28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਏਗਾ - ਅਕਾਲੀ ਆਗੂ

ਮੁੱਦਕੀ, 27 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਬਰਾੜ, ਗੁਰਲਾਲ ਸਿੰਘ ਖੋਸਾ ਸਾਬਕਾ ਸਰਪੰਚ ਤੂੰਬੜ ਭੰਨ, ਫਕੀਰ ਚੰਦ ਅਗਰਵਾਲ ਸੀਨੀਅਰ ਮੀਤ ਪ੍ਰਧਾਨ ਅਤੇ ਸੁਰਿੰਦਰ ਕੁਮਾਰ ਚਾਵਲਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਇਸ ਨੂੰ ਪੰਜਾਬ ਦੇ ਭਵਿੱਖ ਨਾਲ ਜੁੜਿਆ ਅਹਿਮ ਸਿਆਸੀ ਫ਼ੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਵੇਗਾ।

Ad Position 21
No active advertisement
ਅਜੀਤ ਡੈਸਕ 28-11-2026
ਮੁੱਦਕੀ, 27 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਬਰਾੜ, ਗੁਰਲਾਲ ਸਿੰਘ ਖੋਸਾ ਸਾਬਕਾ ਸਰਪੰਚ ਤੂੰਬੜ ਭੰਨ, ਫਕੀਰ ਚੰਦ ਅਗਰਵਾਲ ਸੀਨੀਅਰ ਮੀਤ ਪ੍ਰਧਾਨ ਅਤੇ ਸੁਰਿੰਦਰ ਕੁਮਾਰ ਚਾਵਲਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਇਸ ਨੂੰ ਪੰਜਾਬ ਦੇ ਭਵਿੱਖ ਨਾਲ ਜੁੜਿਆ ਅਹਿਮ ਸਿਆਸੀ ਫ਼ੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਵੇਗਾ। ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਲੰਮਾ ਸਿਆਸੀ ਸਫ਼ਰ ਅਤੇ ਆਪਸੀ ਸਾਂਝ ਰਹੀ ਹੈ। ਇਸ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਉਹ ਆਪਸੀ ਤਾਲਮੇਲ ਨਾਲ ਲੋਕਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ, ਕਿਸਾਨੀ, ਵਪਾਰ, ਬੇਰੁਜ਼ਗਾਰੀ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵਰਗੇ ਅਹਿਮ ਮੁੱਦਿਆਂ ਨੂੰ ਸਾਂਝੇ ਤੌਰ ’ਤੇ ਉਠਾਉਣ ਦੇ ਨਾਲ-ਨਾਲ ਸੂਬੇ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਨੂੰ ਬਰਕਰਾਰ ਰੱਖਣਾ ਵੀ ਸਮੇਂ ਦੀ ਮੁੱਖ ਲੋੜ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਗੱਠਜੋੜ ਦੇ ਐਲਾਨ ਨਾਲ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਨ੍ਹਾਂ ਅਪੀਲ ਕੀਤੀ ਕਿ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਆਪਸੀ ਏਕਤਾ, ਸਦਭਾਵਨਾ ਅਤੇ ਤਾਲਮੇਲ ਨਾਲ ਇਸ ਸਾਂਝ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ।
Ad Position 22
No active advertisement
ਪਿਛਲੀ ਖ਼ਬਰ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਦੀ ਸਫ਼ਲਤਾ ਲਈ ਵਿਧਾਇਕ ਭੁੱਲਰ ਅਤੇ ਵਿਧਾਇਕ ਦਹੀਯਾ ਨੇ ‘ ਆਪ ’ ਆਗੂਆਂ , ਵਰਕਰਾਂ ਅਤੇ ਲੋਕ... ਅਗਲੀ ਖ਼ਬਰ ਮੋਗਾ ਰੈਲੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ ਆਪ ’ ਦੇ ਹੱਕ ’ ਚ ਨਵਾਂ ਮਾਹੌਲ ਸਿਰਜਿਆ - ਗੁਰਪ੍ਰੀਤ ਸਿੰਘ ਸੇਖੋਂ...
Ad Position 24