29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਜਵਾਏ ਸਿੰਘ ਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ, ਮੌਜੂਦਾ ਅਤੇ ਸਾਬਕਾ ਮੈਂਬਰਾਂ ਸਮੇਤ 50 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਗੁਰੂਹਰਸਹਾਏ/ਗੋਲੂ ਕਾ ਮੋੜ, 29 ਨਵੰਬਰ (ਕਪਿਲ ਕੰਧਾਰੀ, ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਪਿੰਡ ਜਵਾਏ ਸਿੰਘ ਵਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਰਮਿੰਦਰ ਸਿੰਘ ਆਵਲਾ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿਮਲੋ ਬਾਈ, ਸਰਪੰਚ ਸਿਮਰਨਜੀਤ ਕੌਰ, ਜਸਵੰਤ ਸਿੰਘ, ਦੇਸ ਰਾਜ ਸਿੰਘ, ਛਿੰਦਰਪਾਲ ਸਿੰਘ (ਮੌਜੂਦਾ ਮੈਂਬਰ), ਸੁਰਜੀਤ ਸਿੰਘ (ਸਾਬਕਾ ਮੈਂਬਰ), ਸਮੂਹ ਪੰਚਾਇਤ ਮੈਂਬਰਾਂ ਅਤੇ 50 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਉਨਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਅਤੇ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਫੈਸਲਾ ਲਿਆ।

Ad Position 21
No active advertisement
ਅਜੀਤ ਡੈਸਕ 30-11-2026
ਗੁਰੂਹਰਸਹਾਏ/ਗੋਲੂ ਕਾ ਮੋੜ, 29 ਨਵੰਬਰ (ਕਪਿਲ ਕੰਧਾਰੀ, ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਪਿੰਡ ਜਵਾਏ ਸਿੰਘ ਵਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਰਮਿੰਦਰ ਸਿੰਘ ਆਵਲਾ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿਮਲੋ ਬਾਈ, ਸਰਪੰਚ ਸਿਮਰਨਜੀਤ ਕੌਰ, ਜਸਵੰਤ ਸਿੰਘ, ਦੇਸ ਰਾਜ ਸਿੰਘ, ਛਿੰਦਰਪਾਲ ਸਿੰਘ (ਮੌਜੂਦਾ ਮੈਂਬਰ), ਸੁਰਜੀਤ ਸਿੰਘ (ਸਾਬਕਾ ਮੈਂਬਰ), ਸਮੂਹ ਪੰਚਾਇਤ ਮੈਂਬਰਾਂ ਅਤੇ 50 ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਉਨਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਅਤੇ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਫੈਸਲਾ ਲਿਆ।ਇਸ ਮੌਕੇ ਰਮਿੰਦਰ ਸਿੰਘ ਆਵਲਾ ਵਰਦੇਵ ਸਿੰਘ ਨੋਨੀ ਮਾਨ ਵਲੋ ਸਿਰੋਪਾ ਪਾਂ ਕੇ ਸਾਰਿਆ ਆਗੂਆ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਰਮਿੰਦਰ ਸਿੰਘ ਆਵਲਾ,ਵਰਦੇਵ ਸਿੰਘ ਨੋਨੀ ਮਾਨ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਅਤੇ ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਜਵਾਏ ਸਿੰਘ ਵਾਲਾ ਅਤੇ ਹਲਕਾ ਗੁਰੂਹਰਸਹਾਏ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਾਰਟੀ ਪ੍ਰਤੀ ਵਧ ਰਿਹਾ ਵਿਸ਼ਵਾਸ ਅਤੇ ਸਹਿਯੋਗ ਪਾਰਟੀ ਦੀ ਤਾਕਤ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਅਤੇ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ, ਸੁਝਾਵਾਂ ਤੇ ਵਿਚਾਰਾਂ ਨੂੰ ਪੂਰੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੇਗੀ। ਨਵੇਂ ਸਾਥੀਆਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਕੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਇਆ ਜਾਵੇਗਾ।ਉਨ੍ਹਾਂ ਅੰਤ ਵਿੱਚ ਪਾਰਟੀ ਵਿਚ ਸ਼ਾਮਿਲ ਹੋਏ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਾਥ ਅਤੇ ਵਿਸ਼ਵਾਸ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਨਵੇਂ ਸਾਥੀਆਂ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ, ਲੋਕਾਂ ਦੇ ਹਿੱਤਾਂ ਅਤੇ ਹਲਕੇ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕੀਤਾ ਜਾਵੇਗਾ।ਇਸ ਮੌਕੇ ਦਰਸ਼ਨ ਸਿੰਘ ਬਰਾੜ ਮੈਂਬਰ ਸ਼ਿਰੋਮਣੀ ਕਮੇਟੀ, ਅਕਾਲੀ ਆਗੂ ਪ੍ਰੇਮ ਸਚਦੇਵਾ,ਅਕਾਲੀ ਆਗੂ ਗੌਰਵ ਸਚਦੇਵਾ ਅਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਹਿਤ ਵੋਹਰਾ ਮੌਂਟੂ ਵਲੋਂ ਬਾਰਡਰ ਪੱਟੀ ਦੇ ਪਿੰਡਾਂ ਵਿਚ ਦੌਰੇ ਤੇਜ਼, ਸਰਪੰਚ ਚਿਮਨ ਸਿੰਘ ਦੇ ਗ੍ਰਹਿ ਵਿਖੇ ਕੀਤੀ ਅਹਿਮ ਮੀ... ਅਗਲੀ ਖ਼ਬਰ ਕੰਬੋਜ ਬਰਾਦਰੀ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਰਾਜਨੀਤਿਕ ਪਾਰਟੀਆਂ ਦੇਣ ਟਿਕਟ - ਮੁਹੰਮਦ ਸ਼ਬੀਰ ਬਿੱਲੂ
Ad Position 24