13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਅੱਜ ਦੀ ਜ਼ਿਲ੍ਹਾ ਪੱਧਰੀ ਰੈਲੀ ’ਚ ਡੀ.ਟੀ.ਐੱਫ਼. ਕਰੇਗੀ ਭਰਵੀਂ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 24-06-2026

ਤਲਵੰਡੀ ਸਾਬੋ, 23 ਜੂਨ (ਰਵਜੋਤ ਸਿੰਘ ਰਾਹੀ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੀਆਂ ਰੈਲੀਆਂ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਪੰਜਾਬ ਭਰਵੀਂ ਸ਼ਮੂਲੀਅਤ ਕਰੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਗਰਗ ਨੇ ਦੱਸਿਆ ਕਿ 24 ਜੂਨ ਨੂੰ ਜ਼ਿਲ੍ਹਾ ਪੱਧਰ ‘ਤੇ ਸਮੂਹ ਮੁਲਾਜ਼ਮਾਂ ਦੇ ਹੋ ਰਹੇ ਰੋਸ ਧਰਨੇ ਵਿਚ ਡੀ.ਟੀ.ਐਫ਼. ਬਠਿੰਡਾ ਦੇ ਮਿੰਨੀ ਸਕੱਤਰੇਤ ਅੱਗੇ ਹੋਣ ਵਾਲੇ ਵਿਸ਼ਾਲ ਮੁਜ਼ਾਹਰੇ ਵਿਚ ਭਰਵੀਂ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ, 18 ਫ਼ੀਸਦੀ ਬਕਾਇਆ ਡੀ.ਏ. ਤੁਰੰਤ ਜਾਰੀ ਕਰਨ, 2020 ਤੋਂ ਬਾਅਦ ਦੇ ਮੁਲਾਜ਼ਮਾਂ ਉੱਪਰ ਲਾਏ ਨਵੇਂ ਪੇ ਸਕੇਲ ਵਾਪਸ ਲੈਣੇ ਆਦਿ ਮੰਗਾਂ ਪੂਰੀਆਂ ਕਰਨ ਤੋਂ ਸਰਕਾਰ ਆਨਾਕਾਨੀ ਕਰ ਰਹੀ ਹੈ । ਬਲਾਕ ਪ੍ਰਧਾਨ ਭੋਲਾ ਰਾਮ ਤਲਵੰਡੀ, ਰਾਜਵਿੰਦਰ ਸਿੰਘ ਜਲਾਲ, ਭੁਪਿੰਦਰ ਸਿੰਘ ਮਾਈਸਰਖਾਨਾ, ਕੁਲਵਿੰਦਰ ਸਿੰਘ ਵਿਰਕ, ਬਲਕਰਨ ਸਿੰਘ ਕੋਟਸ਼ਮੀਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਕੰਪਿਊਟਰ ਅਧਿਆਪਕ, ਮੈਰੀਟੋਰੀਅਸ ਅਧਿਆਪਕ, ਪ੍ਰੋਬੇਸ਼ਨ ਪੀਰਡ ਦੌਰਾਨ ਬੇਸਿਕ ਪੇਅ ਦੇਣ ਵਾਲਾ ਮੁਲਾਜ਼ਮ ਮਾਰੂ 15-1-15 ਦਾ ਪੱਤਰ ਵਾਪਸ ਲੈਣਾ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮ ਇਕ ਮੰਚ ‘ਤੇ ਇਕੱਠੇ ਹੋ ਗਏ ਹਨ। ਜਥੇਬੰਦੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਹਰਜੀਤ ਸਿੰਘ ਜੀਦਾ, ਜਗਦੀਪ ਸਿੰਘ ਮਾਨ, ਰਣਦੀਪ ਕੌਰ ਖ਼ਾਲਸਾ, ਬਲਜਿੰਦਰ ਕੌਰ, ਅਨਿਲ ਭੱਟ, ਰਾਮ ਸਿੰਘ ਬਰਾੜ ਨੇ ਦੱਸਿਆ ਕਿ ਹੁਣ ਸਰਕਾਰ ਖਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾਵੇਗੀ, ਜਿਸ ਤਹਿਤ ਸੂਬਾ ਪੱਧਰ ‘ਤੇ ਸਮੂਹ ਮੰਤਰੀਆਂ ਦੇ ਘਰਾਂ ਅੱਗੇ ਧਰਨੇ 1 ਜੁਲਾਈ ਤੋਂ 10 ਜੁਲਾਈ ਤੱਕ ਦਿੱਤੇ ਜਾਣਗੇ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਸਰਕਾਰ ਵਲੋਂ ਕੀਤੀ ਵਾਅਦਾ ਖ਼ਿਲਾਫ਼ੀ ਦਾ ਨਤੀਜਾ ਵਿਧਾਨ ਸਭਾ ਚੋਣਾਂ ਵਿਚ ਵੇਖਣ ਨੂੰ ਮਿਲੇਗਾ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੁੱਚੋ ਦੇ ਜਾਅਲੀ ਪੀ.ਏ. ਬਣ ਕੇ ਅਧਿਕਾਰੀਆਂ ਨੂੰ ਲਾਇਆ ਫ਼ੋਨ ਅਗਲੀ ਖ਼ਬਰ ‘ਮਾਮਲਾ ਭਾਜਪਾ ਆਗੂ ਡਾ. ਗਰਗ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ ਦਾ’-ਸਰੂਪ ਚੰਦ ਸਿੰਗਲਾ ਵਲੋਂ ਘਟਨਾ ਦੀ ਐਨ.ਆਈ.ਏ ਤੋਂ...
Ad Position 24