29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਮੋਹਨ ਕੇ ਹਿਠਾੜ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਸਤਿਸੰਗ

ਪੰਜੇ ਕੇ ਉਤਾੜ/ਗੋਲੂ ਕਾ ਮੋੜ, 29 ਨਵੰਬਰ (ਪੱਪੂ ਸੰਧਾ, ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਮੋਹਨ ਕੇ ਹਿਠਾੜ ਵਿਖੇ ਗ੍ਰਾਮ ਪੰਚਾਇਤ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਧਾਰਮਿਕ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ ਅਤੇ ਸੰਤਾਂ-ਮਹਾਂਪੁਰਸ਼ਾਂ ਦੇ ਪ੍ਰਵਚਨ ਸਰਵਣ ਕੀਤੇ।

Ad Position 21
No active advertisement
ਅਜੀਤ ਡੈਸਕ 30-11-2026
ਪੰਜੇ ਕੇ ਉਤਾੜ/ਗੋਲੂ ਕਾ ਮੋੜ, 29 ਨਵੰਬਰ (ਪੱਪੂ ਸੰਧਾ, ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਮੋਹਨ ਕੇ ਹਿਠਾੜ ਵਿਖੇ ਗ੍ਰਾਮ ਪੰਚਾਇਤ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਧਾਰਮਿਕ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਹਾਜ਼ਰੀ ਭਰੀ ਅਤੇ ਸੰਤਾਂ-ਮਹਾਂਪੁਰਸ਼ਾਂ ਦੇ ਪ੍ਰਵਚਨ ਸਰਵਣ ਕੀਤੇ। ਸਤਿਸੰਗ ਦੌਰਾਨ ਬਾਬਾ ਹਰਨਾਮ ਦਾਸ ਜੀ ਗੱਦੀਨਸ਼ੀਨ ਡੇਰਾ ਮੱਲੇ ਕੇ, ਸਿਰਸਾ ਅਤੇ ਡੇਰਾ ਗੁਮਾਨੀ ਵਾਲਾ ਜੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਸੰਗਤਾਂ ਨੂੰ ਧਾਰਮਿਕ ਵਿਚਾਰਾਂ ਨਾਲ ਜੋੜਦਿਆਂ ਸਤਿਸੰਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਸ਼ਿਵ ਤਿਰਪਾਲ ਕੇ ਸਾਬਕਾ ਚੇਅਰਮੈਨ, ਰਮਿੰਦਰ ਸਿੰਘ ਆਂਵਲਾ ਸਾਬਕਾ ਵਿਧਾਇਕ, ਗੁਰਭੇਜ ਟਿੱਬੀ, ਜੋਗਿੰਦਰ ਪਾਲ ਭਾਟਾ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸਤਿਸੰਗ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਅਤੇ ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਸੰਗਤਾਂ ਵਿਚ ਸਤਿਸੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੌਰਾਨ ਧਾਰਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਅਜਿਹੇ ਧਾਰਮਿਕ ਸਮਾਗਮਾਂ ਨੂੰ ਸਮਾਜ ਵਿਚ ਆਪਸੀ ਭਾਈਚਾਰਾ, ਪ੍ਰੇਮ ਅਤੇ ਸਦਭਾਵਨਾ ਵਧਾਉਣ ਲਈ ਮਹੱਤਵਪੂਰਨ ਦੱਸਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ 121 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
Ad Position 24