28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਦੀ ਸਫ਼ਲਤਾ ਲਈ ਵਿਧਾਇਕ ਭੁੱਲਰ ਅਤੇ ਵਿਧਾਇਕ ਦਹੀਯਾ ਨੇ ‘ ਆਪ ’ ਆਗੂਆਂ , ਵਰਕਰਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਮੋਗਾ ਵਿਖੇ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਪਾਰਟੀ ਆਗੂਆਂ, ਵਰਕਰਾਂ ਅਤੇ ਹਲਕੇ ਦੇ ਲੋਕਾਂ ਦਾ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਹਲਕਾ ਦਿਹਾਤੀ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਰੈਲੀ ਵਿਚ ਫ਼ਿਰੋਜ਼ਪੁਰ ਸ਼ਹਿਰੀ ਅਤੇ ਹਲਕਾ ਦਿਹਾਤੀ ਤੋਂ ਲੋਕਾਂ ਦਾ ਠਾਠਾਂ ਮਾਰਦਾ ਕਾਫ਼ਲਾ ਪਹੁੰਚਣਾ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ, ਭਰੋਸੇ, ਸਮਰਥਨ ਅਤੇ ਵਰਕਰਾਂ ਦੀ ਮਿਹਨਤ ਦਾ ਪ੍ਰਗਟਾਵਾ ਹੈ ।

Ad Position 21
No active advertisement
ਅਜੀਤ ਡੈਸਕ 28-11-2026
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਮੋਗਾ ਵਿਖੇ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੇ ਪਾਰਟੀ ਆਗੂਆਂ, ਵਰਕਰਾਂ ਅਤੇ ਹਲਕੇ ਦੇ ਲੋਕਾਂ ਦਾ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਹਲਕਾ ਦਿਹਾਤੀ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਰੈਲੀ ਵਿਚ ਫ਼ਿਰੋਜ਼ਪੁਰ ਸ਼ਹਿਰੀ ਅਤੇ ਹਲਕਾ ਦਿਹਾਤੀ ਤੋਂ ਲੋਕਾਂ ਦਾ ਠਾਠਾਂ ਮਾਰਦਾ ਕਾਫ਼ਲਾ ਪਹੁੰਚਣਾ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ, ਭਰੋਸੇ, ਸਮਰਥਨ ਅਤੇ ਵਰਕਰਾਂ ਦੀ ਮਿਹਨਤ ਦਾ ਪ੍ਰਗਟਾਵਾ ਹੈ । ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੋਗਾ ਵਿਖੇ ਹੋਈ ਮਹਾ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਜਿਸ ਉਤਸ਼ਾਹ ਨਾਲ ਪਾਰਟੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੇ ਆਪਣੀ ਹਾਜ਼ਰੀ ਲਗਵਾਈ, ਉਸ ਲਈ ਉਹ ਸਾਰਿਆਂ ਦੇ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਰੈਲੀ ਲਈ ਕਾਫ਼ਲੇ ਨੂੰ ਰਵਾਨਾ ਕਰਨ ਸਮੇਂ ਵੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਸੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਇਸ ਦੇ ਮਿਹਨਤੀ ਵਰਕਰ ਅਤੇ ਆਮ ਲੋਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਤਰੱਕੀ, ਲੋਕ ਭਲਾਈ, ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਪਾਰਟੀ ਵਰਕਰਾਂ ਦੀ ਅਹਿਮ ਭੂਮਿਕਾ ਹੈ। ਇਸ ਮੌਕੇ ਹਲਕਾ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਵੀ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਵਿਚ ਸ਼ਾਮਲ ਹੋਣ ਵਾਲੇ ਸਮੂਹ ਪਾਰਟੀ ਆਗੂਆਂ, ਵਰਕਰਾਂ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਰਕਰਾਂ ਨੇ ਰੈਲੀ ਵਿਚ ਸ਼ਮੂਲੀਅਤ ਕਰਕੇ ਇਹ ਸਾਬਤ ਕੀਤਾ ਹੈ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਰੈਲੀ ਵਿਚ ਸ਼ਮੂਲੀਅਤ ਲਈ ਸਮਾਂ ਕੱਢਣ ਵਾਲੇ ਹਰੇਕ ਵਿਅਕਤੀ ਅਤੇ ਕਾਫ਼ਲੇ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਵਾਲੇ ਵਰਕਰਾਂ ਦੀ ਵੀ ਸ਼ਲਾਘਾ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਮੋਗਾ ਵਿਖੇ ਹੋਈ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਨੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਕੀਤਾ ਹੈ। ਫ਼ਿਰੋਜ਼ਪੁਰ ਸ਼ਹਿਰੀ ਤੇ ਦਿਹਾਤੀ ਹਲਕੇ ਦੇ ਸਮੂਹ ਆਗੂਆਂ, ਅਹੁਦੇਦਾਰਾਂ, ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ, ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦਾ ਮੁੜ ਧੰਨਵਾਦ ਕਰਦਿਆਂ ਦੋਨਾਂ ਵਿਧਾਇਕਾਂ ਨੇ ਕਿਹਾ ਕਿ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਲਵਰਤਣ, ਏਕਤਾ ਅਤੇ ਸਹਿਯੋਗ ਨਾਲ ਲੋਕਾਂ ਦੀ ਸੇਵਾ ਅਤੇ ਹਲਕੇ ਦੇ ਵਿਕਾਸ ਲਈ ਕੰਮ ਜਾਰੀ ਰੱਖਿਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਐੱਸ . ਬੀ . ਐੱਸ . ਸਟੇਟ ਯੂਨੀਵਰਸਿਟੀ ਦੇ ਵੀ . ਸੀ ਪ੍ਰੋ . ਸੁਰੇਸ਼ ਕੁਮਾਰ ਸ਼ਰਮਾ ਗਰੇਵਾਲ ਆਈ ਇੰਸਟੀਚਿਊਟ ਦੀ ਐਥਿਕਸ ਕਮੇ... ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਏਗਾ - ਅਕਾਲੀ ਆਗੂ
Ad Position 24