13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

10ਵੀਂ ਪਾਤਿਸ਼ਾਹੀ ਦੇ ਬਠਿੰਡਾ ਆਗਮਨ ’ਤੇ ਨਗਰ ਕੀਰਤਨ ਸਮਾਗਮ ਸਜਾਏ

Ad Position 21
No active advertisement
ਅਜੀਤ ਡੈਸਕ 24-06-2026

ਬਠਿੰਡਾ, 23 ਜੂਨ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ 10ਵੀਂ ਗੁਰਦੁਆਰਾ ਹਾਜੀ ਰਤਨ ਸਾਹਿਬ, ਕਿਲ੍ਹਾ ਮੁਬਾਰਕ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 21 ਜੂਨ 1706 ਵਿਚ ਬਠਿੰਡਾ ਵਿਖੇ ਆਮਦ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਅਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਸੰਪੰਨ ਹੋਇਆ। ਸੰਗਤਾਂ ਵਲੋਂ ਨਗਰ ਕੀਰਤਨ ਦੇ ਪਿੱਛੇ ਪਿੱਛੇ ਸਬਦ ਕੀਰਤਨ ਰਾਹੀਂ ਸੰਗਤਾਂ ਨੂੰ ਕਲਗ਼ੀਧਰ ਪਾਤਿਸ਼ਾਹ ਜੀ ਦੇ ਗੁਣਗਾਨ ਗਾਇਣ ਨਾਲ ਸੰਗਤਾਂ ਨੂੰ ਜੋੜਿਆ ਗਿਆ। ਇਸ ਮੌਕੇ ਭਾਈ ਘਨੱਈਆ ਸੇਵਕ ਜਥਾ,ਦਸਮੇਸ਼ ਪਿਆਰੇ ਸੇਵਕ ਦਲ,ਇਸਤਰੀ ਸਤਿਸੰਗ ਸਭਾ ਹਾਜੀ ਰਤਨ,ਮੈਨੇਜਰ ਹਰਪਾਲ ਸਿੰਘ ਤੋਂ ਇਲਾਵਾ ,ਗ੍ਰੰਥੀ ਸਤਪਾਲ ਸਿੰਘ ,ਭਾਈ ਸਤਨਾਮ ਸਿੰਘ ਗੁਲਾਬਗੜ੍ਹ ਅਤੇ ਬਾਬਾ ਬੂਟਾ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਮੰਡੀ ਕਲਾਂ ਵਿਖੇ ਲੋਕ ਮਿਲਣੀ ’ਚ ਜਾਣ ਤੋਂ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ ਅਗਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਟੱਕਰ, ਦੋ ਲੜਕੀਆਂ ਸਮੇਤ ਤਿੰਨ ਜ਼ਖਮੀ
Ad Position 24