13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬੀਆਂ ’ਤੇ ਗਲਤ ਟਿੱਪਣੀ ਕਰਨ ਵਾਲਾ ਆਗੂ ਮੁਆਫ਼ੀ ਮੰਗੇ : ਮਾਨ ਸਿੰਘ

Ad Position 21
No active advertisement
ਅਜੀਤ ਡੈਸਕ 24-06-2026

ਬਠਿੰਡਾ, 23 ਜੂਨ (ਪ੍ਰੀਤਪਾਲ ਸਿੰਘ ਰੋਮਾਣਾ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਮਾਨ ਸਿੰਘ ਬਠਿੰਡਾ ਨੇ ਭਾਜਪਾ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਵਲੋਂ ਪੰਜਾਬੀਆਂ ਬਾਰੇ ਕੀਤੀ ਗਈ ਕਥਿਤ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇਮੋਸ਼ਨਲ ਬਲੈਡੀ ਫੂਲ ਕਹਿਣਾ ਨਾ ਸਿਰਫ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਹੈ, ਸਗੋਂ ਸਮੁੱਚੇ ਪੰਜਾਬ, ਪੰਜਾਬੀਅਤ ਅਤੇ ਗੁਰੂਆਂ ਦੀ ਪਵਿੱਤਰ ਧਰਤੀ ਦਾ ਅਪਮਾਨ ਕੀਤਾ ਹੈ। ਜਾਰੀ ਬਿਆਨ ਵਿਚ ਮਾਨ ਸਿੰਘ ਬਠਿੰਡਾ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਆਜ਼ਾਦੀ, ਸਰਹੱਦਾਂ ਦੀ ਰਾਖੀ ਤੇ ਦੇਸ਼ ਦੇ ਅੰਨ ਭੰਡਾਰ ਭਰਨ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਅਜਿਹੇ ਕੌਮ ਦੇ ਲੋਕਾਂ ਬਾਰੇ ਅਪਮਾਨਜਨਕ ਸ਼ਬਦ ਵਰਤਣਾ ਬਿਲਕੁਲ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਆਪਣੇ ਸਵੈਮਾਨ, ਅਣਖ ਅਤੇ ਸਨਮਾਨ ਲਈ ਜਾਣੇ ਜਾਂਦੇ ਹਨ ਅਤੇ ਉਹ ਕਿਸੇ ਵੀ ਕੀਮਤ ’ਤੇ ਆਪਣੇ ਮਾਣ ਸਨਮਾਨ ਨਾਲ ਸਮਝੌਤਾ ਨਹੀ ਕਰ ਸਕਦੇ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਬਿਆਨ ਭਾਜਪਾ ਦੀ ਪੰਜਾਬ ਪ੍ਰਤੀ ਨਕਾਰਤਮਕ ਅਤੇ ਪੰਜਾਬ ਵਿਰੋਧੀ ਸੋਚ ਨੂੰ ਜਨਤਕ ਕਰਦਾ ਹੈ। ਮਾਨ ਸਿੰਘ ਨੇ ਕਿਹਾ ਕਿ ਜਤਿੰਦਰ ਪਾਲ ਸਿੰਘ ਨੇ ਇਹ ਟਿੱਪਣੀ ਕੀਤੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਸਮੂਹ ਪੰਜਾਬੀਆਂ ਤੋਂ ਬਿਨਾਂ ਸ਼ਰਤ ਮਾਫ਼ੀ ਮੰਗਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਤਿੰਦਰ ਪਾਲ ਸਿੰਘ ਖ਼ਿਲਾਫ਼ ਤੁਰੰਤ ਅਨੁਸ਼ਾਸਨਾਤਮਿਕ ਕਾਰਵਾਈ ਕਰੇ।

Ad Position 22
No active advertisement
ਪਿਛਲੀ ਖ਼ਬਰ ਫੋਟੋਗ੍ਰਾਫੀ ਐਸੋਸੀਏਸ਼ਨ ਬਠਿੰਡਾ ਦੀ ਚੋਣ, ਹਰੀਸ਼ ਗਰਗ ਬਣੇ ਪ੍ਰਧਾਨ ਅਗਲੀ ਖ਼ਬਰ ਆਦੇਸ਼ ਹਸਪਤਾਲ ਬਠਿੰਡਾ ਦੁਆਰਾ ਰੀੜ੍ਹ ਦੀ ਹੱਡੀ ਦੀ ਸਰਜਰੀ ਦੇ ਖੇਤਰ ’ਚ ਇੱਕ ਵੱਡੀ ਪ੍ਰਾਪਤੀ
Ad Position 24