28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਫ਼ਿਰੋਜ਼ਪੁਰ ਸ਼ਹਿਰੀ ਸੀਟ ਦੀ ਦਾਅਵੇਦਾਰੀ ਨੂੰ ਲੈ ਕੇ ਅਕਾਲੀ ਆਗੂਆਂ ਨੇ ਜਤਾਇਆ ਹੱਕ ਨੰਨੂ ਦੀਆਂ ਜਥੇਬੰਦਕ ਸਰਗਰਮੀਆਂ ਦੇ ਹਵਾਲੇ ਨਾਲ ਸ਼ਹਿਰੀ ਸੀਟ ’ਤੇ ਅਕਾਲੀ ਦਲ ਨੇ ਜਤਾਈ ਦਾਅਵੇਦਾਰੀ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਸੀਟ ਵੰਡ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਰੱਖਣ ਦੀ ਮੰਗ ਜ਼ੋਰ ਫੜਨ ਲੱਗੀ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਹਿਰੀ ਇੰਚਾਰਜ ਸੁਖਪਾਲ ਸਿੰਘ ਨੰਨੂ। ਅਜੀਤ ਤਸਵੀਰ 29-11-2026
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਸੀਟ ਵੰਡ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਰੱਖਣ ਦੀ ਮੰਗ ਜ਼ੋਰ ਫੜਨ ਲੱਗੀ ਹੈ। ਸ਼ਹਿਰੀ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ ਕਿ ਸੀਟਾਂ ਦੀ ਵੰਡ ਸਮੇਂ ਫ਼ਿਰੋਜ਼ਪੁਰ ਸ਼ਹਿਰੀ ਹਲਕਾ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਵਿਚ ਹੀ ਰੱਖਿਆ ਜਾਵੇ। ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਮੌਜੂਦਾ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਨੇ ਪਿਛਲੇ ਸਮੇਂ ਦੌਰਾਨ ਹਲਕੇ ਵਿਚ ਪਾਰਟੀ ਨੂੰ ਮੁੜ ਜਥੇਬੰਦ ਕਰਨ ਲਈ ਲਗਾਤਾਰ ਸਰਗਰਮੀਆਂ ਕੀਤੀਆਂ ਹਨ। ਉਨ੍ਹਾਂ ਵਲੋਂ ਨਾ ਸਿਰਫ਼ ਪੁਰਾਣੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਇਕ ਮੰਚ ’ਤੇ ਲਿਆਉਣ ਦੇ ਯਤਨ ਕੀਤੇ ਗਏ, ਸਗੋਂ ਵੱਖ-ਵੱਖ ਵਿੰਗਾਂ ਦਾ ਗਠਨ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਵੀ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕੀਤੀ ਗਈ ਹੈ। ਨੌਜਵਾਨਾਂ, ਕਿਸਾਨਾਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਵਰਗਾਂ ਨਾਲ ਜੁੜੇ ਆਗੂਆਂ ਨੂੰ ਜਥੇਬੰਦਕ ਜ਼ਿੰਮੇਵਾਰੀਆਂ ਦੇ ਕੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਦੇ ਯਤਨ ਵੀ ਕੀਤੇ ਗਏ ਹਨ। ਵਰਕਰਾਂ ਅਨੁਸਾਰ ਗੱਠਜੋੜ ਦੇ ਐਲਾਨ ਤੋਂ ਪਹਿਲਾਂ ਨੰਨੂ ਵਲੋਂ ਕੀਤੀ ਗਈ ਇਹ ਮਿਹਨਤ ਅਤੇ ਵਰਕਰਾਂ ਨੂੰ ਇੱਕਜੁੱਟ ਕਰਨ ਲਈ ਚਲਾਈ ਮੁਹਿੰਮ ਨੂੰ ਸੀਟਾਂ ਦੀ ਵੰਡ ਸਮੇਂ ਵਿਸ਼ੇਸ਼ ਤੌਰ ’ਤੇ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਅਕਾਲੀ ਹਲਕਿਆਂ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਨੰਨੂ ਦੀ ਹਲਕੇ ਵਿਚ ਪੁਰਾਣੀ ਪਛਾਣ, ਨਿੱਜੀ ਸੰਪਰਕ ਅਤੇ ਲੋਕਾਂ ਵਿਚ ਮੌਜੂਦ ਸਿਆਸੀ ਪਕੜ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਾ ਮੰਨਣਾ ਹੈ ਕਿ ਸਰਹੱਦੀ ਪਿੰਡਾਂ ਦੇ ਨਾਲ-ਨਾਲ ਸ਼ਹਿਰੀ ਖੇਤਰ ਵਿਚ ਵੀ ਨੰਨੂ ਦਾ ਆਪਣਾ ਸਮਰਥਕ ਵਰਗ ਹੈ, ਜੋ ਚੋਣਾਂ ਦੌਰਾਨ ਅਹਿਮ ਭੂਮਿਕਾ ਨਿਭਾਉਣ ਦੀ ਸਮਰੱਥਾ ਰੱਖਦਾ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਨੰਨੂ 2002 ਤੇ 2007 ਵਿਚ ਭਾਜਪਾ ਦੀ ਟਿਕਟ ’ਤੇ ਇਸ ਹਲਕੇ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਸਨ, ਜਦਕਿ ਉਨ੍ਹਾਂ ਦੇ ਪਿਤਾ ਸਵਰਗੀ ਸਰਦਾਰ ਗਿਰਧਾਰਾ ਸਿੰਘ ਵੀ ਦੋ ਵਾਰ ਇਸ ਹਲਕੇ ਦੀ ਪ੍ਰਤੀਨਿਧਤਾ ਕਰ ਚੁੱਕੇ ਹਨ। ਨੰਨੂ ਪਰਿਵਾਰ ਦਾ ਇਸ ਹਲਕੇ ਦੀ ਸਿਆਸਤ ਨਾਲ ਲੰਮਾ ਸਬੰਧ ਰਿਹਾ ਹੈ। ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ ਕਿ ਨੰਨੂ ਦੇ ਸਥਾਨਕ ਸਿਆਸੀ ਆਧਾਰ, ਪਾਰਟੀ ਲਈ ਕੀਤੀਆਂ ਜਥੇਬੰਦਕ ਕੋਸ਼ਿਸ਼ਾਂ ਅਤੇ ਹਲਕੇ ਵਿਚ ਖੜ੍ਹੇ ਕੀਤੇ ਜਾ ਰਹੇ ਪਾਰਟੀ ਢਾਂਚੇ ਨੂੰ ਧਿਆਨ ਵਿਚ ਰੱਖਦਿਆਂ ਫ਼ਿਰੋਜ਼ਪੁਰ ਸ਼ਹਿਰੀ ਸੀਟ ਅਕਾਲੀ ਦਲ ਦੇ ਹਿੱਸੇ ਰੱਖੀ ਜਾਵੇ। ਹੁਣ ਦੇਖਣਾ ਹੋਵੇਗਾ ਕਿ ਸੀਟਾਂ ਦੀ ਵੰਡ ਸਮੇਂ ਪਾਰਟੀ ਹਾਈਕਮਾਨ ਸਥਾਨਕ ਆਗੂਆਂ ਅਤੇ ਵਰਕਰਾਂ ਦੀ ਇਸ ਮੰਗ ਨੂੰ ਕਿੰਨੀ ਤਰਜੀਹ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਦੀ ਅਹਿਮ ਮੀਟਿੰਗ ਹੋਈ ਕਿਹਾ,ਪ੍ਰਾਈਵੇਟ ਸਕੂਲਾਂ ਦੀ...
Ad Position 24