28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ’ ਦਾ ਆਯੋਜਨ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਕਾਲਜ ਦੇ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੈ ਬੱਤਾ ਅਤੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 29-11-2026
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਕਾਲਜ ਦੇ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੈ ਬੱਤਾ ਅਤੇ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਸੰਵਿਧਾਨ ਦਿਵਸ ਮੌਕੇ ‘ਵਿਕਸਤ ਭਾਰਤ ਯੁਵਾ ਸੰਵਾਦ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਐੱਨ.ਐੱਸ.ਐੱਸ ਅਤੇ ਰੈੱਡ ਰਿਬਨ ਕਲੱਬ ਵਲੋਂ ਭਾਰਤ ਸਰਕਾਰ ਦੇ ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰਾਲੇ ਅਤੇ ਮੇਰਾ ਯੁਵਾ ਭਾਰਤ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦਾ ਉਦੇਸ਼ ਨੌਜਵਾਨਾਂ ਨੂੰ ਸੰਵਿਧਾਨ ਦੇ ਲੋਕਤੰਤਰੀ ਸਿਧਾਂਤਾਂ, ਨਾਗਰਿਕ ਅਧਿਕਾਰਾਂ ਅਤੇ ਮੌਲਿਕ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ - ਨਾਲ ਸਾਲ 2047 ਤੱਕ ਵਿਕਸਤ ਭਾਰਤ ਦੀ ਸਿਰਜਣਾ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਉਜਾਗਰ ਕਰਨਾ ਸੀ। ਸਮਾਗਮ ਦੌਰਾਨ ਜ਼ਿਲ੍ਹਾ ਯੁਵਾ ਅਧਿਕਾਰੀ ਮਨੀਸ਼ਾ ਅਤੇ ਯੂਥ ਆਈਕਨ ਮਨਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਆਤਮਾ ਹੈ ਅਤੇ ਦੇਸ਼ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੰਵਾਦ ਨੌਜਵਾਨਾਂ ਵਿਚ ਅਗਵਾਈ ਦੀ ਸਮਰੱਥਾ, ਜ਼ਿੰਮੇਵਾਰੀ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਦੇ ਹਨ। ਯੂਥ ਆਈਕਨ ਮਨਰੀਤ ਕੌਰ ਨੇ ‘ਵਿਕਸਤ ਭਾਰਤ 2047’ ਅਤੇ ‘ਵਿਕਸਤ ਭਾਰਤ ਲਈ ਨਸ਼ਾ ਮੁਕਤ ਨੌਜਵਾਨ’ ਵਿਸ਼ਿਆਂ ’ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਕਸਤ ਰਾਸ਼ਟਰ ਦੀ ਸਿਰਜਣਾ ਲਈ ਨੌਜਵਾਨਾਂ ਦਾ ਸਿਹਤਮੰਦ, ਜਾਗਰੂਕ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਲਾਜ਼ਮੀ ਹੈ। ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰੇਕ ਨਾਗਰਿਕ, ਪਰਿਵਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਵਿਦਿਆਰਥਣਾਂ ਨੇ ਸੰਵਿਧਾਨਕ ਕਦਰਾਂ-ਕੀਮਤਾਂ, ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭੂਮਿਕਾ, ਸਵੈ-ਨਿਰਭਰ ਅਤੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਵਰਗੇ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਵੀਡੀਓ ਵੀ ਦਿਖਾਈ ਗਈ। ਸਮਾਗਮ ਦੇ ਅੰਤ ਵਿਚ ਵਿਦਿਆਰਥਣਾਂ, ਅਧਿਆਪਕਾਂ ਅਤੇ ਮੇਰਾ ਯੁਵਾ ਭਾਰਤ ਦੇ ਵਲੰਟੀਅਰਾਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਯੂਥ ਆਈਕਨ ਮਨਰੀਤ ਕੌਰ ਨੂੰ ਜ਼ਿਲ੍ਹਾ ਯੁਵਾ ਅਧਿਕਾਰੀ ਮਨੀਸ਼ਾ ਅਤੇ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਵਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਮੇਰਾ ਭਾਰਤ ਕਲੱਬ ਦੇ ਮੈਂਬਰ ਅਜੈ ਦੀਪ ਅਤੇ ਡਾ.ਰਜਨੀ ਬੱਬਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਕਾਲਜ ਦੇ ਸਮੁੱਚੇ ਅਧਿਆਪਕਾਂ ਅਤੇ ਵਿਦਿਆਰਥਣਾਂ ਤੋਂ ਇਲਾਵਾ ਦੇਵ ਸਮਾਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਆਰੰਭ ਅਗਲੀ ਖ਼ਬਰ ਸ਼ਹਿਰੀ ਵਿਧਾਨ ਸਭਾ ਹਲਕੇ ਦੀ ਟਿਕਟ ਲਈ ਸ਼ਹਿਰ ਨਾਲ ਡੂੰਘੀ ਸਾਂਝ ਰੱਖਣ ਵਾਲੀ ਪਲਵਿੰਦਰ ਕੌਰ ਬਾਠ ਦੀ ਦਾਅਵੇਦਾਰੀ ਮਜ਼ਬੂਤ...
Ad Position 24