14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬਠਿੰਡਾ 'ਚ 'ਨਵੀਂ ਉਡਾਣ' ਤਹਿਤ ਅਖ਼ਬਾਰ ਵੰਡਣ ਵਾਲੇ ਵਿਅਕਤੀਆਂ ਨੂੰ ਸਾਈਕਲਾਂ ਤੇ ਜੈਕਟਾਂ ਵੰਡ ਕੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 23-01-2026
ਬਠਿੰਡਾ, 22 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਪ੍ਰਸ਼ਾਸ਼ਨ ਤੇ ਭਾਰਤੀ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਇਥੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਨਿਵੇਕਲੀ ਪਹਿਲਕਦਮੀ 'ਨਵੀਂ ਉਡਾਣ' ਤਹਿਤ ਅਖ਼ਬਾਰਾਂ ਵੰਡਣ ਵਾਲੇ 50 ਹਾਕਰਾਂ ਨੂੰ ਸਾਈਕਲਾਂ ਤੇ ਜੈਕਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਐਸ. ਐਸ. ਪੀ. ਡਾ. ਜਯੋਤੀ ਯਾਦਵ ਬੈਂਸ ਤੇ ਮੇਅਰ ਪਦਮਜੀਤ ਸਿੰਘ ਮਹਿਤਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਜ 'ਚ ਇਕ ਵਰਗ ਅਖਬਾਰ ਵੰਡਣ ਵਾਲਿਆਂ ਦਾ ਹੁੰਦਾ ਹੈ | ਇਹ ਮਿਹਨਤਕਸ਼ ਲੋਕ ਹਨ, ਜੋ ਚਾਹੇ ਮੀਹ-ਹਨੇਰੀ ਹੋਵੇ, ਇਹ ਸਵੇਰੇ 4-5 ਵਜੇ ਉੱਠ ਕੇ ਲੋਕਾਂ ਦੇ ਘਰਾਂ 'ਚ ਅਖ਼ਬਾਰ ਪਹੁੰਚਾਉਂਦੇ ਹਨ | ਅਖ਼ਬਾਰ ਵੰਡਣ ਵਾਲਿਆਂ ਦੀਆਂ ਇਨ੍ਹਾਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਅਖ਼ਬਾਰ ਵੰਡਣ ਵਾਲਿਆਂ ਨੂੰ ਇਕ-ਇਕ ਨਵਾਂ ਸਾਈਕਲ ਬਿਨ੍ਹਾਂ ਕਿਸੇ ਕੀਮਤ ਤੋਂ ਦਿੱਤਾ ਗਿਆ ਹੈ | ਇਸ ਉਪਰਾਲੇ ਦਾ ਮੁੱਖ ਮੰਤਵ ਅਖਬਾਰ ਵੰਡਣ ਵਾਲਿਆਂ ਦੇ ਰੋਜ਼ਾਨਾ ਜੀਵਨ ਨੂੰ ਸੁਖਾਲਾ ਬਣਾਉਣ ਤੋਂ ਇਲਾਵਾ ਉਨ੍ਹਾਂ ਦੀ ਮਿਹਨਤ ਨੂੰ ਸਨਮਾਨ ਦੇਣਾ ਹੈ | ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਥੇ ਅਖਬਾਰ ਹਾਕਰ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ ਉਥੇ ਹੀ ਸੂਚਨਾ ਦੇ ਪ੍ਰਸਾਰ ਵਿਚ ਅਹਿਮ ਭੂਮਿਕਾ ਵੀ ਨਿਭਾਉਂਦੇ ਹਨ | ਉਨ੍ਹਾਂ ਆਸ ਜਤਾਈ ਕਿ ਸਾਈਕਲਾਂ ਮਿਲਣ ਨਾਲ ਅਖਬਾਰ ਹਾਕਰਾਂ ਨੂੰ ਆਪਣੇ ਕੰਮ ਵਿਚ ਹੋਰ ਸੁਵਿਧਾ ਮਿਲੇਗੀ ਅਤੇ ਉਹ ਹੋਰ ਉਤਸ਼ਾਹ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਸਰਕਾਰੀ ਸਕੂਲ ਸਹਿਣਾ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਫੇਰੀ ਅਗਲੀ ਖ਼ਬਰ ਇੰਦਰਜੀਤ ਮਾਨ ਨੂੰ ਚੇਅਰਮੈਨ ਬਣਾਉਣ 'ਤੇ ਖੁਸ਼ੀ 'ਚ ਜਸ਼ਨ ਮਨਾਏ
Ad Position 24