31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗਰੀਨ ਅਬੋਹਰ ਵਲੋਂ ਸਰਕਾਰੀ ਮਿਡਲ ਹਾਈ ਸਕੂਲ ਅਜੀਮਗੜ੍ਹ ਵਿਖੇ ਬੂਟੇ ਲਗਾਉਣ ਦੀ ਚਲਾਈ ਮੁਹਿੰਮ

ਅਬੋਹਰ, 30 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਗਰੀਨ ਅਬੋਹਰ ਐੱਨ. ਜੀ.

Ad Position 21
No active advertisement
ਅਜੀਮਗੜ੍ਹ ਦੇ ਸਰਕਾਰੀ ਸਕੂਲ ਵਿਚ ਬੂਟੇ ਲਗਾਉਂਦੇ ਹੋਏ ਸਕੂਲ ਪ੍ਰਬੰਧਕ ਅਤੇ ਸੰਸਥਾ ਦੇ ਮੈਂਬਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 31-08-2026
ਅਬੋਹਰ, 30 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਗਰੀਨ ਅਬੋਹਰ ਐੱਨ.ਜੀ.ਓ.ਵਲੋਂ ਲਗਾਤਾਰ ਵਾਤਾਵਰਨ ਸੰਭਾਲ ਦੀ ਮੁਹਿੰਮ ਚਲਾਈ ਜਾ ਰਹੀ ਹੈ। ਸੰਸਥਾ ਦੇ ਮੈਂਬਰਾਂ ਵਲੋਂ ਹਰ ਰੋਜ਼ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਮਿਡਲ ਹਾਈ ਸਕੂਲ ਅਜੀਮਗੜ੍ਹ ਵਿਖੇ ਬੂਟੇ ਲਗਾਉਣ ਦੀ ਸੇਵਾ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਵਲੋਂ ਖ਼ੁਦ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦੀ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਗਿਆ। ਉਨ੍ਹਾਂ ਨੇ ਬੂਟੇ ਲਗਾਉਣ ਨੂੰ ਸਿਰਫ਼ ਇਕ ਮੁਹਿੰਮ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਦੱਸਿਆ। ਗਰੀਨ ਅਬੋਹਰ ਨਾਲ ਜੁੜੇ ਜਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਅਬੋਹਰ ਨੂੰ ਹਰਿਆ ਭਰਿਆ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸੰਸਥਾ ਦਾ ਮੁੱਖ ਮਕਸਦ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਲੋਕਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਵਲ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਲਗਾਏ ਗਏ ਬੂਟਿਆਂ ਦੀ ਨਿਯਮਤ ਦੇਖਭਾਲ ਅਤੇ ਉਨ੍ਹਾਂ ਨੂੰ ਰੁੱਖ ਬਣਨ ਤੱਕ ਸੰਭਾਲਣਾ ਵੀ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ, ਸਮਾਜਿਕ ਸੰਸਥਾਵਾਂ, ਸਕੂਲਾਂ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਅਬੋਹਰ ਨੂੰ ਹੋਰ ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ 28 ਕਿੱਲੋ ਅਫ਼ੀਮ ਸਮੇਤ 2 ਤਸਕਰ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਸਾਹਿਤ ਸਭਾ ਦੀ ਮਹੀਨੇ ਵਾਰ ਮੀਟਿੰਗ
Ad Position 24