10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸੀ.ਆਈ.ਏ. ਸਟਾਫ਼ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 1 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 09-03-2026
ਬਠਿੰਡਾ, 8 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਸੀ.ਆਈ.ਏ. ਸਟਾਫ-1 ਨੇ ਪਿੰਡ ਭਾਗੀਵਾਂਦਰ ਦੇ ਦਰਸ਼ਨ ਸਿੰਘ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਸ ਮਾਮਲੇ 'ਚ ਮਿ੍ਤਕ ਦੇ ਸਕੇ ਭਤੀਜੇ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਨੇ ਜ਼ਮੀਨੀ ਰੌਲੇ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ | ਪੁਲਿਸ ਨੇ ਉਸ ਨੂੰ ਥਾਣਾ ਤਲਵੰਡੀ ਸਾਬੋ 'ਚ ਪਹਿਲਾਂ ਤੋਂ ਦਰਜ ਮੁਕੱਦਮੇ 'ਚ ਨਾਮਜ਼ਦ ਕਰ ਦਿੱਤਾ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ-1 ਦੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 18/19 ਫਰਵਰੀ ਦੀ ਦਰਮਿਆਨੀ ਰਾਤ ਨੂੰ ਪਿੰਡ ਭਾਗੀਵਾਂਦਰ ਤੋਂ ਪਿੰਡ ਜੀਵਨ ਸਿੰਘ ਵਾਲਾ ਨੂੰ ਜਾਂਦੇ ਰਸਤੇ ਦੇ ਖੇਤਾਂ 'ਚੋਂ ਪਿੰਡ ਭਾਗੀਵਾਂਦਰ ਦੇ ਦਰਸ਼ਨ ਸਿੰਘ (50) ਦੀ ਲਾਸ਼ ਮਿਲੀ ਸੀ, ਜਿਸ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹੋਣ ਕਰਕੇ ਪਰਿਵਾਰ ਨੇ ਕਤਲ ਦੀ ਸ਼ੰਕਾ ਪ੍ਰਗਟ ਕੀਤੀ ਸੀ | ਉਨ੍ਹਾਂ ਕਿਹਾ ਕਿ ਮੁੱਢਲੇ ਤੌਰ 'ਤੇ ਇਸ ਸਬੰਧੀ ਥਾਣਾ ਤਲਵੰਡੀ ਸਾਬੋ 'ਚ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਨ ਬਾਅਦ ਮਾਮਲੇ ਦੀ ਜਾਂਚ ਸੀ.ਆਈ.ਏ. ਸਟਾਫ-1 ਨੂੰ ਸੌਂਪੀ ਗਈ ਤੇ ਸਟਾਫ਼ ਦੀ ਟੀਮ ਨੇ ਇਸ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਇਸ ਮਾਮਲੇ 'ਚ ਮਿ੍ਤਕ ਦਰਸ਼ਨ ਸਿੰਘ ਦੇ ਸਕੇ ਭਤੀਜੇ ਗੁਰਦੀਪ ਸਿੰਘ ਵਾਸੀ ਭਾਗੀਵਾਂਦਰ ਨੂੰ ਨਾਮਜ਼ਦ ਕਰਦਿਆਂ ਗਿ੍ਫ਼ਤਾਰ ਕੀਤਾ ਹੈ ਤੇ ਉਸ ਕੋਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਕੁਹਾੜੀ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਮੁੱਢਲੀ ਪੁੱਛ-ਗਿੱਛ ਦੌਰਾਨ ਮੰਨਿਆ ਹੈ ਕਿ ਉਸ ਨੇ ਇਹ ਕਤਲ ਜੱਦੀ ਘਰੇਲੂ ਜ਼ਮੀਨ ਦੇ ਝਗੜੇ ਦੀ ਰੰਜਿਸ਼ ਨੂੰ ਲੈ ਕੇ ਕੀਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੇਣ ਤੋਂ ਪਹਿਲਾਂ ਸਰਕਾਰ ਉਨ੍ਹਾਂ ਦੇ ਚਾਰ ਸਾਲਾਂ ਦਾ ਬਕਾਇਆ ਵੀ ਦੇਵੇ-ਸੁਖਬੀਰ ਸਿੰਘ ਬਾਦਲ... ਅਗਲੀ ਖ਼ਬਰ ਕਿਸਾਨ ਮਹਾਂ ਪੰਚਾਇਤ ਨੂੰ ਸਫ਼ਲ ਬਣਾਉਣ ਲਈ ਭਾਕਿਯੂ ਡਕੌਂਦਾ ਬੁਰਜ ਗਿੱਲ ਵਲੋਂ ਇਕੱਤਰਤਾ <br/>
Ad Position 24