10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੀਆਂ ਕਬੱਡੀ ਤੇ ਵੁਸ਼ੂ ਖਿਡਾਰਨਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਮਾਰੀਆਂ ਮੱਲ੍ਹਾਂ

ਸੀਂਗੋ ਮੰਡੀ, 10 ਅਗਸਤ (ਲਕਵਿੰਦਰ ਸ਼ਰਮਾ)–ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਹਿਰੀ ਦੀਆਂ ਵਿਦਿਆਰਥਣਾਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-14 ਕਬੱਡੀ ਟੀਮ ਨੇ ਪਹਿਲਾ ਸਥਾਨ, ਅੰਡਰ-17 ਕਬੱਡੀ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-17 ਵੁਸ਼ੂ ਵਰਗ ਵਿਚ ਵੀ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਉਪਲਬਧੀ ਦਰਜ ਕੀਤੀ।

Ad Position 21
No active advertisement
ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਜੇਤੂ ਖਿਡਾਰੀ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਨਾਲ। ਤਸਵੀਰ: ਸ਼ਰਮਾ 11-08-2026
ਸੀਂਗੋ ਮੰਡੀ, 10 ਅਗਸਤ (ਲਕਵਿੰਦਰ ਸ਼ਰਮਾ)–ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਹਿਰੀ ਦੀਆਂ ਵਿਦਿਆਰਥਣਾਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-14 ਕਬੱਡੀ ਟੀਮ ਨੇ ਪਹਿਲਾ ਸਥਾਨ, ਅੰਡਰ-17 ਕਬੱਡੀ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-17 ਵੁਸ਼ੂ ਵਰਗ ਵਿਚ ਵੀ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਉਪਲਬਧੀ ਦਰਜ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀ: ਲਖਵਿੰਦਰ ਸਿੰਘ ਸਿੱਧੂ ਨੇ ਜੇਤੂ ਖਿਡਾਰਨਾਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਲਗਨ ਸਦਕਾ ਇਹ ਮਾਣਮੱਤੀ ਸਫ਼ਲਤਾ ਹਾਸਲ ਕੀਤੀ ਹੈ। ਜੇਤੂ ਖਿਡਾਰਨਾਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਕੋਚ ਹਰਵਿੰਦਰ ਸਿੰਘ, ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਯਤਨਸ਼ੀਲ ਰਹਿਣਗੀਆਂ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਪਰਮਜੀਤ ਕੌਰ ਸੇਖੋਂ ਨੇ ਜੇਤੂ ਖਿਡਾਰਨਾਂ ਅਤੇ ਕਬੱਡੀ ਕੋਚ ਹਰਵਿੰਦਰ ਸਿੰਘ ਨੂੰ ਮੁਬਾਰਕਬਾਦ ਦੇ ਕੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅੰਗਹੀਣਾਂ ਵਲੋਂ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਫ਼ੈਸਲਾ ਅਗਲੀ ਖ਼ਬਰ ਜਾਣਕਾਰੀ ਸਾਂਝੀ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ। ਨੈਸ਼ਨਲ ਡੀ-ਵਾਰਮਿੰਗ ਡੇਅ ਮਨਾਇਆ
Ad Position 24