29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਸ਼ਿਆਂ ਦਾ ਕਹਿਰ ਪੰਜਾਬ ਦੀ ਜਵਾਨੀ ਲਈ ਗੰਭੀਰ ਚਿੰਤਾ ਦਾ ਵਿਸ਼ਾ, ਪਰਿਵਾਰਾਂ ਦੀ ਟੁੱਟ ਰਹੀ ਆਸ- ਗੁਰਮੀਤ ਸਿੰਘ ਬਰਾੜ

ਮੁੱਦਕੀ, 29 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਨਸ਼ਿਆਂ ਦੀ ਵੱਧ ਰਹੀ ਸਮੱਸਿਆ ਨੇ ਪੰਜਾਬ ਦੇ ਅਨੇਕਾਂ ਪਰਿਵਾਰਾਂ ਨੂੰ ਅਜਿਹੇ ਸੰਤਾਪ ਵਿਚ ਧੱਕ ਦਿੱਤਾ ਹੈ, ਜਿਸ ਦਾ ਦਰਦ ਸਿਰਫ਼ ਉਹੀ ਪਰਿਵਾਰ ਮਹਿਸੂਸ ਕਰ ਸਕਦੇ ਹਨ। ਜਿੰਨਾਂ ਨੇ ਨਸ਼ਿਆਂ ਕਾਰਨ ਆਪਣੇ ਘਰਾਂ ਦੇ ਚਿਰਾਗ ਗੁਆਏ ਹਨ।

Ad Position 21
No active advertisement
ਅਜੀਤ ਡੈਸਕ 30-11-2026
ਮੁੱਦਕੀ, 29 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਨਸ਼ਿਆਂ ਦੀ ਵੱਧ ਰਹੀ ਸਮੱਸਿਆ ਨੇ ਪੰਜਾਬ ਦੇ ਅਨੇਕਾਂ ਪਰਿਵਾਰਾਂ ਨੂੰ ਅਜਿਹੇ ਸੰਤਾਪ ਵਿਚ ਧੱਕ ਦਿੱਤਾ ਹੈ, ਜਿਸ ਦਾ ਦਰਦ ਸਿਰਫ਼ ਉਹੀ ਪਰਿਵਾਰ ਮਹਿਸੂਸ ਕਰ ਸਕਦੇ ਹਨ। ਜਿੰਨਾਂ ਨੇ ਨਸ਼ਿਆਂ ਕਾਰਨ ਆਪਣੇ ਘਰਾਂ ਦੇ ਚਿਰਾਗ ਗੁਆਏ ਹਨ। ਇਸ ਗੰਭੀਰ ਸਮਾਜਿਕ ਸਮੱਸਿਆ ਨੂੰ ਲੈ ਕੇ ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਮਸਲਾ ਹੁਣ ਕਿਸੇ ਇਕ ਘਰ ਜਾਂ ਇਕ ਪਿੰਡ ਤੱਕ ਸੀਮਤ ਨਹੀਂ ਰਿਹਾ, ਸਗੋਂ ਇਹ ਸਮੁੱਚੇ ਸਮਾਜ ਲਈ ਵੱਡੀ ਚੁਣੌਤੀ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿਚ ਆ ਕੇ ਜਵਾਨੀ ਦਾ ਖ਼ਤਮ ਹੋਣਾ ਸਿਰਫ਼ ਇਕ ਵਿਅਕਤੀ ਦਾ ਨੁਕਸਾਨ ਨਹੀਂ, ਬਲਕਿ ਇਕ ਪੂਰੇ ਪਰਿਵਾਰ ਦੇ ਸੁਪਨਿਆਂ ਦਾ ਟੁੱਟਣਾ ਹੈ। ਜਿਨ੍ਹਾਂ ਮਾਪਿਆਂ ਨੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਅਨੇਕਾਂ ਉਮੀਦਾਂ ਪਾਲੀਆਂ ਹੁੰਦੀਆਂ ਹਨ। ਉਨ੍ਹਾਂ ਨੂੰ ਜਦੋਂ ਆਪਣੇ ਹੀ ਬੱਚਿਆਂ ਦੇ ਵਿਛੋੜੇ ਦਾ ਸੰਤਾਪ ਹੰਢਾਉਣਾ ਪੈਂਦਾ ਹੈ ਤਾਂ ਉਸ ਪੀੜ ਦੀ ਕਲਪਨਾ ਕਰਨੀ ਵੀ ਔਖੀ ਹੈ। ਗੁਰਮੀਤ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ, ਸਗੋਂ ਸਮਾਜ ਦੇ ਹਰ ਵਰਗ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਪਰਿਵਾਰਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਦੇ ਨਾਲ-ਨਾਲ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਮਾਜ ਨੂੰ ਇਸ ਸਮੱਸਿਆ ਵਿਰੁੱਧ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਬੰਦ ਕਰਨ ਦਾ ਵਾਅਦਾ ਕਰ ਕੇ ਆਏ ਮੁੱਖ ਮੰਤਰੀ ਚੁਟਕਲੇ ਸੁਣਾ ਕੇ ਚੱਲੇ-ਬਲਕਾਰ ਸਿੰਘ ਭੁੱਲਰ ਅਗਲੀ ਖ਼ਬਰ ਸਾਹਿਤ ਸਭਾ ਜ਼ੀਰਾ ਦੀ ਹੋਈ ਮਹੀਨੇਵਾਰ ਮੀਟਿੰਗ
Ad Position 24