ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਬਹੁਤ ਜ਼ਰੂਰੀ ਸੀ- ਅਕਾਲੀ ਆਗੂ
ਜ਼ੀਰਾ, 28 ਨਵੰਬਰ (ਰਜਨੀਸ਼ ਕਥੂਰੀਆ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਲੜਨ ਸਬੰਧੀ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਅਕਾਲੀ ਆਗੂਆਂ ਕਰਮਜੀਤ ਸਿੰਘ ਸੇਖੋਂ ਸਨੇਰ ਮੈਂਬਰ ਪੀ. ਏ.
ਜ਼ੀਰਾ, 28 ਨਵੰਬਰ (ਰਜਨੀਸ਼ ਕਥੂਰੀਆ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਲੜਨ ਸਬੰਧੀ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਅਕਾਲੀ ਆਗੂਆਂ ਕਰਮਜੀਤ ਸਿੰਘ ਸੇਖੋਂ ਸਨੇਰ ਮੈਂਬਰ ਪੀ.ਏ.ਸੀ., ਬੋਹੜ ਸਿੰਘ ਸੀਨੀਅਰ ਮੀਤ ਪ੍ਰਧਾਨ ਸਰਕਲ ਰਟੌਲ, ਬਹਾਦਰ ਸਿੰਘ ਹਰਦਾਸਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ, ਕਸ਼ਮੀਰ ਸਿੰਘ ਸਕੱਤਰ ਜਨਰਲ ਸਰਕਲ ਰਟੌਲ ਅਤੇ ਕੁਲਵਿੰਦਰ ਸਿੰਘ ਲਹਿਰਾ ਮੀਤ ਪ੍ਰਧਾਨ ਸਰਕਲ ਰਟੌਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਮੁੱਖ ਲੋੜ ਸੀ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਇਕ ਅਹਿਮ ਫੈਸਲਾ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨਾਲ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਜਾਣ ਦਾ ਰਾਹ ਪੱਧਰਾ ਹੋਵੇਗਾ। ਕੇਂਦਰ ਅਤੇ ਪੰਜਾਬ ਵਿਚ ਡਬਲ ਇੰਜਣ ਸਰਕਾਰ ਬਣਨ ਨਾਲ ਸੂਬੇ ਵਿਚ ਵੱਡੇ ਪੱਧਰ ’ਤੇ (ਬਾਕੀ ਸਫ਼ਾ 10 ’ ਤੇ )