29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

1.47 ਗ੍ਰਾਮ ਹੈਰੋਇਨ, ਲਾਈਟਰ ਅਤੇ ਸਿਲਵਰ ਪੇਪਰ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 29 ਨਵੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1. 47 ਗ੍ਰਾਮ ਹੈਰੋਇਨ ਸਮੇਤ ਹੋਰ ਸਾਮਾਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 30-11-2026
ਮੱਲਾਂਵਾਲਾ, 29 ਨਵੰਬਰ (ਗੁਰਦੇਵ ਸਿੰਘ)- ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1.47 ਗ੍ਰਾਮ ਹੈਰੋਇਨ ਸਮੇਤ ਹੋਰ ਸਾਮਾਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਆਰਿਫ਼ ਕੇ ਤੋਂ ਦੌਲਤਪੁਰਾ ਵੱਲ ਜਾ ਰਹੇ ਸਨ। ਇਸ ਦੌਰਾਨ ਸ਼ਮਸ਼ਾਨਘਾਟ ਦੇ ਸਾਹਮਣੇ ਸੜਕ ਦੇ ਦੂਜੇ ਪਾਸੇ ਬਣੇ ਇਕ ਬੇਆਬਾਦ ਕਮਰੇ ਵਿਚ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਅੰਦਰ ਜਾਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਕਮਰੇ ਵਿਚ ਦਾਖਲ ਹੋਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1.47 ਗ੍ਰਾਮ ਹੈਰੋਇਨ, ਇਕ ਲਾਈਟਰ, ਸਿਲਵਰ ਪੇਪਰ ਦੀ ਪੰਨੀ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਗਟ ਉਰਫ਼ ਪੀ.ਜੀ. ਪੁੱਤਰ ਜੋਗਿੰਦਰ ਉਰਫ਼ ਬਾਹਲਾ ਵਾਸੀ ਭਾਰਤ ਨਗਰ ਫ਼ਿਰੋਜ਼ਪੁਰ ਸ਼ਹਿਰ ਅਤੇ ਅਕਾਸ਼ਦੀਪ ਸਿੰਘ ਪੁੱਤਰ ਸੋਨੂੰ ਵਾਸੀ ਪਿੰਡ ਮੱਲਵਾਲ ਕਦੀਮ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੀਰਾ ਸਿੰਘ ਸੰਧੂ ਨੇ ਪਾਵਰਲਿਫਟਿੰਗ ’ਚ ਜਿੱਤਿਆ ਸਿਲਵਰ ਮੈਡਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ 1 ਦਸੰਬਰ ਨੂੰ ਫ਼ਿਰੋਜ਼ਪੁਰ ਦਿਹਾਤੀ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਕਰਨਗੇ ਖ਼ਾਸ ਮੁਲਾਕਾਤ : ਸੁ...
Ad Position 24