ਦੜਾ-ਸੱਟਾ ਲਗਾਉਂਦੇ ਦੋ ਵਿਅਕਤੀ 560 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ
ਤਲਵੰਡੀ ਭਾਈ, 29 ਨਵੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਜੂਆ-ਸੱਟਾ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਦੜਾ-ਸੱਟਾ ਲਗਾਉਂਦੇ ਹੋਏ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਦੇਵ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ।
ਤਲਵੰਡੀ ਭਾਈ, 29 ਨਵੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਜੂਆ-ਸੱਟਾ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਦੜਾ-ਸੱਟਾ ਲਗਾਉਂਦੇ ਹੋਏ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਦੇਵ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਕਰਮਿੱਤੀ ਮੋੜ ਤਲਵੰਡੀ ਭਾਈ ਨੇੜੇ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੋਮ ਨਾਥ ਉਰਫ਼ ਸੋਨੂੰ ਬਾਬਾ ਪੁੱਤਰ ਗੁਰਦਾਸ ਚੰਦ ਵਾਸੀ ਵਾਰਡ ਨੰਬਰ 3 ਤਲਵੰਡੀ ਭਾਈ ਅਤੇ ਵਿਨੋਦ ਕੁਮਾਰ ਉਰਫ਼ ਕਾਲੀ ਪੁੱਤਰ ਹਰੀ ਚੰਦ ਵਾਸੀ ਨਵੀਂ ਆਬਾਦੀ ਤਲਵੰਡੀ ਭਾਈ ਉੱਚੀ-ਉੱਚੀ ਆਵਾਜ਼ਾਂ ਮਾਰ ਕੇ ਦੜਾ-ਸੱਟਾ ਲਗਾ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਵਲੋਂ ਮੌਕੇ ’ਤੇ ਛਾਪੇਮਾਰੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਕੋਲੋਂ ਦੜਾ-ਸੱਟੇ ਦੀ ਇਕ ਪਰਚੀ, ਇਕ ਪੈੱਨ ਅਤੇ 560 ਰੁਪਏ ਦੀ ਨਕਦੀ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।