ਸਰਕਾਰੀ ਕਾਲਜ ਜ਼ੀਰਾ ਵਿਖੇ ਸੰਵਿਧਾਨ ਦਿਵਸ ਮਨਾਇਆ
ਜ਼ੀਰਾ, 27 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਨੇਰ ਰੋਡ ਜ਼ੀਰਾ ਵਿਖੇ ਸਥਿਤ ਸਰਕਾਰੀ ਕਾਲਜ ਵਿਖੇ ਅੱਜ ਭਾਰਤੀ ਸੰਵਿਧਾਨ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਵਿਚ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਸ
ਸਰਕਾਰੀ ਕਾਲਜ ਜ਼ੀਰਾ ਦੇ ਵਿਦਿਆਰਥੀ ਅਤੇ ਸਟਾਫ਼ ਸੰਵਿਧਾਨ ਦੇ ਫਰਜ਼ਾਂ ਪ੍ਰਤੀ ਸਹੁੰ ਚੁੱਕਦੇ ਹੋਏ। ਤਸਵੀਰ-ਪ੍ਰਤਾਪ ਸਿੰਘ ਹੀਰਾ
28-11-2026
ਜ਼ੀਰਾ, 27 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਨੇਰ ਰੋਡ ਜ਼ੀਰਾ ਵਿਖੇ ਸਥਿਤ ਸਰਕਾਰੀ ਕਾਲਜ ਵਿਖੇ ਅੱਜ ਭਾਰਤੀ ਸੰਵਿਧਾਨ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਵਿਚ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਸਤਵਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਇਤਿਹਾਸਕ ਮਹੱਤਤਾ, ਇਸ ਦੇ ਨਿਰਮਾਣ ਦੀ ਪ੍ਰਕਿਰਿਆ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਅਣਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਆਪਣੀ ਦੂਰਅੰਦੇਸ਼ੀ, ਅਥਾਹ ਮਿਹਨਤ ਅਤੇ ਵਿਦਵਤਾ ਸਦਕਾ ਦੁਨੀਆ ਦਾ ਸਭ ਤੋਂ ਵਧੀਆ ਲਿਖਤੀ ਸੰਵਿਧਾਨ ਦੇਸ਼ ਨੂੰ ਸਮਰਪਿਤ ਕੀਤਾ। ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ ਜੀ ਨੇ ਸੰਵਿਧਾਨ ਰਾਹੀਂ ਸਮਾਜ ਦੇ ਹਰ ਵਰਗ ਨੂੰ ਬਰਾਬਰੀ, ਆਜ਼ਾਦੀ ਅਤੇ ਨਿਆਂ ਦਾ ਹੱਕ ਦਿਵਾਇਆ। ਪ੍ਰੋਫੈਸਰ ਸਾਹਿਬ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਅਧਿਕਾਰਾਂ ਦਾ ਆਨੰਦ ਮਾਨਣ ਦੇ ਨਾਲ-ਨਾਲ ਆਪਣੇ ਮੌਲਿਕ ਫਰਜ਼ਾਂ ਪ੍ਰਤੀ ਵੀ ਸੁਚੇਤ ਅਤੇ ਜ਼ਿੰਮੇਵਾਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋਫੈਸਰ ਗੁਰਵਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਦਕਰ ਜੀ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਸਾਨੂੰ ਸੰਵਿਧਾਨ ਦੇ ਦਾਇਰੇ ਅੰਦਰ ਰਹਿ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਇਕ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਦੀ ਤਰੱਕੀ, ਏਕਤਾ, ਅਖੰਡਤਾ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਵਿਚ ਆਪਣਾ ਬਣਦਾ ਯੋਗਦਾਨ ਪਾਉਣ। ਪ੍ਰੋਗਰਾਮ ਦੇ ਅਖੀਰ ਵਿਚ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਸੰਵਿਧਾਨ ਦੀ ਪਾਲਣਾ ਕਰਨ ਅਤੇ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਸਹੁੰ ਵੀ ਚੁਕਾਈ ਗਈ।ਇਸ ਸਮਾਗਮ ਦੌਰਾਨ ਪ੍ਰੋ. ਪਵਿੱਤਰ ਸਿੰਘ, ਪ੍ਰੋ. ਕੁਲਵੰਤ ਸਿੰਘ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਬਲਜਿੰਦਰ ਸਿੰਘ ਸਮੇਤ ਕਾਲਜ ਦਾ ਹੋਰ ਸਟਾਫ਼ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।