿਆਵਾਂ ਵਿਚ ਤਨਖ਼ਾਹਾਂ ਸਮੇਂ ਸਿਰ ਨਾ ਮਿਲਣਾ ਅਤੇ ਕਈ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਲੰਬੇ ਸਮੇਂ ਤੱਕ ਬਕਾਇਆ ਰਹਿਣਾ ਸ਼ਾਮਲ ਹੈ। ਇਸ ਤੋਂ ਇਲਾਵਾ ਡੀ ਐੱਸ ਡੀ ਮੁਲਾਜ਼ਮਾਂ ਨੂੰ ਚਾਰ-ਚਾਰ ਮਹੀਨਿਆਂ ਦਾ ਯਾਤਰਾ ਭੱਤਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸੁਰੱਖਿਆ ਗਾਰਡਾਂ ਨੂੰ ਵੀ ਤਨਖ਼ਾਹ ਸਮੇਂ ਸਿਰ ਨਹੀਂ ਦਿੱਤੀ ਜਾ ਰਹੀ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਕੰਪਨੀ ਵਲ਼ੋਂ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਮੰਗ ਪੱਤਰ ਵਿਚ ਇਹ ਵੀ ਦੱਸਿਆ ਗਿਆ ਕਿ ਆਧਾਰ ਕਾਰਡ ਸਬੰਧੀ ਇੱਕ ਮੁਲਾਜ਼ਮ ਨੂੰ 3 ਲੱਖ 50 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਲਗਾ ਦਿੱਤਾ ਗਿਆ ਹੈ ਅਤੇ ਕੰਪਨੀ ਵਲ਼ੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚੋਂ ਇਸ ਦੀ ਕਟੌਤੀ ਕਰਨੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਸਮੇਂ ਸਿਰ ਜਾਰੀ ਕੀਤੀਆਂ ਜਾਣ, ਬਕਾਇਆ ਯਾਤਰਾ ਭੱਤਾ ਦਿੱਤਾ ਜਾਵੇ ਅਤੇ ਤਨਖ਼ਾਹਾਂ ਵਿਚ ਕੀਤੀਆਂ ਜਾ ਰਹੀਆਂ ਕਟੌਤੀਆਂ ਬੰਦ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ ਆਪ ’ ਦੇ ਹੱਕ ’ ਚ ਨਵਾਂ ਮਾਹੌਲ ਸਿਰਜਿਆ - ਗੁਰਪ੍ਰੀਤ ਸਿੰਘ ਸੇਖੋਂ... ਅਗਲੀ ਖ਼ਬਰ ਮੋਗਾ ਰੈਲੀ ਦੀਆਂ ਤਿਆਰੀਆਂ ਸਬੰਧੀ ਸੁਖਪਾਲ ਸਿੰਘ ਨੰਨੂ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਹੋਈ ਮੀਟਿੰਗ
Ad Position 24