ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਆਰੰਭ
ਮੁੱਦਕੀ, 28 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਦੀ ਇਤਿਹਾਸਕ ਧਰਤੀ ’ਤੇ 18 ਦਸੰਬਰ 1845 ਨੂੰ ਹੋਈ ਪਹਿਲੀ ਐਂਗਲੋ-ਸਿੱਖ ਜੰਗ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਮਨਾਏ ਜਾਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਜੰਗ ਦੌਰਾਨ ਸੈਂਕੜੇ ਸਿੱਖ ਯੋਧਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ।
ਗ
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਸੁੰਦਰ ਇਮਾਰਤ ਅਤੇ ਇਨਸੈੱਟ ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ।
29-11-2026
ਮੁੱਦਕੀ, 28 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਕਸਬਾ ਮੁੱਦਕੀ ਦੀ ਇਤਿਹਾਸਕ ਧਰਤੀ ’ਤੇ 18 ਦਸੰਬਰ 1845 ਨੂੰ ਹੋਈ ਪਹਿਲੀ ਐਂਗਲੋ-ਸਿੱਖ ਜੰਗ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਮਨਾਏ ਜਾਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਜੰਗ ਦੌਰਾਨ ਸੈਂਕੜੇ ਸਿੱਖ ਯੋਧਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਸ ਪਵਿੱਤਰ ਅਸਥਾਨ ਵਿਖੇ ਸ਼ੁਰੂ ਕੀਤੀ ਗਈ ਧਾਰਮਿਕ ਪਰੰਪਰਾ ਤਹਿਤ ਪਿਛਲੇ ਕਈ ਦਹਾਕਿਆਂ ਤੋਂ ਹਰ ਸਾਲ ਪਿੰਡ ਲੋਹਾਮ ਅਤੇ ਕਸਬਾ ਮੁੱਦਕੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਬਰਾੜ, ਮੈਨੇਜਰ ਗੁਰਜੰਟ ਸਿੰਘ ਲੋਹਾਮ, ਜਥੇਦਾਰ ਪਰਮਜੀਤ ਸਿੰਘ ਸਰਾਂ ਅਤੇ ਸੇਵਾਦਾਰ ਬਾਬਾ ਅਵਤਾਰ ਸਿੰਘ ਪਿੰਡ ਲੋਹਾਮ ਨੇ ਦੱਸਿਆ ਕਿ ਇਸ ਵਾਰ ਵੀ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 16 ਪੋਹ, 31 ਦਸੰਬਰ ਨੂੰ ਪਿੰਡ ਲੋਹਾਮ ਵਿਖੇ ਅਤੇ 17 ਪੋਹ, 1 ਜਨਵਰੀ 202 7 ਨੂੰ ਕਸਬਾ ਮੁੱਦਕੀ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਵਿਚ ਨਗਰ ਕੀਰਤਨ ਸਜਾਏ ਜਾਣਗੇ। ਇਸ ਉਪਰੰਤ 18 ਪੋਹ, 2 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਜਾਵੇਗਾ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਸ਼ਮੂਲੀਅਤ ਕਰਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਅਸਥਾਨ ਨਾਲ ਸੰਗਤਾਂ ਦੀ ਡੂੰਘੀ ਆਸਥਾ ਜੁੜੀ ਹੋਈ ਹੈ ਅਤੇ ਹਰ ਸਾਲ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਂਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਪ੍ਰਬੰਧਕਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕਰਨ।