28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ ਆਗੂਆਂ ਵਲੋਂ ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਐੱਸ.ਐੱਸ.ਪੀ. ਅਸ਼ਵਨੀ ਗੋਟਿਆਲ ਦਾ ਸਵਾਗਤ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਉੱਗੋਕੇ ਦੀ ਅਗਵਾਈ ਹੇਠ ਅਕਾਲੀ ਆਗੂਆਂ ਵਲੋਂ ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਸੀਨੀਅਰ ਪੁਲਿਸ ਕਪਤਾਨ (ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 29-11-2026
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਉੱਗੋਕੇ ਦੀ ਅਗਵਾਈ ਹੇਠ ਅਕਾਲੀ ਆਗੂਆਂ ਵਲੋਂ ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਅਸ਼ਵਨੀ ਗੋਟਿਆਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਫ਼ਿਰੋਜ਼ਪੁਰ ਵਿਖੇ ਨਿਯੁਕਤੀ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਅਕਾਲੀ ਆਗੂਆਂ ਨੇ ਨਵੇਂ ਪੁਲਿਸ ਮੁਖੀ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀਆਂ ਪੁਲਿਸ ਨਾਲ ਸਬੰਧਤ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਮੁਲਾਕਾਤ ਦੌਰਾਨ ਆਗੂਆਂ ਨੇ ਐੱਸ.ਐੱਸ.ਪੀ. ਅਸ਼ਵਨੀ ਗੋਟਿਆਲ ਨੂੰ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਵਿਸ਼ੇਸ਼ ਚੁਨੌਤੀਆਂ ਅਤੇ ਇਲਾਕੇ ਦੀਆਂ ਜ਼ਮੀਨੀ ਸਥਿਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਇੱਥੇ ਨਸ਼ਾ ਤਸਕਰੀ, ਅਪਰਾਧਿਕ ਗਤੀਵਿਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ’ਤੇ ਸਖ਼ਤ ਨਜ਼ਰ ਰੱਖਣ ਦੀ ਲੋੜ ਹੈ। ਇਸ ਦੇ ਨਾਲ ਹੀ ਪਿੰਡਾਂ ਵਿਚ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣਾ ਵੀ ਸਮੇਂ ਦੀ ਅਹਿਮ ਲੋੜ ਹੈ। ਅਕਾਲੀ ਆਗੂਆਂ ਨੇ ਆਸ ਪ੍ਰਗਟਾਈ ਕਿ ਨਵੇਂ ਐੱਸ.ਐੱਸ.ਪੀ. ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ, ਨਸ਼ਿਆਂ ਵਿਰੁੱਧ ਕਾਰਵਾਈ ਅਤੇ ਅਪਰਾਧਾਂ ’ਤੇ ਕਾਬੂ ਪਾਉਣ ਨੂੰ ਤਰਜੀਹ ਦੇਵੇਗਾ।ਇਸ ਮੌਕੇ ਉਨ੍ਹਾਂ ਦੇ ਨਾਲ ਪਿੰਡ ਅਨਾਰਕਲੀ ਦੇ ਸਰਪੰਚ ਪਰਮਜੀਤ ਸਿੰਘ ਜੰਮੂ, ਪਿੰਡ ਵੱਲੂਰ ਦੇ ਸਰਪੰਚ ਰਜਿੰਦਰ ਸਿੰਘ ਅਤੇ ਪਿੰਡ ਸੋਢੀਨਗਰ ਦੇ ਰਣਜੀਤ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਵਿਖੇ 1 ਦਸੰਬਰ ਨੂੰ ਵੋਟਰ ਰਜਿਸਟਰੇਸ਼ਨ ਲਈ ਲੱਗੇਗਾ ਵਿਸ਼ੇਸ਼ ਮੈਗਾ ਕੈਂਪ 18-19 ਸਾਲ ਦੇ ਨੌਜਵਾਨਾਂ ਸਮੇਤ ਹਰ... ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਆਰੰਭ
Ad Position 24