ਸਰਕਾਰੀ ਅਧਿਆਪਕਾ ’ ਤੇ ਟਿਊਸ਼ਨ ਪੜ੍ਹਾਉਣ ਦੇ ਦੋਸ਼ ਦੀ ਜਾਂਚ ਸ਼ੁਰੂ
ਕੁੱਲਗੜ੍ਹੀ, 28 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਦੇ ਸਰਕਾਰੀ ਸਕੂਲ ਦੀ ਇਕ ਅਧਿਆਪਕਾ ਵਲੋਂ ਵਿਦਿਆਰਥੀਆਂ ਨੂੰ ਟਿਊਸ਼ਨ ਪੜ੍ਹਾਉਣ ਦੇ ਬਦਲੇ 600 ਤੋਂ 1000 ਰੁਪਏ ਤੱਕ ਫ਼ੀਸ ਵਸੂਲਣ ਦੇ ਦੋਸ਼ ਲਗਾਏ ਗਏ ਹਨ। ਪਿੰਡ ਕਰਮੂਵਾਲਾ ਦੇ ਵਾਸੀ ਪ੍ਰਕਾਸ਼ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਸੁੱਚਾ ਸਿੰਘ ਨੇ ਡੀ.
ਕੁੱਲਗੜ੍ਹੀ, 28 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਦੇ ਸਰਕਾਰੀ ਸਕੂਲ ਦੀ ਇਕ ਅਧਿਆਪਕਾ ਵਲੋਂ ਵਿਦਿਆਰਥੀਆਂ ਨੂੰ ਟਿਊਸ਼ਨ ਪੜ੍ਹਾਉਣ ਦੇ ਬਦਲੇ 600 ਤੋਂ 1000 ਰੁਪਏ ਤੱਕ ਫ਼ੀਸ ਵਸੂਲਣ ਦੇ ਦੋਸ਼ ਲਗਾਏ ਗਏ ਹਨ। ਪਿੰਡ ਕਰਮੂਵਾਲਾ ਦੇ ਵਾਸੀ ਪ੍ਰਕਾਸ਼ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਸੁੱਚਾ ਸਿੰਘ ਨੇ ਡੀ.ਪੀ.ਆਈ. (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਫ਼ਿਰੋਜ਼ਪੁਰ ਕੋਲ ਲਿਖਤੀ ਸ਼ਿਕਾਇਤ ਕਰਕੇ ਇਹ ਮਾਮਲਾ ਸਾਹਮਣੇ ਲਿਆਂਦਾ ਹੈ। ਇਸ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਦੇ ਪਿ੍ੰਸੀਪਲ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਵਿਭਾਗ ਵਲੋਂ ਪੱਤਰ ਜਾਰੀ ਕਰਕੇ ਜਾਂਚ ਅਧਿਕਾਰੀ ਨੂੰ ਆਪਣੀ ਟੀਮ ਸਮੇਤ 28 ਨਵੰਬਰ ਨੂੰ ਸਰਕਾਰੀ ਹਾਈ ਸਕੂਲ ਕਰਮੂਵਾਲਾ ਪਹੁੰਚ ਕੇ ਮਾਮਲੇ ਦੀ ਪੜਤਾਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸਕੂਲ ਮੁਖੀ ਨੂੰ ਅਧਿਆਪਕਾ ਮੰਜੂ ਬਾਲਾ ਸਮੇਤ ਸਕੂਲ ਦੇ ਕਿਸੇ ਵੀ ਸਟਾਫ਼ ਮੈਂਬਰ ਦੀ ਛੁੱਟੀ ਮਨਜ਼ੂਰ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਜਾਂਚ ਦੀ ਕਾਰਵਾਈ ਸਮੇਂ ਸਿਰ ਪੂਰੀ ਕੀਤੀ ਜਾ ਸਕੇ। ਵਿਭਾਗ ਵਲੋਂ ਨਿਯੁਕਤ ਜਾਂਚ ਅਧਿਕਾਰੀ ਦੀ ਪੜਤਾਲ ਤੋਂ ਬਾਅਦ ਹੀ ਤਸਵੀਰ ਸਾਫ਼ ਹੋਵੇਗੀ ਕਿ ਉਕਤ ਅਧਿਆਪਕਾ ’ਤੇ ਟਿਊਸ਼ਨ ਪੜ੍ਹਾਉਣ ਦੇ ਮਾਮਲੇ ਵਿਚ ਕੀ ਸਚਾਈ ਹੈ। ਪਰ ਇਸ ਸ਼ਿਕਾਇਤ ਨੇ ਸਰਕਾਰੀ ਸਿੱਖਿਆ ਪ੍ਰਣਾਲੀ ਅਤੇ ਅਧਿਆਪਕਾਂ ਦੇ ਸੇਵਾ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਇਹ ਮਾਮਲਾ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਅਧੀਨ ਹੈ, ਜਿਸ ਦੀ ਸਚਾਈ ਜਾਂਚ ਤੋਂ ਬਾਅਦ ਸਾਹਮਣੇ ਆਵੇਗੀ।