121 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਥਾਣਾ ਕੈਂਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 121 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਜਦੋਂ ਪੁਲਿਸ ਪਾਰਟੀ ਡੀ.
ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਥਾਣਾ ਕੈਂਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 121 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਜਦੋਂ ਪੁਲਿਸ ਪਾਰਟੀ ਡੀ.ਏ.ਵੀ.ਕਾਲਜ ਚੌਂਕ ਫ਼ਿਰੋਜ਼ਪੁਰ ਕੈਂਟ ਤੋਂ ਥੋੜ੍ਹਾ ਅੱਗੇ ਪਹੁੰਚੀ ਤਾਂ ਸੜਕ ਕਿਨਾਰੇ ਉਜਾੜ ਪਈ ਜਗ੍ਹਾ ਵਿਚ ਉੱਗੀਆਂ ਝਾੜੀਆਂ ਦੇ ਨਾਲ ਜਾਂਦੇ ਕੱਚੇ ਰਸਤੇ ਉੱਪਰ ਦੋ ਮੋਨੇ ਨੌਜਵਾਨ ਆਪਣੇ ਪਾਸ ਮੌਜੂਦ ਇਕ ਵਜ਼ਨਦਾਰ ਮੋਮੀ ਪਾਰਦਰਸ਼ੀ ਲਿਫ਼ਾਫ਼ੇ ਦੀ ਫਰੋਲਾ ਫਰੋਲੀ ਕਰਦੇ ਦਿਖਾਈ ਦਿੱਤੇ। ਸ਼ੱਕ ਦੀ ਬਿਨਾਅ ’ਤੇ ਦੋਵਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ, ਜਿਨ੍ਹਾਂ ਨੇ ਆਪਣਾ ਨਾਮ ਜਸ਼ਨ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਖਿਲਚੀ ਜਦੀਦ ਥਾਣਾ ਸਦਰ ਫ਼ਿਰੋਜ਼ਪੁਰ ਅਤੇ ਅਵਤਾਰ ਸਿੰਘ ਉਰਫ਼ ਬਿੱਲੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਚੱਪਾ ਅੜਿੱਕੀ ਥਾਣਾ ਗੁਰੂਹਰਸਹਾਏ ਦੱਸਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਮੀ ਪਾਰਦਰਸ਼ੀ ਲਿਫ਼ਾਫ਼ਾ ਚੈੱਕ ਕੀਤਾ ਗਿਆ ਜੋ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਵਜ਼ਨੀ 121 ਗ੍ਰਾਮ ਬਰਾਮਦ ਹੋਇਆ। ਇਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਨੰ: 212 ਮਿਤੀ 28.11.26 ਅ/ਧ 21 ਐਨ.ਡੀ.ਪੀ.ਐੱਸ. ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਦੋਵੇਂ ਦੋਸ਼ੀ ਗ੍ਰਿਫ਼ਤਾਰ ਹਨ। ਇਹ ਕਾਰਵਾਈ ਹੈੱਡ ਕਾਂਸਟੇਬਲ ਜਗਮੀਤ ਸਿੰਘ 373/ਜੀ.ਆਰ.ਪੀ. ਸੀ.ਆਈ.ਏ. ਸਟਾਫ਼ ਜ਼ੀਰਾ ਵੱਲੋਂ ਕੀਤੀ ਗਈ। ਪੁਲਿਸ ਵਲੋਂ ਅਗਲੇਰੀ ਤਫ਼ਤੀਸ਼ ਜਾਰੀ ਹੈ।