ਜਸਵਿੰਦਰ ਕੌਰ ਨੰਢਾ ਨੇ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ
ਜ਼ੀਰਾ,29 ਨਵੰਬਰ (ਰਜਨੀਸ਼ ਕਥੂਰੀਆ)- ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਜ਼ੀਰਾ ਇੰਚਾਰਜ ਮੈਡਮ ਜਸਵਿੰਦਰ ਕੌਰ ਨੰਢਾ ਵਲੋਂ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਵਿਚ ਲਗਾਤਾਰ ਗੰਭੀਰ ਬਣ ਰਹੇ ਨਸ਼ਿਆਂ ਦੇ ਮੁੱਦੇ ਸਮੇਤ ਕਈ ਅਹਿਮ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਬ
ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਦੌਰਾਨ ਮੈਡਮ ਜਸਵਿੰਦਰ ਕੌਰ ਨੰਢਾ ਅਤੇ ਹੋਰ। ਅਜੀਤ ਤਸਵੀਰ
30-11-2026
ਜ਼ੀਰਾ,29 ਨਵੰਬਰ (ਰਜਨੀਸ਼ ਕਥੂਰੀਆ)- ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਜ਼ੀਰਾ ਇੰਚਾਰਜ ਮੈਡਮ ਜਸਵਿੰਦਰ ਕੌਰ ਨੰਢਾ ਵਲੋਂ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਵਿਚ ਲਗਾਤਾਰ ਗੰਭੀਰ ਬਣ ਰਹੇ ਨਸ਼ਿਆਂ ਦੇ ਮੁੱਦੇ ਸਮੇਤ ਕਈ ਅਹਿਮ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਕਰਨ ਸਬੰਧੀ ਵੀ ਵਿਸਥਾਰ ਨਾਲ ਚਰਚਾ ਹੋਈ। ਇਸ ਦੌਰਾਨ ਮਹਿਲਾ ਵਰਕਰਾਂ ਨੂੰ ਜਥੇਬੰਦਕ ਤੌਰ ‘ਤੇ ਲਾਮਬੰਦ ਕਰਨ, ਪਿੰਡਾਂ ਅਤੇ ਸ਼ਹਿਰਾਂ ਵਿਚ ਮਹਿਲਾ ਵਿੰਗ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਔਰਤਾਂ ਨੂੰ ਪਾਰਟੀ ਦੀਆਂ ਸਰਗਰਮੀਆਂ ਨਾਲ ਜੋੜਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਨਸ਼ਿਆਂ ਕਾਰਨ ਪ੍ਰਭਾਵਿਤ ਹੋ ਰਹੇ ਨੌਜਵਾਨਾਂ ਦੇ ਭਵਿੱਖ ਸਬੰਧੀ ਚਿੰਤਾ ਪ੍ਰਗਟ ਕਰਦਿਆਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਉਠਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੁਲਾਕਾਤ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਹਿਲਾ ਵਿੰਗ ਦੀ ਜਥੇਬੰਦਕ ਸਰਗਰਮੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰੇ ਵਜੋਂ ਦੇਖਿਆ ਜਾ ਰਿਹਾ ਹੈ।