4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਤਲਵੰਡੀ ਭਾਈ, 29 ਨਵੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਇਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ਼ ਤੋਤੀ ਪੁੱਤਰ ਜਗਜੀਤ ਸਿੰਘ ਵਾਸੀ ਨੇੜੇ ਦਾਲ ਫ਼ੈਕਟਰੀ ਤਲਵੰਡੀ ਭਾਈ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਨੈਸ਼ਨਲ ਹਾਈਵੇਅ ਦੀ ਪਾਰਕਿੰਗ ਨੰਬਰ 54 ਵਿਖੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਤਲਵੰਡੀ ਭਾਈ, 29 ਨਵੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਇਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ਼ ਤੋਤੀ ਪੁੱਤਰ ਜਗਜੀਤ ਸਿੰਘ ਵਾਸੀ ਨੇੜੇ ਦਾਲ ਫ਼ੈਕਟਰੀ ਤਲਵੰਡੀ ਭਾਈ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਨੈਸ਼ਨਲ ਹਾਈਵੇਅ ਦੀ ਪਾਰਕਿੰਗ ਨੰਬਰ 54 ਵਿਖੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।