ਜ਼ੀਰਾ ਸ਼ਹਿਰ ਵਿਚ ਮੈਡੀਕਲ ਨਸ਼ੇ ਦੀ ਵਿਕਰੀ ਧੜ੍ਹੱਲੇ ਨਾਲ ਜਾਰੀ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਬੇਖ਼ਬਰ !
ਜ਼ੀਰਾ, 29 ਨਵੰਬਰ (ਰਜਨੀਸ਼ ਕਥੂਰੀਆ)- ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ੇ ਦੀ ਸਮੱਸਿਆ ਘਟਣ ਦੀ ਬਜਾਏ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਚਿੱਟੇ ਦੇ ਨਾਲ-ਨਾਲ ਹੁਣ ਮੈਡੀਕਲ ਨਸ਼ੇ (ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ) ਦੀ ਵਿਕਰੀ ਵੀ ਸ਼ਹਿਰ ਵਿਚ ਧੜੱਲੇ ਨਾਲ ਜਾਰੀ ਹੈ।
ਜ਼ੀਰਾ, 29 ਨਵੰਬਰ (ਰਜਨੀਸ਼ ਕਥੂਰੀਆ)- ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਸ਼ੇ ਦੀ ਸਮੱਸਿਆ ਘਟਣ ਦੀ ਬਜਾਏ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਚਿੱਟੇ ਦੇ ਨਾਲ-ਨਾਲ ਹੁਣ ਮੈਡੀਕਲ ਨਸ਼ੇ (ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ) ਦੀ ਵਿਕਰੀ ਵੀ ਸ਼ਹਿਰ ਵਿਚ ਧੜੱਲੇ ਨਾਲ ਜਾਰੀ ਹੈ। ਜਿਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਹਨੇਰੇ ਵੱਲ ਜਾ ਰਿਹਾ ਹੈ। ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਅਨੁਸਾਰ ਖ਼ਾਸ ਤੌਰ ‘ਤੇ ਨੇੜੇ ਸਰਾਂ ਵਾਲਾ ਸਕੂਲ, ਰੇਲਵੇ ਰੋਡ ਜ਼ੀਰਾ, ਸ਼ੇਰਾਂ ਵਾਲਾ ਚੌਂਕ ਨੇੜੇ ਸਥਿਤ ਕੁਝ ਮੈਡੀਕਲ ਸਟੋਰਾਂ ਅਤੇ ਬੱਸ ਸਟੈਂਡ ਜ਼ੀਰਾ ਦੇ ਨੇੜਲੇ ਇਲਾਕਿਆਂ ਅਤੇ ਸ਼ਹਿਰ ਦੇ ਕੁਝ ਮੁਹੱਲਿਆਂ ਵਿਚ ਬਿਨਾਂ ਡਾਕਟਰੀ ਪਰਚੀ ਤੋਂ ਨੌਜਵਾਨਾਂ ਨੂੰ ਸ਼ਰੇਆਮ ਨਸ਼ੀਲੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੱਥੇ ਹੀ ਬੱਸ ਨਹੀਂ ਕੁਝ ਮੈਡੀਕਲ ਸਟੋਰਾਂ ਵਾਲਿਆਂ ਵਲੋਂ ਤਾਂ ਮੈਡੀਕਲ ਨਸ਼ੇ ਦੀ ਹੋਮ ਡਿਲੀਵਰੀ ਵੀ ਦਿੱਤੀ ਜਾ ਰਹੀ ਦੱਸੀ ਜਾਂਦੀ ਹੈ।ਹੈਰਾਨੀ ਦੀ ਗੱਲ ਇਹ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ਅਤੇ ਇਨ੍ਹਾਂ ਥਾਵਾਂ ਬਾਰੇ ਆਮ ਲੋਕਾਂ ਨੂੰ ਤਾਂ ਪੂਰੀ ਜਾਣਕਾਰੀ ਹੈ, ਪਰ ਸਬੰਧਤ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਚੁੱਪ ਕਈ ਗੰਭੀਰ ਸਵਾਲ ਖੜ੍ਹੇ ਕਰ ਰਹੀ ਹੈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਮੈਡੀਕਲ ਨਸ਼ੇ ਦੀ ਆਸਾਨ ਉਪਲਬਧਤਾ ਕਾਰਨ ਕਈ ਘਰਾਂ ਦੇ ਚਿਰਾਗ ਬੁੱਝਣ ਕਿਨਾਰੇ ਪਹੁੰਚ ਗਏ ਹਨ। ਨਸ਼ੇ ਦੀ ਲਤ ਕਾਰਨ ਸ਼ਹਿਰ ਵਿਚ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਵੀ ਵਾਧਾ ਹੋ ਰਿਹਾ ਹੈ, (ਬਾਕੀ ਸਫ਼ਾ 6 ’ਤੇ)