13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਕੌਂਸਲਰ ਪੁਰੀ ਵਲੋਂ ਜਿੱਤ ਦੀ ਖ਼ੁਸ਼ੀ ’ਚ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 24-06-2026

ਮਲੂਕਾ ਵਲੋਂ ਕੌਂਸਲਰ ਪੁਰੀ ਦਾ ਸਨਮਾਨ
ਭਗਤਾ ਭਾਈਕਾ, 23 ਜੂਨ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 7 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਚਰਨਜੀਤ ਕੌਰ ਪੁਰੀ (ਪਤਨੀ ਗੁਰਚਰਨ ਸਿੰਘ ਪੁਰੀ ਸਾਬਕਾ ਕੌਂਸਲਰ) ਵਲੋਂ ਆਪਣੀ ਜਿੱਤ ਦੀ ਖ਼ੁਸ਼ੀ ਵਿਚ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਭਗਤਾ ਭਾਈਕਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਮਲੂਕਾ ਨੇ ਵਾਰਡ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਪੁਰੀ ਪਰਿਵਾਰ ਨੂੰ ਵਧਾਈ ਦਿੱਤੀ। ਮਲੂਕਾ ਨੇ ਕਿਹਾ ਕਿ ਪੰਜਾਬ ਅੰਦਰ ਵਿਕਾਸ ਕਾਰਜਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇੜੇ ਤੇੜੇ ਵੀ ਨਹੀਂ ਹਨ। ਅਕਾਲੀ ਦਲ ਦੇ ਵਿਕਾਸ ਦਾ ਰਿਕਾਰਡ ਕੋਈ ਨਹੀਂ ਤੋੜ ਸਕੇਗਾ। ਮਲੂਕਾ ਨੇ ਦੋਸ਼ ਲਾਇਆ ਕਿ ਆਪ ਸਰਕਾਰ ਵਲੋਂ ਆਪਣੀ ਝੂਠੀ ਇਸ਼ਤਿਹਾਰਬਾਜ਼ੀ ਤੇ ਪੰਜਾਬ ਦੇ ਕਰੋੜਾਂ ਰੁਪਏ ਪਾਣੀ ਵਾਂਗ ਵਹਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ 108 ਐਂਬੂਲੈਂਸ ਉਪਰ ਤਸਵੀਰ ਲਗਾਏ ਜਾਣ ਦਾ ਵਿਰੋਧ ਕਰਨ ਵਾਲੇ ਭਗਵੰਤ ਸਿੰਘ ਮਾਨ ਹੁਣ ਲਿਫਾਇਆ ਅਤੇ 200 ਗ੍ਰਾਮ ਹਲਦੀ ਦੇ ਪੈਕਟਾਂ ‘ਤੇ ਵੀ ਆਪਣੀਆਂ ਤਸਵੀਰਾਂ ਲਗਾ ਰਹੇ ਹਨ। ਇਸ ਸਮਾਗਮ ਦੌਰਾਨ ਬੀਬੀ ਚਰਨਜੀਤ ਕੌਰ ਪੁਰੀ, ਗੁਰਚਰਨ ਸਿੰਘ ਪੁਰੀ ਸਮੇਤ ਵੱਖ-ਵੱਖ ਵਾਰਡਾਂ ਤੋਂ ਚੁਣੇ ਗਏ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ। ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਗੁਰਚਰਨ ਸਿੰਘ ਪੁਰੀ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ । ਇਸ ਮੌਕੇ ਗਗਨਦੀਪ ਸਿੰਘ ਗਰੇਵਾਲ, ਰਾਕੇਸ਼ ਕੁਮਾਰ ਗੋਇਲ, ਮਨਜੀਤ ਸਿੰਘ ਧੁੰਨਾ, ਸਤਵਿੰਦਰਪਾਲ ਸਿੰਘ ਪਿੰਦਰ, ਜਗਮੋਹਨ ਲਾਲ ਭਗਤਾ, ਸੁਖਜਿੰਦਰ ਸਿੰਘ ਖ਼ਾਨਦਾਨ, ਗੁਰਬਿੰਦਰ ਕੌਰ ਭਗਤਾ, ਬਲੌਰ ਸਿੰਘ ਕਾਂਗੜ, ਕੁਲਦੀਪ ਕੌਰ ਭਗਤਾ, ਸੁਖਮੰਦਰ ਸਿੰਘ ਭੋਲਾ, ਜਸਪਾਲ ਸਿੰਘ ਵੜਿੰਗ, ਦਲਜੀਤ ਸਿੰਘ ਭਗਤਾ, ਹਰਦੇਵ ਸਿੰਘ ਗੋਗੀ, ਮਾ. ਜਸਪਾਲ ਸਿੰਘ ਜੱਸੀ, ਰਾਮ ਸਿੰਘ ਏ.ਐਸ.ਆਈ., ਬਿੱਟੂ ਘਾਰੂ, ਸੇਮੀ ਭਾਈਰੂਪਾ, ਜੀਤ ਸਿੰਘ ਸਲਾਬਤਪੁਰਾ, ਹੰਸ ਸਿੰਘ ਸੋਹੀ, ਢਾਡੀ ਬਲਵਿੰਦਰ ਸਿੰਘ ਭਗਤਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਮਲੂਕਾ ਵਲੋਂ ਨਵੇਂ ਬਣੇ ਕੌਂਸਲਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਐਕਟਿਵਾ ਚਾਲਕ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਈ-ਰਿਕਸ਼ਾ ਪਲਟਣ ਕਾਰਨ ਦੋ ਜ਼ਖ਼ਮੀ
Ad Position 24