28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

2 ਦਸੰਬਰ ਨੂੰ ਪਹੁੰਚੇਗੀ ਫ਼ਿਰੋਜ਼ਪੁਰ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ- ਵਿਧਾਇਕ ਭੁੱਲਰ ਤੇ ਦਹੀਆ

ਫ਼ਿਰੋਜ਼ਪੁਰ, 28 ਨਵੰਬਰ(ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀਆਂ ਜਾ ਰਹੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਵਿਚੋਂ ਇਕ ਸ਼ੋਭਾ ਯਾਤਰਾ 2 ਦਸੰਬਰ ਨੂੰ ਫ਼ਿਰੋਜ਼ਪੁਰ ਪਹੁੰਚੇਗੀ। ਜਾਣਕਾਰੀ ਦਿੰਦਿਆਂ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਆਰੰਭ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਰਜਨੀਸ਼ ਦਹੀਆ। 29-11-2026
ਫ਼ਿਰੋਜ਼ਪੁਰ, 28 ਨਵੰਬਰ(ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀਆਂ ਜਾ ਰਹੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਵਿਚੋਂ ਇਕ ਸ਼ੋਭਾ ਯਾਤਰਾ 2 ਦਸੰਬਰ ਨੂੰ ਫ਼ਿਰੋਜ਼ਪੁਰ ਪਹੁੰਚੇਗੀ। ਜਾਣਕਾਰੀ ਦਿੰਦਿਆਂ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਆਰੰਭ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਫਰੀਦਕੋਟ ਤੋਂ ਸ਼ੁਰੂ ਹੋਣ ਵਾਲੀ ਸ਼ੋਭਾ ਯਾਤਰਾ 2 ਦਸੰਬਰ ਨੂੰ ਸਵੇਰੇ ਫਰੀਦਕੋਟ ਤੋਂ ਆਰੰਭ ਹੋ ਕੇ ਦੁਪਹਿਰ 12 ਵਜੇ ਦੇ ਕਰੀਬ ਫਿਰੋਜ਼ਪੁਰ ਵਿਖ਼ੇ ਪਹੁੰਚੇਗੀ।ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਫਰੀਦਕੋਟ ਤੋਂ ਹੁੰਦੀ ਹੋਈ ਪਿੰਡ ਗੋਲੇਵਾਲਾ, ਸਾਈਆਂ ਵਾਲਾ ਰੋਡ, ਰੁਕਣਾ ਬੇਗੂ ਰਾਹੀਂ ਫਿਰੋਜ਼ਪੁਰ ਵਿਚ ਦਾਖਲ ਹੋਵੇਗੀ। ਇਸ ਤੋਂ ਬਾਅਦ ਲਾਈਟਾਂ ਵਾਲਾ ਚੌਂਕ / ਪਾਇਲਟ ਚੌਂਕ, ਸ਼ੇਰਸ਼ਾਹ ਵਾਲੀ ਚੌਂਕ, ਗੁਰਦੁਆਰਾ ਸਾਰਾਗੜ੍ਹੀ ਸਾਹਿਬ, ਰੇਲਵੇ ਪੁੱਲ, ਊਧਮ ਸਿੰਘ ਚੌਂਕ ਤੋਂ ਨਾਮਦੇਵ ਚੌਂਕ, ਬਸਤੀ ਨਿਜ਼ਾਮਦੀਨ ਵਾਲਾ, ਸਤੀਏ ਵਾਲਾ, ਜ਼ੀਰਾ ਰੋਡ ਤੋਂ ਬਾਜੀਦਪੁਰ ਗੁਰਦੁਆਰਾ ਜ਼ਾਮਨੀ ਸਾਹਿਬ ਤੋਂ ਹੁੰਦੀ ਹੋਈ ਅੱਗੇ ਜ਼ਿਲ੍ਹਾ ਮੋਗਾ ਵੱਲ ਰਵਾਨਾ ਹੋਵੇਗੀ। ਵਿਧਾਇਕਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਸੰਗਤਾਂ ਦੀ ਸਹੂਲਤ ਲਈ ਸ਼ਹਿਰ ਵਿਚ 07 ਨੰਬਰ ਚੁੰਗੀ, ਗੁਰਦੁਆਰਾ ਸਾਰਾਗੜ੍ਹੀ ਸਾਹਿਬ ਅਤੇ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਕੋਲ ਤਿੰਨ ਹਾਲਟ ਪੁਆਇੰਟ ਬਣਾਏ ਜਾਣਗੇ। ਵਿਧਾਇਕਾਂ ਨੇ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਚਾਹ-ਪਾਣੀ, ਲੰਗਰ / ਪ੍ਰਸ਼ਾਦ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ ਅਤੇ ਨਾਲ ਹੀ ਸੜਕ ਸੁਰੱਖਿਆ, ਮੈਡੀਕਲ ਸਹੂਲਤਾਂ ਸਮੇਤ ਸਾਫ-ਸਫਾਈ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਪਵਿੱਤਰ ਸ਼ੋਭਾ ਯਾਤਰਾ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ਵਿਚ ‘ਰੌਣਕ ਵਿਦ ਗ੍ਰੈਂਡਪੇਰੈਂਟਸ-ਗੋਲਡਨ ਮੋਮੈਂਟਸ’ ਸਮਾਗਮ ਕਰਵਾਇਆ ਜਾਗੋ, ਗਿੱਧੇ-ਭੰਗੜੇ, ਮਨ... ਅਗਲੀ ਖ਼ਬਰ ਸਕੂਲਾਂ ਅਤੇ ਆਲੇ-ਦੁਆਲੇ ਦੀਆਂ ਦੁਕਾਨਾਂ ’ਚ ਸਲੇਟੀਆਂ ਦੀ ਵਿਕਰੀ ਅਤੇ ਬੱਚਿਆਂ ਵਲੋਂ ਖਾਣ ਦੀ ਆਦਤ ਨੂੰ ਰੋਕਣ ਲਈ ਸਿਹਤ ਐਡ...
Ad Position 24