15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਾਂਗਰਸ ਬਲਾਕ ਪ੍ਰਧਾਨ ਨੇ ਨਰੇਗਾ ਕਾਮਿਆਂ ਨੂੰ ਆਪਣੇ ਹੱਕਾਂ ਲੈਣ ਲਈ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 23-01-2026

ਸੀਂਗੋ ਮੰਡੀ, 22 ਜਨਵਰੀ (ਲੱਕਵਿੰਦਰ ਸਰਮਾ)-ਪਿੰਡ ਲਹਿਰੀ ਵਿਚ ਨਰੇਗਾ ਸਕੀਮ ਤੇ ਕੇਂਦਰ ਸਰਕਾਰ ਵਲੋਂ ਲਾਈਆਂ ਜਾ ਰਹੀਆਂ ਕਟÏਤੀਆਂ ਸੰਬੰਧੀ ਕਾਂਗਰਸ ਹਾਈਕਮਾਨ ਤੇ ਪਾਰਲੀਮੈਂਟ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਪੀ. ਪੀ. ਸੀ. ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਟੇਟ ਜਨਰਲ ਸੈਕਟਰੀ ਸੰਗਠਨ ਕੈਪਟਨ ਸੰਦੀਪ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਂਗਰਸ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਦਰ ਦੀ ਅਗਵਾਈ ਹੇਠ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਮਨਰੇਗਾ ਵਰਕਰਾਂ ਤੇ ਮਿਹਨਤਕਸ਼ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਬਜਟ ਵਿਚ ਕੀਤੀ ਕਟÏਤੀ ਤੇ ਨਵੇਂ ਅੜਿੱਕਿਆਂ ਰਾਹੀਂ ਗ਼ਰੀਬਾਂ ਦਾ ਚੁੱਲ੍ਹਾ ਠੰਢਾ ਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਅੱਜ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਦੇ ਹੱਕਾਂ ਦੀ ਲੜਾਈ ਲੜਨ ਲਈ ਕਾਂਗਰਸ ਪਾਰਟੀ ਵਚਨਬੱਧ ਹੈ ਤੇ ਕਾਂਗਰਸ ਪਾਰਟੀ ਕਾਮਿਆਂ ਨੂੰ ਹੱਕ ਦਿਲਵਾਓੁਣ ਤੱਕ ਹਰ ਪੱਧਰ 'ਤੇ ਸੰਘਰਸ਼ ਲੜੇਗੀ | ਇਸ ਮੌਕੇ ਕਾਂਗਰਸੀ ਆਗੂ ਤੇ ਪਿੰਡ ਵਾਸੀ ਮÏਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਰਮਪ੍ਰੀਤ ਸਿੰਘ ਮਾਨਸ਼ਾਹੀਆ 'ਵਾਰਿਸ ਪੰਜਾਬ' ਹਲਕਾ ਮੌੜ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਕੌਂਸਲਰ ਸਤਨਾਮ ਕੌਰ ਤੇ ਬਿੱਟੂ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ
Ad Position 24