12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

‘ਮਾਮਲਾ ਭਾਜਪਾ ਆਗੂ ਡਾ. ਗਰਗ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ ਦਾ’-ਸਰੂਪ ਚੰਦ ਸਿੰਗਲਾ ਵਲੋਂ ਘਟਨਾ ਦੀ ਐਨ.ਆਈ.ਏ ਤੋਂ ਜਾਂਚ ਕਰਵਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 24-06-2026

ਬਠਿੰਡਾ, 23 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਭਾਜਪਾ ਆਗੂ ਤੇ ਪ੍ਰਸਿੱਧ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਹੋਏ ਪੈਟਰੋਲ ਬੰਬ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਗੰਭੀਰ ਸੁਰੱਖਿਆ ਚੁਣੌਤੀ ਕਰਾਰ ਦਿੰਦਿਆਂ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਤੋਂ ਕਰਵਾਉਣ ਦੀ ਮੰਗ ਕੀਤੀ ਹੈ । ਸਰੂਪ ਚੰਦ ਸਿੰਗਲਾ ਨੇ ਡਾ. ਤਰਸੇਮ ਗਰਗ ਦੇ ਕਲੀਨਿਕ ਪਹੁੰਚ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਅਸਮਾਜਿਕ ਤੱਤ ਬਿਨ੍ਹਾਂ ਕਿਸੇ ਡਰ ਦੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਰਿਹਾ ਹੈ।ਸਿੰਗਲਾ ਨੇ ਕਿਹਾ ਕਿ ਭਾਜਪਾ ਦਾ ਜਨ ਆਧਾਰ ਪੰਜਾਬ ਵਿਚ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਰਾਜਨੀਤਿਕ ਵਿਰੋਧੀ ਬੌਖਲਾਹਟ ਵਿਚ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਡਰਾਉਣ ਅਤੇ ਉਨ੍ਹਾਂ ਦਾ ਮਨੋਬਲ ਤੋੜਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਭਾਜਪਾ ਨਾ ਤਾਂ ਕਿਸੇ ਦਬਾਅ ਅੱਗੇ ਝੁਕੇਗੀ ਅਤੇ ਨਾ ਹੀ ਅਜਿਹੀਆਂ ਧਮਕੀਆਂ ਤੋਂ ਡਰੇਗੀ। ਜ਼ਿਲ੍ਹਾ ਪ੍ਰਧਾਨ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਅੱਜ ਦੀ ਜ਼ਿਲ੍ਹਾ ਪੱਧਰੀ ਰੈਲੀ ’ਚ ਡੀ.ਟੀ.ਐੱਫ਼. ਕਰੇਗੀ ਭਰਵੀਂ ਸ਼ਮੂਲੀਅਤ ਅਗਲੀ ਖ਼ਬਰ ਹੜਤਾਲ ਕਾਰਨ ਸੂਬੇ ਦੇ ਸਰਕਾਰੀ ਥਰਮਲਾਂ ਦੇ 6 ਯੂਨਿਟਾਂ ਦਾ ਬਿਜਲੀ ਉਤਪਾਦਨ ਅੱਜ ਵੀ ਬੰਦ
Ad Position 24