27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐੱਸ.ਡੀ.ਐੱਮ. ਹਰਦੀਪ ਸਿੰਘ ਵਲੋਂ ਸਵੈ-ਜਨਗਣਨਾ ਮੁਕੰਮਲ ਲੋਕਾਂ ਨੂੰ 30 ਨਵੰਬਰ ਤੋਂ ਪਹਿਲਾਂ ਵੇਰਵੇ ਦਰਜ ਕਰਵਾਉਣ ਦੀ ਅਪੀਲ

ਗੁਰੂਹਰਸਹਾਏ, 27 ਨਵੰਬਰ(ਕਪਿਲ ਕੰਧਾਰੀ)-ਉਪ ਮੰਡਲ ਮੈਜਿਸਟ੍ਰੇਟ (ਐੱਸ. ਡੀ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐਮ. ਹਰਦੀਪ ਸਿੰਘ। ਤਸਵੀਰ-ਕਪਿਲ ਕੰਧਾਰੀ 28-11-2026
ਗੁਰੂਹਰਸਹਾਏ, 27 ਨਵੰਬਰ(ਕਪਿਲ ਕੰਧਾਰੀ)-ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਗੁਰੂਹਰਸਹਾਏ ਕਮ ਆਰ.ਟੀ.ਏ. ਫਿਰੋਜ਼ਪੁਰ ਹਰਦੀਪ ਸਿੰਘ ਪੀ.ਸੀ.ਐੱਸ. ਵੱਲੋਂ ਜਨਗਣਨਾ ਮੁਹਿੰਮ ਤਹਿਤ ਆਪਣੀ ਸਵੈ-ਜਨਗਣਨਾ ਦੀ ਪ੍ਰਕਿਰਿਆ ਸਫਲਤਾਪੂਰਵਕ ਪੂਰੀ ਕਰ ਲਈ ਗਈ ਹੈ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਨਿਰਧਾਰਤ ਸਮੇਂ ਅੰਦਰ ਆਪਣੇ ਵੇਰਵੇ ਦਰਜ ਕਰਵਾਉਣ ਦੀ ਅਪੀਲ ਕੀਤੀ। ਇਸ ਸਬੰਧੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਐੱਸ.ਡੀ.ਐਮ ਹਰਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਸਵੈ-ਜਨਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਆਨਲਾਈਨ ਪੋਰਟਲ ਰਾਹੀਂ ਆਪਣੇ ਅਤੇ ਪਰਿਵਾਰ ਦੇ ਵੇਰਵੇ ਦਰਜ ਕਰਕੇ ਇਹ ਪ੍ਰਕਿਰਿਆ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਵੈ-ਜਨਗਣਨਾ ਲਈ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਆਨਲਾਈਨ ਸਹੂਲਤ ਬਹੁਤ ਹੀ ਸਰਲ, ਸੁਰੱਖਿਅਤ ਅਤੇ ਸਮੇਂ ਦੀ ਬਚਤ ਕਰਨ ਵਾਲੀ ਹੈ। ਜਿਸ ਰਾਹੀਂ ਲੋਕ ਘਰ ਬੈਠੇ ਹੀ ਆਪਣੀ ਜਾਣਕਾਰੀ ਦਰਜ ਕਰਵਾ ਸਕਦੇ ਹਨ।ਐੱਸ.ਡੀ.ਐੱਮ. ਨੇ ਗੁਰੂਹਰਸਹਾਏ ਉਪ ਮੰਡਲ ਅਤੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ ਦੇ ਅੰਕੜੇ ਦੇਸ਼ ਦੀਆਂ ਭਵਿੱਖੀ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰੇਕ ਨਾਗਰਿਕ ਆਪਣੀ ਸਹੀ ਜਾਣਕਾਰੀ 30 ਨਵੰਬਰ 2026 ਤੋਂ ਪਹਿਲਾਂ ਦਰਜ ਕਰਵਾਉਣ ਨੂੰ ਯਕੀਨੀ ਬਣਾਵੇ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੁਦ ਸਵੈ-ਜਨਗਣਨਾ ਕਰਨ ਦੇ ਨਾਲ-ਨਾਲ ਆਪਣੇ ਗੁਆਂਢੀਆਂ, ਰਿਸ਼ਤੇਦਾਰਾਂ ਅਤੇ ਆਸ-ਪਾਸ ਰਹਿੰਦੇ ਲੋਕਾਂ ਨੂੰ ਵੀ ਇਸ ਪ੍ਰਕਿਰਿਆ ਬਾਰੇ ਜਾਗਰੂਕ ਕਰਨ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਮੁਹਿੰਮ ਨਾਲ ਜੁੜ ਸਕਣ ਅਤੇ ਜਨਗਣਨਾ ਦੇ ਕੰਮ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਵੈ-ਜਨਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਦੇ ਵੇਰਵੇ ਇਕੱਠੇ ਕੀਤੇ ਜਾਣਗੇ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਘਰਾਂ ਵਿਚ ਆਉਣ ਵਾਲੇ ਜਨਗਣਨਾ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਭਰੋਸੇਯੋਗ ਅੰਕੜੇ ਇਕੱਠੇ ਕੀਤੇ ਜਾ ਸਕਣ।ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ, ਸੈਂਸਸ ਕੋਆਰਡੀਨੇਟਰ ਸੰਦੀਪ ਸ਼ਰਮਾ, ਮਨਪ੍ਰੀਤ ਸਿੰਘ, ਵਿਸ਼ੂ ਭਠੇਜਾ, ਗੁਰਮੀਤ ਸਿੰਘ, ਲਵ ਨਾਰੰਗ ਅਤੇ ਦੀਪਕ ਕੰਬੋਜ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸਿੰਗ ਕਾਮਿਆਂ ਨੂੰ ਠੇਕਾ ਪ੍ਰਣਾਲੀ ’ ਚ ... ਅਗਲੀ ਖ਼ਬਰ ਅਕਾਲੀ -ਭਾਜਪਾ ਗੱਠਜੋੜ ਨਾਲ ਪੰਜਾਬ ’ਚ ਅਕਾਲੀ ਸਰਕਾਰ ਯਕੀਨੀ-ਐੱਸ.ਡੀ.ਓ. ਮਹਾਂਬੀਰ ਸਿੰਘ ਧਾਲੀਵਾਲ
Ad Position 24