16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਨ ਸਭਾ ਦੀ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਵਾਂਗਾ- ਐਡਵੋਕੇਟ ਜੱਸ ਬੱਜੋਆਣਾ

Ad Position 21
No active advertisement
ਅਜੀਤ ਡੈਸਕ 20-02-2026
ਰਾਮਪੁਰਾ ਫੂਲ, 19 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਪਿਛਲੇ ਲੰਮੇ ਸਮੇਂ ਤੋਂ ਹਲਕਾ ਰਾਮਪੁਰਾ ਫੂਲ ਵਿਚ ਮੁੱਖ ਸੇਵਾਦਾਰ ਵਜੋਂ ਵਿਚਰ ਰਹੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਖਿੱਚੀ ਹੋਈ ਹੈ ਤੇ ਉਹ ਹਲਕੇ ਦੇ ਹਰ ਪਿੰਡ ਵਿਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ ਰਾਮਪੁਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨਾਲ ਵਿਚਾਰ ਰਹੇ ਹਨ ਤੇ ਲੋਕਾਂ ਵਲੋਂ ਬਹੁਤ ਪਿਆਰ ਸਤਿਕਾਰ ਦਿੱਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਉਨਾਂ ਨੂੰ ਪਾਰਟੀ 'ਤੇ ਪੂਰਨ ਵਿਸ਼ਵਾਸ ਹੈ ਕਿ ਪਾਰਟੀ ਲਈ ਕੀਤੀ ਮਿਹਨਤ ਸਦਕਾ ਪਾਰਟੀ ਟਿਕਟ ਦੇਵੇਗੀ ਤੇ ਜੇਕਰ ਪਾਰਟੀ ਨੇ ਟਿਕਟ ਦਿੱਤੀ ਤਾਂ ਉਹ ਵੱਡੀ ਲੀਡ ਨਾਲ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਕਿਉਂਕਿ ਹਲਕੇ ਦੇ ਲੋਕ ਆਪ ਸਰਕਾਰ ਤੋਂ ਅੱਕੇ ਪਏ ਹਨ ਹਰ ਰੋਜ਼ ਕਤਲ ਹੋ ਰਹੇ ਹਨ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਹਰ ਰੋਜ਼ ਵਪਾਰੀਆਂ ਤੋਂ ਫ਼ਿਰÏਤੀਆਂ ਮੰਗੀਆਂ ਜਾ ਰਹੀਆਂ ਹਨ ਜਿਸ ਕਰਕੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਹਨ¢
Ad Position 22
No active advertisement
ਪਿਛਲੀ ਖ਼ਬਰ ਐਚ.ਐਮ.ਈ.ਐਲ. ਦੀ ਮੋਬਾਈਲ ਮੈਡੀਕਲ ਯੂਨਿਟ ਰਾਹੀਂ ਪਿੰਡਾਂ 'ਚ ਘਰ-ਦਰਵਾਜ਼ੇ 'ਤੇ ਏਮਜ਼ ਦਾ ਡਿਜੀਟਲ ਰਜਿਸਟਰੇਸ਼ਨ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਹਿਰੀ ਵਿਖੇ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਤੇ...
Ad Position 24