28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

6 ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਪੰਚਾਇਤ ਵਿਕਾਸ ਸਕੱਤਰ, ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਹੋਇਆ ਮੁਸ਼ਕਿਲ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਬਲਾਕ ਫ਼ਿਰੋਜ਼ਪੁਰ ਦੇ ਪੰਚਾਇਤ ਵਿਕਾਸ ਸਕੱਤਰ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਲੰਮੇ ਸਮੇਂ ਤੋਂ ਤਨਖ਼ਾਹਾਂ ਦੀ ਉਡੀਕ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਲਈ ਹੁਣ ਆਪਣੇ ਪਰਿਵਾਰਾਂ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨੀਆਂ ਵੀ ਔਖੀਆਂ ਹੋ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 29-11-2026
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਬਲਾਕ ਫ਼ਿਰੋਜ਼ਪੁਰ ਦੇ ਪੰਚਾਇਤ ਵਿਕਾਸ ਸਕੱਤਰ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਲੰਮੇ ਸਮੇਂ ਤੋਂ ਤਨਖ਼ਾਹਾਂ ਦੀ ਉਡੀਕ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਲਈ ਹੁਣ ਆਪਣੇ ਪਰਿਵਾਰਾਂ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨੀਆਂ ਵੀ ਔਖੀਆਂ ਹੋ ਗਈਆਂ ਹਨ। ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਸਬੰਧਿਤ ਮੁਲਾਜ਼ਮਾਂ ਵਿਚ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰਦਿਆਂ ਪੰਚਾਇਤ ਵਿਕਾਸ ਸਕੱਤਰ ਬਲਵਿੰਦਰ ਸਿੰਘ ਅਤੇ ਸਾਥੀਆਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਾ ਤਬਾਦਲਾ ਹੋਣ ਤੋਂ ਬਾਅਦ ਇਹ ਸਮੱਸਿਆ ਹੋਰ ਗੰਭੀਰ ਹੋ ਗਈ ਹੈ। ਜਦੋਂ ਵੀ ਤਨਖ਼ਾਹਾਂ ਸਬੰਧੀ ਦਫ਼ਤਰ ਦੇ ਸਟਾਫ਼ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਬਜਟ ਦੀ ਘਾਟ ਦਾ ਹਵਾਲਾ ਦੇ ਕੇ ਗੱਲ ਟਾਲ ਦਿੱਤੀ ਜਾਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋੜੀਂਦੇ ਬਜਟ ਦੀ ਸਮੇਂ ਸਿਰ ਮੰਗ ਕਰਨਾ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੀ ਅਦਾਇਗੀ ਯਕੀਨੀ ਬਣਾਉਣਾ ਸਬੰਧਿਤ ਦਫ਼ਤਰੀ ਅਮਲੇ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮੇਂ ਸਿਰ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਛੇ-ਛੇ ਮਹੀਨੇ ਤੱਕ ਤਨਖ਼ਾਹਾਂ ਨਾ ਮਿਲਣਾ ਇਨ੍ਹਾਂ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਫ਼ੀਲਡ ਸਟਾਫ਼ ਵਲੋਂ ਵੀ ਸਬੰਧਿਤ ਅਧਿਕਾਰੀਆਂ ਕੋਲ ਵਾਰ-ਵਾਰ ਪਹੁੰਚ ਕਰਕੇ ਤਨਖ਼ਾਹਾਂ ਜਾਰੀ ਕਰਵਾਉਣ ਦੀ ਮੰਗ ਕੀਤੀ ਗਈ ਹੈ, ਪਰ ਅਜੇ ਤੱਕ ਕੋਈ ਠੋਸ ਉਪਰਾਲਾ ਸਾਹਮਣੇ ਨਹੀਂ ਆਇਆ। ਇਸ ਸਬੰਧੀ ਜਦੋਂ ਦਫ਼ਤਰ ਸੁਪਰਡੈਂਟ ਚੇਤਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਜਟ ਉਪਲਬਧ ਨਾ ਹੋਣ ਕਾਰਨ ਪੰਚਾਇਤ ਵਿਕਾਸ ਸਕੱਤਰਾਂ ਸਮੇਤ ਹੋਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੁਕੀਆਂ ਹੋਈਆਂ ਹਨ। ਬਜਟ ਪ੍ਰਾਪਤ ਹੁੰਦਿਆਂ ਹੀ ਤਨਖ਼ਾਹਾਂ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਮੁਲਾਜ਼ਮਾਂ ਨੇ ਸਰਕਾਰ ਅਤੇ ਸਬੰਧਿਤ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਵਾਈਆਂ ਜਾਣ, ਤਾਂ ਜੋ ਉਨ੍ਹਾਂ ਨੂੰ ਆਰਥਿਕ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦਰੋਗਾ ਵਿਖੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਪਹੁੰਚੇ ਰੋਹਿਤ ਵੋਹਰਾ ਮੌਂਟੂ , ਹਲਕੇ ਦੀਆਂ ਸਿਆਸੀ ਗਤੀਵਿਧ... ਅਗਲੀ ਖ਼ਬਰ ਸਰਕਾਰੀ ਅਧਿਆਪਕਾ ’ ਤੇ ਟਿਊਸ਼ਨ ਪੜ੍ਹਾਉਣ ਦੇ ਦੋਸ਼ ਦੀ ਜਾਂਚ ਸ਼ੁਰੂ
Ad Position 24