14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੁਲਿਸ ਚੌਂਕੀ ਬਿਲਾਸਪੁਰ ਨੇ 5 ਸ਼ੱਕੀ ਵਿਅਕਤੀ ਕੀਤੇ ਕਾਬੂ <br/>

Ad Position 21
No active advertisement
ਅਜੀਤ ਡੈਸਕ 23-01-2026
ਨਿਹਾਲ ਸਿੰਘ ਵਾਲਾ, 22 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸੀਨੀਅਰ ਪੁਲਿਸ ਕਪਤਾਨ ਮੋਗਾ ਅਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਚੌਕੀ ਬਿਲਾਸਪੁਰ ਵਲੋਂ ਪੰਜ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸਿਆ ਕਿ ਪੁਲਿਸ ਚੌਂਕੀ ਬਿਲਾਸਪੁਰ ਵਲੋਂ ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਸਮੇਤ ਇਕਬਾਲ ਸਿੰਘ, ਲਖਵਿੰਦਰ ਸਿੰਘ, ਸੰਜੀਵ ਕੁਮਾਰ ਦੀ ਅਗਵਾਈ ਵਿਚ ਪ੍ਰਗਟ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਨਿਹਾਲ ਸਿੰਘ ਵਾਲਾ, ਸਤਨਾਮ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਬਿਲਾਸਪੁਰ, ਪਿ੍ਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਹਿੰਮਤਪੁਰਾ, ਤਜਿੰਦਰ ਸਿੰਘ ਵਾਸੀ ਰਾਊਕੇ, ਗੋਪੀ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਧੂੜਕੋਟ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਅਤੇ ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ 'ਤੇ ਕਾਬੂ ਪਾਉਣ ਲਈ ਲੋਕ ਪੁਲਿਸ ਨੂੰ ਸਹਿਯੋਗ ਦੇਣ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ 26 ਜਨਵਰੀ ਮੌਕੇ ਹੋਣ ਵਾਲੇ ਸੱਭਿਆਚਾਰਕ ਸਮਾਗਮ ਦੀ ਰਿਹਰਸਲ ਦਾ ਕੀਤਾ ਨਿਰੀਖਣ <br/> ਅਗਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਵਲੋਂ ਸੈਮੀਨਾਰ <br/>
Ad Position 24