ਐਨ.ਐਚ.ਐਮ. ਮੁਲਾਜ਼ਮਾਂ ਦੀ ਭਲਾਈ ਕਮੇਟੀ ਨਾਲ ਹੋਈ ਦੂਜੀ ਮੀਟਿੰਗ, ਮੰਗਾਂ ਦੇ ਹੱਲ ਦੀ ਬੱਝੀ ਆਸ
ਪ੍ਰਿਆਸ ਭਵਨ ਚੰਡੀਗੜ੍ਹ ਵਿਖੇ ਧਰਨਾ ਜਾਰੀ, 1 ਦਸੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ
ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.
ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗਠਿਤ ਭਲਾਈ ਕਮੇਟੀ ਨਾਲ ਦੂਜੀ ਮੀਟਿੰਗ ਹੋਈ, ਜਿਸ ਦੌਰਾਨ ਮੰਗਾਂ ਦੇ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਮਿਲੇ ਹਾਂ-ਪੱਖੀ ਸੰਕੇਤਾਂ ਤੋਂ ਬਾਅਦ ਮੁਲਾਜ਼ਮਾਂ ਵਿਚ ਆਪਣੀਆਂ ਮੰਗਾਂ ਦੇ ਹੱਲ ਦੀ ਆਸ ਜਾਗੀ ਹੈ ਅਤੇ ਜਲਦ ਹੀ ਇਸ ਸਬੰਧੀ ਇਕ ਫੈਸਲਾਕੁੰਨ ਮੀਟਿੰਗ ਹੋਣ ਦੀ ਉਮੀਦ ਪ੍ਰਗਟਾਈ ਗਈ ਹੈ। ਫ਼ਿਰੋਜਪੁਰ ਵਿਖੇ ਧਰਨੇ ’ਤੇ ਬੈਠੇ ਯੂਨੀਅਨ ਆਗੂ ਨਰਿੰਦਰ ਸਿੰਘ, ਕਮਿਊਨਿਟੀ ਹੈਲਥ ਅਫ਼ਸਰ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਧਿਆਨ ਵਿਚ ਮਾਮਲਾ ਲਿਆ ਰਹੇ ਹਨ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਠੋਸ ਨੀਤੀ ਬਣਾਈ ਜਾਵੇ ਅਤੇ ਪੰਜਾਬ ਸਰਕਾਰ ਦੇ ਹੋਰ ਮੁਲਾਜ਼ਮਾਂ ਦੇ ਬਰਾਬਰ ਬਣਦੇ ਸੇਵਾ ਲਾਭ ਦਿੱਤੇ ਜਾਣ। ਇਸ ਤੋਂ ਇਲਾਵਾ ਤਨਖ਼ਾਹਾਂ ਵਿਚ ਬਣਦਾ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਹੋਰ ਲੰਬਿਤ ਮੰਗਾਂ ਦਾ ਨਿਪਟਾਰਾ ਵੀ ਕੀਤਾ ਜਾਵੇ। ਆਗੂ ਬਗੀਚ ਸਿੰਘ ਨੇ ਕਿਹਾ ਕਿ ਭਲਾਈ ਕਮੇਟੀ ਨਾਲ ਹੋਈ ਦੂਜੀ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਿਸ ਤਰ੍ਹਾਂ ਵਿਚਾਰਿਆ ਗਿਆ ਹੈ, ਉਸ ਤੋਂ ਇਹ ਉਮੀਦ ਬਣੀ ਹੈ ਕਿ ਸਰਕਾਰ ਵਲੋਂ ਜਲਦ ਹੀ ਕੋਈ ਠੋਸ ਫ਼ੈਸਲਾ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਸ ਹੈ ਕਿ ਆਉਣ ਵਾਲੀ ਫੈਸਲਾਕੁੰਨ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਾਰਥਕ ਨਤੀਜਾ ਸਾਹਮਣੇ ਆਵੇਗਾ, ਪਰ ਜਦੋਂ ਤੱਕ ਮੰਗਾਂ ਦਾ ਲਿਖਤੀ ਰੂਪ ਵਿਚ ਨਿਪਟਾਰਾ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਓਹਨਾ ਜਾਣਕਾਰੀ ਸਾਂਝੀ ਕੀਤੀ ਕਿ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਮੁੱਖ ਦਫ਼ਤਰ ਪ੍ਰਿਆਸ ਭਵਨ, ਸੈਕਟਰ-38, ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, (ਬਾਕੀ ਸਫ਼ਾ 10 ’ਤੇ)