28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ 2.75 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ

ਤਲਵੰਡੀ ਭਾਈ, 27 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਹੋਣਹਾਰ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਰਿਟਾਇਰਡ ਲੈਫ਼ਟੀਨੈਂਟ ਕਰਨਲ ਬਿੱਕਰ ਸਿੰਘ ਬਰਾੜ ਭੋਲੂਵਾਲਾ (ਆਸਟੇ੍ਰਲੀਆ) ਵਲੋਂ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ ਲਗਭਗ 2,75,240 ਰੁਪਏ ਦੀ ਰਾਸ਼ੀ ਵਜ਼ੀਫ਼ੇ ਵਜੋਂ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-11-2026
ਤਲਵੰਡੀ ਭਾਈ, 27 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਹੋਣਹਾਰ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਰਿਟਾਇਰਡ ਲੈਫ਼ਟੀਨੈਂਟ ਕਰਨਲ ਬਿੱਕਰ ਸਿੰਘ ਬਰਾੜ ਭੋਲੂਵਾਲਾ (ਆਸਟੇ੍ਰਲੀਆ) ਵਲੋਂ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ ਲਗਭਗ 2,75,240 ਰੁਪਏ ਦੀ ਰਾਸ਼ੀ ਵਜ਼ੀਫ਼ੇ ਵਜੋਂ ਭੇਟ ਕੀਤੀ ਗਈ। ਇਸ ਮੌਕੇ ਬਿੱਕਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਸ ਵਜ਼ੀਫ਼ੇ ਨੂੰ ਸਿਰਫ਼ ਆਰਥਿਕ ਸਹਾਇਤਾ ਹੀ ਨਾ ਸਮਝਣ , ਸਗੋਂ ਇਸ ਨੂੰ ਉਨ੍ਹਾਂ ਪ੍ਰਤੀ ਪ੍ਰਗਟਾਏ ਵਿਸ਼ਵਾਸ ਅਤੇ ਉਮੀਦ ਦੀ ਨਿਸ਼ਾਨੀ ਮੰਨਣ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ ਅਤੇ ਉੱਚੇ ਕਿਰਦਾਰ ਦੇ ਗੁਣ ਅਪਣਾ ਕੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖ ਦੇ ਜੀਵਨ ਨੂੰ ਨਵੀਂ ਦਿਸ਼ਾ ਦੇਣ ਦਾ ਸਭ ਤੋਂ ਅਹਿਮ ਸਾਧਨ ਹੈ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਕਾਮਯਾਬ ਹੋ ਕੇ ਸਮਾਜ ਦੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵੀ ਅੱਗੇ ਆਉਣਾ ਚਾਹੀਦਾ ਹੈ। ਕਾਲਜ ਦੀ ਪ੍ਰਿੰਸੀਪਲ ਪ੍ਰੋ.ਰਾਜਵਿੰਦਰ ਕੌਰ ਨੇ ਬਿੱਕਰ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਗਈ ਇਹ ਵਜ਼ੀਫ਼ਾ ਰਾਸ਼ੀ ਆਰਥਿਕ ਪੱਖੋਂ ਕਮਜ਼ੋਰ ਪਰ ਪੜ੍ਹਾਈ ਵਿਚ ਹੁਸ਼ਿਆਰ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਵਿਚ ਵੱਡੀ ਮਦਦ ਮਿਲਦੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਵੀ ਬਿੱਕਰ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਨੇਕ ਉਪਰਾਲਿਆਂ ਨਾਲ ਆਰਥਿਕ ਤੰਗੀਆਂ ਕਾਰਨ ਉੱਚ ਸਿੱਖਿਆ ਤੋਂ ਵਾਂਝੇ ਰਹਿ ਜਾਣ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਮਦਦ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਇਸ ਵਜ਼ੀਫ਼ਾ ਯੋਜਨਾ ਨਾਲ ਵਿਦਿਆਰਥੀਆਂ ਵਿਚ ਪੜ੍ਹਾਈ ਪ੍ਰਤੀ ਮੁਕਾਬਲੇ ਦੀ ਭਾਵਨਾ ਪੈਦਾ ਹੋਵੇਗੀ ਅਤੇ ਉਨ੍ਹਾਂ ਨੂੰ ਆਪਣੀ ਵਿੱਦਿਅਕ ਯਾਤਰਾ ਜਾਰੀ ਰੱਖਣ ਲਈ ਮਜ਼ਬੂਤ ਸਹਾਰਾ ਮਿਲੇਗਾ। ਇਸ ਮੌਕੇ ਮਾਸਟਰ ਨਾਇਬ ਸਿੰਘ, ਅਮਰਜੀਤ ਸਿੰਘ, ਰਿਟਾਇਰਡ ਬੈਂਕ ਮੈਨੇਜਰ ਸੁਲੱਖਣ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਨਸ਼ਾ ਮੁਕਤ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਪਿੰਡ ਚੱਕ ਮਾਦੀ ਕੇ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਵਰਦੇਵ ਸਿੰਘ ਨੋਨੀ ਮਾਨ ਨੇ ਸ...
Ad Position 24