ਚੋਰੀ ਦੇ ਮੋਟਰਸਾਈਕਲਾਂ ਤੇ ਮੋਬਾਈਲ ਫੋਨਾਂ ਦੀ ਬਰਾਮਦਗੀ ਨਾਲ ਫਿਰੋਜ਼ਪੁਰ ਪੁਲਿਸ ਨੂੰ ਵੱਡੀ ਸਫ਼ਲਤਾ
ਦੋ ਮੁਲਜ਼ਮ ਗ੍ਰਿਫ਼ਤਾਰ, 6 ਮੋਟਰਸਾਈਕਲ ਅਤੇ 20 ਮੋਬਾਈਲ ਫੋਨ ਬਰਾਮਦ
ਫ਼ਿਰੋਜ਼ਪੁਰ, 29 ਨਵੰਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਚੋਰੀ ਦੇ 6 ਮੋਟਰਸਾਈਕਲ ਅਤੇ 20 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਜ
ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ ਜਤਿਨ ਬਾਂਸਲ ਅਤੇ ਨਾਲ ਐੱਸ.ਐੱਚ.ਓ ਸਿਟੀ ਸੁਖਚੈਨ ਮਹਿਤਾ।
30-11-2026
ਫ਼ਿਰੋਜ਼ਪੁਰ, 29 ਨਵੰਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਚੋਰੀ ਦੇ 6 ਮੋਟਰਸਾਈਕਲ ਅਤੇ 20 ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੁਲਿਸ ਦੀ ਇਸ ਕਾਰਵਾਈ ਨੂੰ ਚੋਰੀ ਦੀਆਂ ਵਾਰਦਾਤਾਂ ’ਤੇ ਨਕੇਲ ਕੱਸਣ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉੱਚ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਐੱਸ.ਆਈ. ਸੁਖਚੈਨ ਮਹਿਤਾ, ਮੁੱਖ ਅਫ਼ਸਰ ਥਾਣਾ ਸਿਟੀ ਫਿਰੋਜ਼ਪੁਰ ਅਤੇ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਪੁਲਿਸ ਟੀਮ ਨੇ ਬਸਤੀ ਆਵਾ ਅਤੇ ਬਸਤੀ ਭੱਟੀਆਂ ਵਾਲੀ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਪੁਲਿਸ ਵਲੋਂ ਜਾਰੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 6 ਮੋਟਰਸਾਈਕਲ ਅਤੇ 20 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 402 ਮਿਤੀ 28 ਨਵੰਬਰ ਨੂੰ ਧਾਰਾ 304 ਬੀ.ਐੱਨ.ਐੱਸ. ਤਹਿਤ ਦਰਜ ਕੀਤਾ ਗਿਆ ਹੈ।ਇਹ ਵੀ ਦੱਸਿਆ ਗਿਆ ਹੈ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਕਈ ਮੁਕੱਦਮੇ ਦਰਜ ਹਨ। ਇਨ੍ਹਾਂ ਵਿਚੋਂ ਇਕ ਮੁਲਜ਼ਮ ਖ਼ਿਲਾਫ਼ ਪਹਿਲਾਂ 5 ਅਤੇ ਦੂਜੇ ਮੁਲਜ਼ਮ ਖ਼ਿਲਾਫ਼ 8 ਮਾਮਲੇ ਦਰਜ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਸੰਦੇਸ਼ ਦਿੱਤਾ ਗਿਆ ਹੈ।