29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਬੁੱਟਰ ਵਿਖੇ ਰੋਹਿਤ ਕੁਮਾਰ ਮੌਂਟੂ ਵੋਹਰਾ ਨੇ ਪਿੰਡ ਵਾਸੀਆਂ ਅਤੇ ਆਗੂਆਂ ਨਾਲ ਕੀਤੀ ਮੁਲਾਕਾਤ

ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਦੌਰੇ ਕਰਕੇ ਲੋਕਾਂ, ਪਿੰਡਾਂ ਦੇ ਮੋਹਤਬਰਾਂ ਅਤੇ ਪਾਰਟੀ ਸਮਰਥਕਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 30-11-2026
ਗੁਰੂਹਰਸਹਾਏ, 29 ਨਵੰਬਰ (ਕਪਿਲ ਕੰਧਾਰੀ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਦੌਰੇ ਕਰਕੇ ਲੋਕਾਂ, ਪਿੰਡਾਂ ਦੇ ਮੋਹਤਬਰਾਂ ਅਤੇ ਪਾਰਟੀ ਸਮਰਥਕਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਤ ਅੱਜ ਉਹ ਪਿੰਡ ਬੂਟਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਡ ਦੇ ਪ੍ਰਮੁੱਖ ਵਿਅਕਤੀਆਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਰੋਹਿਤ ਕੁਮਾਰ ਮੌਂਟੂ ਵੋਹਰਾ ਨੇ ਸੁਖਦੇਵ ਸਿੰਘ ਨੰਬਰਦਾਰ, ਬੇਅੰਤ ਸਿੰਘ, ਨਿਰਵੈਰ ਸਿੰਘ ਸਰਪੰਚ, ਕਿੱਲੀ ਤੇਜ ਵੀਰ ਸਿੰਘ ਜੰਗ, ਸਾਬਕਾ ਸਰਪੰਚ ਮਨਦੀਪ ਸਿੰਘ, ਕਸ਼ਮੀਰ ਸਿੰਘ, ਸਰਪੰਚ, ਧਰਮ ਸਿੰਘ, ਬਾਜ ਸਿੰਘ, ਸੋਹਨ ਸਿੰਘ, ਕਾਰਜ ਸਿੰਘ ਅਤੇ ਸੁਖਵਿੰਦਰ ਸਿੰਘ ਤਾਰੇਵਾਲਾ ਸਮੇਤ ਹੋਰ ਪਤਵੰਤੇ ਸੱਜਣਾਂ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ, ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਕੀਤੀ ਗਈ। ਮੌਕੇ ਰੋਹਿਤ ਕੁਮਾਰ ਮੌਂਟੂ ਵੋਹਰਾ ਦੇ ਨਾਲ ਸਾਬਕਾ ਸਰਪੰਚ ਕਸ਼ਮੀਰ ਬਾਜੇਕੇ, ਅਕਸ਼ਿਤ ਵੋਹਰਾ, ਗੁਰਪ੍ਰਤਾਪ ਸੰਧੂ, ਵਰੁਣ ਗਾਵੜੀ, ਹਰਜੋਤ ਸਿੰਘ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਐਕਸਪ੍ਰੈੱਸ ਦੇ ਫਸਟ ਕਲਾਸ ਡੱਬਿਆਂ ਵਿਚ ਫਲੱਸ਼ਾਂ ਅਤੇ ਪਾਣੀ ਦੀਆਂ ਟੂਟੀਆਂ ਬੰਦ ਹੋਣ ਕਾਰਨ ਸੰਗਤਾਂ ਨੂੰ ਆ ਰਹੀਆਂ... ਅਗਲੀ ਖ਼ਬਰ ਦੜਾ-ਸੱਟਾ ਲਗਾਉਂਦੇ ਦੋ ਵਿਅਕਤੀ 560 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ
Ad Position 24