30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਗਤ ਬਾਬਾ ਦੁਨੀ ਚੰਦ ਕਾਲਜ ਮਹੀਆਂਵਾਲਾ ਕਲਾਂ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਜ਼ੀਰਾ,30 ਅਗਸਤ (ਰਜਨੀਸ਼ ਕਥੂਰੀਆ)-ਭਗਤ ਬਾਬਾ ਦੁਨੀ ਚੰਦ ਕਾਲਜ ਮਹੀਆਂਵਾਲਾ ਕਲਾਂ ਜ਼ੀਰਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਜਿਸ ਵਿਚੋਂ ਵਿਦਿਆਰਥੀਆਂ ਵਲੋਂ ਮੇਜਰ ਧਿਆਨ ਚੰਦ ਦੀ ਜੀਵਨੀ ਦੇ ਸੰਬੰਧ ਵਿਚ ਭਾਸ਼ਣ, ਗੀਤ, ਕਵਿਤਾ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 31-08-2026
ਜ਼ੀਰਾ,30 ਅਗਸਤ (ਰਜਨੀਸ਼ ਕਥੂਰੀਆ)-ਭਗਤ ਬਾਬਾ ਦੁਨੀ ਚੰਦ ਕਾਲਜ ਮਹੀਆਂਵਾਲਾ ਕਲਾਂ ਜ਼ੀਰਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਜਿਸ ਵਿਚੋਂ ਵਿਦਿਆਰਥੀਆਂ ਵਲੋਂ ਮੇਜਰ ਧਿਆਨ ਚੰਦ ਦੀ ਜੀਵਨੀ ਦੇ ਸੰਬੰਧ ਵਿਚ ਭਾਸ਼ਣ, ਗੀਤ, ਕਵਿਤਾ ਪੇਸ਼ ਕੀਤੇ ਗਏ। ਸਰੀਰਕ ਸਿੱਖਿਆ ਦੇ ਪ੍ਰੋਫੈਸਰ ਬਲਪ੍ਰੀਤ ਸਿੰਘ ਨੇ ਖੇਡਾਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਤੋਂ ਸਰੀਰਕ ਕਿਰਿਆਵਾਂ ਕਰਵਾਈਆਂ ਗਈਆਂ। ਇਸ ਦੌਰਾਨ ਖੇਡਾਂ ਅਤੇ ਖਿਡਾਰੀਆਂ ਨਾਲ ਸੰਬੰਧਿਤ ਚਾਰਟ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿਚੋਂ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਖੀਰ ਵਿਚ ਕਾਲਜ ਦੇ ਜਨਰਲ ਸੈਕਟਰੀ ਅਤੇ ਅਕਾਦਮਿਕ ਹੈਡ ਲਵਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਅਤੇ ਮੇਜਰ ਧਿਆਨ ਚੰਦ ਦੀ ਜੀਵਨੀ ਬਾਰੇ ਦੱਸਦੇ ਹੋਏ ਆਪਣੇ ਜੀਵਨ ਵਿਚ ਸ਼ਹਿਣਸ਼ੀਲਤਾ ਅਤੇ ਨਿਮਰਤਾ ਵਰਗੇ ਗੁਣਾਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ । ਕਾਲਜ ਦੇ ਚੇਅਰਪਰਸਨ ਮੈਡਮ ਸਤਵੀਰ ਕੌਰ ਜੌਹਲ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਕਾਲਜ ਦੇ ਸਟਾਫ ਮੈਂਬਰ ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ ਲਾਲ ਸਿੰਘ, ਸਤਨਾਮ ਸਿੰਘ, ਪ੍ਰੋ. ਵੀਰਪਾਲ ਕੌਰ, ਪ੍ਰੋ. ਹਰਪ੍ਰੀਤ ਕੌਰ (ਕਾਮਰਸ) ਪ੍ਰੋ. ਹਰਪ੍ਰੀਤ ਕੌਰ (ਹਿਸਟਰੀ ), ਪ੍ਰੋ ਅਨੀਸ਼ਾ, ਪ੍ਰੋ. ਅਮਨਦੀਪ ਕੌਰ ਅਤੇ ਕੁਲਵਿੰਦਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਨਹਿਰ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਸੈਸ਼ਨ ਅਦਾਲਤ ਵਲੋਂ ਗਊ ਹੱਤਿਆ ਕੇਸ ’ਚ ਦੋ ਵਿਅਕਤੀਆਂ ਦੀ ਅਗਾਊਂ ਜ਼ਮਾਨਤ ਖ਼ਾਰਜ
Ad Position 24