30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਾਤਾ ਸਾਹਿਬ ਕੌਰ ਸਕੂਲ ਵਿਖੇ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ-ਕਰਾਟੇ ਮੁਕਾਬਲੇ ਕਰਵਾਏ

ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-70ਵੀ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਲੜਕਿਆਂ ਦੇ ਕਰਾਟੇ ਮੁਕਾਬਲੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਕਰਵਾਏ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 31-08-2026
ਗੁਰੂਹਰਸਹਾਏ, 30 ਅਗਸਤ (ਕਪਿਲ ਕੰਧਾਰੀ)-70ਵੀ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਲੜਕਿਆਂ ਦੇ ਕਰਾਟੇ ਮੁਕਾਬਲੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਕਰਵਾਏ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਦੱਸਿਆ ਕਿ ਇਸ ਮੌਕੇ ਖੇਡਾਂ ਵਤਨ ਪੰਜਾਬ ਦੀਆਂ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੁਪਰਵਾਈਜ਼ਰ ਕੁਲਵੰਤ ਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਕੁਲਵੰਤ ਰਾਏ ਨੇ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ, ਮਿਹਨਤ ਅਤੇ ਅਨੁਸ਼ਾਸਨ ਨਾਲ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਐਡੀਸ਼ਨ ਦੀਆਂ ਜ਼ੋਨ ਪੱਧਰੀ ਖੇਡਾਂ ਤਹਿਤ ਇਸ ਸਕੂਲ ਵਿਚ ਕਬੱਡੀ ਨੈਸ਼ਨਲ ਸਟਾਈਲ ਅਤੇ ਵਾਲੀਬਾਲ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਸਕੂਲ ਦੀ ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਮੁੱਖ ਮਹਿਮਾਨ ਕੁਲਵੰਤ ਰਾਏ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ. ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਅਤੇ ਮੈਨੇਜਰ ਕਮਲ ਪਾਲ ਸਿੰਘ ਨੇ ਖਿਡਾਰੀਆਂ ਅਤੇ ਮੁਕਾਬਲਿਆਂ ਦੇ ਪ੍ਰਬੰਧਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਕਰਾਟੇ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਕੂਲ ਦੇ ਕੋਆਰਡੀਨੇਟਰਾਂ, ਕੋਚਾਂ ਅਤੇ ਸਮੂਹ ਸਟਾਫ਼ ਵਲੋਂ ਪੂਰਾ ਸਹਿਯੋਗ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਔਰਤ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲ... ਅਗਲੀ ਖ਼ਬਰ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਜ਼ੀਰਾ ਹਲਕੇ ਦੇ ਨੌਜਵਾਨ ਮਿਸਲ ਸਤਲੁਜ ’ਚ ਸ਼ਾਮਿਲ
Ad Position 24