27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਹਿਕਾਰੀ ਸਭਾ ਸੁਰ ਸਿੰਘ ਵਾਲਾ ਦੀ 75ਵੀਂ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਗਮ

ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਸੁਰ ਸਿੰਘ ਵਾਲਾ ਵਿਖੇ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਮੋਹਰੀ ਮੀਰੀ ਪੀਰੀ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਹਿਕਾਰੀ ਸਭਾ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਕਾਲ ਅਕੈਡਮੀ ਭੜਾਣਾ ਦੇ ਬੱਚਿਆਂ ਨੇ ਕੀਰਤਨ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-11-2026
ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਸੁਰ ਸਿੰਘ ਵਾਲਾ ਵਿਖੇ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਮੋਹਰੀ ਮੀਰੀ ਪੀਰੀ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਹਿਕਾਰੀ ਸਭਾ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਕਾਲ ਅਕੈਡਮੀ ਭੜਾਣਾ ਦੇ ਬੱਚਿਆਂ ਨੇ ਕੀਰਤਨ ਨਾਲ ਕੀਤੀ ਗਈ। ਇਸ ਤੋਂ ਬਾਅਦ ਡਾ.ਸੇਵਕ ਸਿੰਘ , ਪਰਮਪਾਲ ਸਿੰਘ ਸਭਰਾਅ, ਡਾ.ਕੁਲਦੀਪ ਸਿੰਘ ਮਰਖਾਈ ਡਾ.ਗੁਰਚਰਨ ਸਿੰਘ ਨੂਰਪੁਰ, ਸ੍ਰੀ ਮਤੀ ਸੋਨੀਆ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਿਰੋਜ਼ਪੁਰ ਅਤੇ ਜਸਪਾਲ ਸਿੰਘ ( ਸਿੱਖ ਕੰਨਿਆ ਵਿਦਿਆਲਾ ਫ਼ਿਰੋਜ਼ਪੁਰ) ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਆਪਣੇ ਵਡਮੁੱਲੇ ਵਿਚਾਰ ਹਾਜ਼ਰ ਸੰਗਤਾਂ ਨਾਲ ਸਾਂਝੇ ਕੀਤੇ। ਪਿੰਡ ਦੀਆਂ ਇਨ੍ਹਾਂ ਦੋਵਾਂ ਅਹਿਮ ਸੰਸਥਾਵਾਂ ਦੇ 75 ਸਾਲਾਂ ਦੇ ਸਫ਼ਰ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਵਿੱਦਿਅਕ ਅਤੇ ਸਮਾਜਿਕ ਯੋਗਦਾਨ ਨੂੰ ਸਲਾਹਿਆ ਗਿਆ। ਸਟੇਜ ਸਕੱਤਰ ਦੀ ਸੇਵਾ ਮਾਸਟਰ ਗੁਰਭੇਜ ਸਿੰਘ ਕੋਹਾਲਾ ਵਲੋਂ ਨਿਭਾਈ ਗਈ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੀਰੀ ਪੀਰੀ ਵੈੱਲਫੇਅਰ ਸੁਸਾਇਟੀ ਦੇ ਸਮੂਹ ਨੌਜਵਾਨਾਂ ਨੇ ਤਨਦੇਹੀ ਅਤੇ ਉਤਸ਼ਾਹ ਨਾਲ ਸੇਵਾ ਨਿਭਾਈ। ਇਸ ਮੌਕੇ ਗੁਰਮੀਤ ਸਿੰਘ ਸਰਪੰਚ ਸੁਰ ਸਿੰਘ ਵਾਲਾ, ਸੁਖਵਿੰਦਰ ਸਿੰਘ ਮੋਮੀ ਪ੍ਰਧਾਨ ਸਹਿਕਾਰੀ ਸਭਾ ਸੁਰ ਸਿੰਘ ਵਾਲਾ, ਗੁਰਪ੍ਰੀਤ ਸਿੰਘ ਸਰਪੰਚ ਫਰੀਦੇ ਵਾਲਾ, ਰਮਨਦੀਪ ਸਿੰਘ ਨਿੰਮ੍ਹਾ ਕੁੱਲਗੜ੍ਹੀ, ਜਗਤਾਰ ਸਿੰਘ ਸਾਬਕਾ ਸਰਪੰਚ ਕੁੱਲਗੜ੍ਹੀ, ਗੁਰਵਿੰਦਰ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਸਹਿਕਾਰੀ ਸਭਾ, ਅਮਨਦੀਪ ਸਿੰਘ ਮੰਪੀ ਮਾਸਟਰ ਕੁਲਵੰਤ ਸਿੰਘ, ਨਿਰਮਲ ਸਿੰਘ ਨਿੰਮ੍ਹਾ, ਪਰਵਿੰਦਰ ਸਿੰਘ ਚੇਅਰਮੈਨ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਅਤੇ ਡਾ.ਮਨਜੀਤ ਸਿੰਘ ਚੇਅਰਮੈਨ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼ ਕੋਟਕਪੂਰਾ ਸਮੇਤ ਇਲਾਕੇ ਦੀਆਂ ਹੋਰ ਮੋਹਤਬਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਅੰਤ ਵਿਚ ਸੁਸਾਇਟੀ , ਸਕੂਲ ਅਤੇ ਨਗਰ ਵਾਸੀਆਂ ਵਲੋਂ ਸਮਾਗਮ ਵਿਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਜ਼ੀਰਾ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਘਵੱਦੀ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਭਰਵੀਂ ਇਕੱਤਰਤਾ ਅਕਾਲੀ-ਭਾਜਪਾ ਗੱਠਜੋੜ ਨੂੰ ਸੂਬੇ ਦੇ ਲ...
Ad Position 24