16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਭਾਰਤ-ਅਮਰੀਕਾ ਵਪਾਰਕ ਸਮਝੌਤਾ ਰੱਦ ਕਰਨ ਲਈ ਕਾਂਗਰਸ ਪਾਰਟੀ ਨੇ ਰਾਜਪਾਲ ਦੇ ਨਾਂਅ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 20-02-2026
ਬਠਿੰਡਾ, 19 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ-ਅਮਰੀਕਾ ਵਪਾਰਕ ਸਮਝੌਤੇ ਦਾ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਲੋਂ ਕ੍ਰਮਵਾਰ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ ਦੀ ਅਗਵਾਈ 'ਚ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਵਿਦੇਸ਼ੀ ਤਾਕਤਾਂ ਅਤੇ ਧਨਾਢ ਵਪਾਰੀਆਂ ਦੇ ਹੱਥਾਂ ਵਿਚ ਖੇਡਦੇ ਹੋਏ ਦੇਸ਼ ਦੇ ਕਿਸਾਨ, ਮਜ਼ਦੂਰ ਵਪਾਰੀ ਅਤੇ ਆਮ ਨਾਗਰਿਕ ਦਾ ਨੁਕਸਾਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤਾ ਰੱਦ ਕਰਵਾਉਣ ਲਈ ਜਿੱਥੇ ਕਾਂਗਰਸ ਪਾਰਟੀ ਵਲੋਂ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਤੇ ਰਾਹੁਲ ਗਾਂਧੀ ਦੀ ਅਗਵਾਈ 'ਚ ਦੇਸ਼ ਵਿਆਪੀ ਸੰਘਰਸ਼ ਲੜਿਆ ਜਾ ਰਿਹਾ ਹੈ, ਉੱਥੇ ਪੰਜਾਬ ਅੰਦਰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਲੜਾਈ ਹੋਰ ਤੇਜ ਕੀਤੀ ਜਾਵੇਗੀ | ਗਰਗ ਤੇ ਕੋਟਭਾਈ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤਾ ਜਿੱਥੇ ਦੇਸ਼ ਭਰ ਦੇ ਕਿਸਾਨਾਂ ਦਾ ਵੱਡਾ ਨੁਕਸਾਨ ਕਰੇਗਾ ਉੱਥੇ ਹੀ ਮਜ਼ਦੂਰਾਂ, ਛੋਟੇ ਕਾਰੋਬਾਰੀਆਂ, ਦੁਕਾਨਦਾਰਾਂ ਸਮੇਤ ਦੇਸ਼ ਦੀ ਆਰਥਿਕਤਾ ਨੂੰ ਵੀ ਵੱਡੀ ਸੱਟ ਮਾਰੇਗਾ, ਜਿਸ ਲਈ ਸਮੁੱਚੀ ਕਾਂਗਰਸ ਪਾਰਟੀ ਰਾਜਪਾਲ ਪੰਜਾਬ ਰਾਹੀਂ ਦੇਸ਼ ਦੇ ਰਾਸ਼ਟਰਪਤੀ ਤੋਂ ਮੰਗ ਕਰਦੀ ਹੈ ਕਿ ਇਸ ਸਮਝੌਤੇ ਨੂੰ ਤੁਰੰਤ ਰੱਦ ਕਰਕੇ ਦੇਸ਼ ਹਿੱਤ ਵਿਚ ਫ਼ੈਸਲਾ ਲਿਆ ਜਾਵੇ |
ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਵਲੋਂ ਪੁਰਾਣੇ ਮਨਰੇਗਾ ਕਾਨੰੂਨ ਨੂੰ ਬਦਲ ਕੇ ਨਵੇਂ 'ਜੀ ਰਾਮ ਜੀ' ਕਾਨੂੰਨ ਨੂੰ ਅਮਲ 'ਚ ਲਿਆਉਣ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਵਿੱਢੇ ਦੇਸ਼ ਵਿਆਪੀ 'ਮਨਰੇਗਾ ਬਚਾਓ ਸੰਗਰਾਮ' ਨੂੰ ਤੇਜ ਕਰਨ ਦਾ ਐਲਾਨ ਕਰਦਿਆਂ ਨਵਾਂ ਮਨਰੇਗਾ ਕਾਨੰੂਨ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਪੰਜਾਬ ਕਾਂਗਰਸ ਦੇ ਡੈਲੀਗੇਟ ਤੇ ਮਾਰਕਫੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਕਿਰਨਜੀਤ ਸਿੰਘ ਗਹਿਰੀ, ਦਰਸ਼ਨ ਸਿੰਘ ਜੀਦਾ, ਮਾਧਵ ਸ਼ਰਮਾ, ਰੁਪਿੰਦਰ ਬਿੰਦਰਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨੇਪਾਲ 'ਚ ਹੋਈਆਂ ਕੌਂਮਾਤਰੀ ਖੇਡਾਂ 'ਚ ਪੰਜਾਬ ਪੁਲਿਸ ਦੇ ਇੰਸਪੈਕਟਰ ਸੁਰਜੀਤ ਸਿੰਘ ਸਿੱਧੂ ਨੇ ਜਿੱਤਿਆ ਸੋਨ ਤਮਗਾ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿਸ਼ਿਆਂ 'ਤੇ ਸੈਮੀਨਾਰ
Ad Position 24