28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

2027 ਦੀਆਂ ਚੋਣਾਂ ’ਚ ਗੱਠਜੋੜ ਦੀ ਮਜ਼ਬੂਤੀ ਨਾਲ ਪੰਜਾਬ ਨੂੰ ਮਿਲੇਗੀ ਵਿਕਾਸ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ

ਫ਼ਿਰੋਜ਼ਪੁਰ, 28 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਸਾਬਕਾ ਕੌਂਸਲਰ ਪੁਲਵਿੰਦਰ ਕੌਰ ਬਾਠ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਨਵੀਂ ਉਮੀਦ ਅਤੇ ਨਵੀਂ ਦਿਸ਼ਾ ਲੈ ਕੇ ਆਏਗਾ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਾਂਝੀ ਵਚਨਬੱਧਤਾ ਹੈ।

Ad Position 21
No active advertisement
ਭਾਜਪਾ ਦੇ ਸਾਬਕਾ ਕੌਂਸਲਰ ਪੁਲਵਿੰਦਰ ਕੌਰ ਬਾਠ। 29-11-2026
ਫ਼ਿਰੋਜ਼ਪੁਰ, 28 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਸਾਬਕਾ ਕੌਂਸਲਰ ਪੁਲਵਿੰਦਰ ਕੌਰ ਬਾਠ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਨਵੀਂ ਉਮੀਦ ਅਤੇ ਨਵੀਂ ਦਿਸ਼ਾ ਲੈ ਕੇ ਆਏਗਾ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਾਂਝੀ ਵਚਨਬੱਧਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ,ਬੇਰੁਜ਼ਗਾਰੀ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਵਪਾਰਕ ਵਰਗ ਦੀਆਂ ਚੁਣੌਤੀਆਂ ਤੋਂ ਬਾਹਰ ਕੱਢਣ ਲਈ ਠੋਸ ਨੀਤੀਆਂ ਅਤੇ ਸਾਂਝੇ ਯਤਨਾਂ ਦੀ ਲੋੜ ਹੈ । ਦੋਵਾਂ ਪਾਰਟੀਆਂ ਦੇ ਤਜਰਬੇ ਅਤੇ ਸੰਗਠਨਾਤਮਕ ਤਾਕਤ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਲਈ ਅਹਿਮ ਹੋਣਗੀਆਂ ਅਤੇ ਗੱਠਜੋੜ ਦੇ ਆਗੂਆਂ ਤੇ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਪਹਿਲ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਹਰ ਪਿੰਡ, ਹਰ ਕਸਬਾ ਅਤੇ ਹਰ ਸ਼ਹਿਰ ਬਣੇਗਾ ਵਿਕਾਸ ਦੀ ਮਿਸਾਲ - ਦੀਪਕ ਸ਼ਰਮਾ ਅਗਲੀ ਖ਼ਬਰ ਯੂਰੀਆ ਖਾਦ ਦੀ ਕਿੱਲਤ ਦੂਰ ਕਰਕੇ ਕਿਸਾਨਾਂ ’ਤੇ ਵਾਧੂ ਸਾਮਾਨ ਦਾ ਬੋਝ ਪਾਉਣਾ ਬੰਦ ਕੀਤਾ ਜਾਵੇ-ਸੁਖਦੇਵ ਸਿੰਘ ਸਨੇਰ ਖਾਦਾ...
Ad Position 24