16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਉਚੇਰੀ ਸਿੱਖਿਆ ਅਤੇ ਰੁਜ਼ਗਾਰ ਮੌਕਿਆਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 20-02-2026
ਬਠਿੰਡਾ, 19 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ) : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੇ ਨਿਰਮਾਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵਲੋਂ ਜਵਾਹਰ ਨਵੋਦਿਆ ਵਿਦਿਆਲਿਆ ਤਿਊਣਾ ਪੁਜਾਰੀਆਂ (ਬਠਿੰਡਾ) ਵਿਖੇ ਕੈਰੀਅਰ ਕੌਂਸਲਿੰਗ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਭਵਿੱਖੀ ਮੌਕਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਸੈਮੀਨਾਰ ਵਿਚ ਕੈਰੀਅਰ ਕੌਂਸਲਰ ਵਿਸ਼ਾਲ ਚਾਵਲਾ ਵਲੋਂ ਵਿਦਿਆਰਥੀਆਂ ਨੂੰ ਕੈਰੀਅਰ ਗੋਲ ਤੈਅ ਕਰਨ, ਸੁਚੱਜੀ ਕੈਰੀਅਰ ਪਲਾਨਿੰਗ ਕਰਨ ਅਤੇ ਆਪਣੀ ਰੁਚੀ ਅਨੁਸਾਰ ਵਧੀਆ ਖੇਤਰ ਦੀ ਚੋਣ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਕਿ ਸਹੀ ਮਾਰਗਦਰਸ਼ਨ ਨਾਲ ਵਿਦਿਆਰਥੀ ਆਪਣੇ ਜੀਵਨ ਵਿਚ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਦੇ ਹਨ |
ਕੌਂਸਲਿੰਗ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਵੱਖ-ਵੱਖ ਤਕਨੀਕਾਂ ਬਾਰੇ ਵੀ ਦੱਸਿਆ ਗਿਆ | ਇਸ ਤੋਂ ਇਲਾਵਾ ਪ੍ਰਬੰਧਕੀ ਸ਼ਾਖਾ ਤੋਂ ਬਲਤੇਜ ਸਿੰਘ ਵਲੋਂ ਉਚੇਰੀ ਸਿੱਖਿਆ ਨਾਲ ਸਬੰਧਿਤ ਸਰਕਾਰੀ ਸੰਸਥਾਵਾਂ ਅਤੇ ਅਦਾਰਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੱਖ-ਵੱਖ ਬੋਰਡਾਂ ਰਾਹੀਂ ਨੌਕਰੀ ਦੇ ਮੌਕਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ | ਸਕੂਲ ਪਿ੍ੰਸੀਪਲ ਸ਼ਾਰਧਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕੈਰੀਅਰ ਕੌਂਸਲਰ ਵਲੋਂ ਦਿੱਤੀ ਗਈ ਜਾਣਕਾਰੀ ਦਾ ਵਿਦਿਆਰਥੀਆਂ ਵਲੋਂ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਜੀਵਨ ਵਿਚ ਸਫਲਤਾ ਦੇ ਨਵੇਂ ਮਾਪਦੰਡ ਸਥਾਪਿਤ ਕਰ ਸਕਣ | ਇਸ ਮੌਕੇ ਅਧਿਆਪਕ ਡਾ. ਵਿਕਾਸ ਸਚਦੇਵਾ ਵੀ ਉਚੇਚੇ ਤੌਰ 'ਤੇ ਰਹੇ |
Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਫੇਟ ਕਾਰਨ ਨਾਬਾਲਗ ਬੱਚਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸੀ.ਪੀ.ਐਫ ਕਰਮਚਾਰੀ ਯੂਨੀਅਨ ਨੇ ਬਠਿੰਡਾ 'ਚ ਪੰਜਾਬ ਸਰਕਾਰ ਦੀ ਅਰਥੀ ਫੂਕੀ
Ad Position 24