ਬਹਿਮਣ ਦੀਵਾਨਾ ’ਚ ਗੋਪਾਲ ਸਿੰਘ ਕੋਟਫੱਤਾ ਨੇ ਲੋਕ ਮਿਲਣੀ ਕੀਤੀ ਲੋਕ ਭਲਾਈ ਦੀਆਂ ਸਕੀਮਾਂ ਦੇਣ ਵਿਚ ਆਪ ਸਰਕਾਰ ਦੇਸ਼ ਭਰ ਵਿਚੋਂ ਮੋਹਰੀ - ਗੋਪਾਲ ਸਿੰਘ ਕੋਟਫੱਤਾ
ਬੱਲੂਆਣਾ, 10 ਅਗਸਤ (ਗੁਰਨੈਬ ਸਾਜਨ)- ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਪਿੰਡ ਬਹਿਮਣ ਦੀਵਾਨਾ ਅਤੇ ਬਾਜ਼ੀਗਰ ਬਸਤੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਲੋਕ ਮਿਲਣੀਆਂ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਦੁੱਖ ਸੁੱਖ ਸਾਂਝੇ ਕੀਤੇ।
ਬੱਲੂਆਣਾ, 10 ਅਗਸਤ (ਗੁਰਨੈਬ ਸਾਜਨ)- ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਪਿੰਡ ਬਹਿਮਣ ਦੀਵਾਨਾ ਅਤੇ ਬਾਜ਼ੀਗਰ ਬਸਤੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਲੋਕ ਮਿਲਣੀਆਂ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਦੁੱਖ ਸੁੱਖ ਸਾਂਝੇ ਕੀਤੇ। ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਗੋਪਾਲ ਸਿੰਘ ਕੋਟਫੱਤਾ ਨੇ ਭਰਵੇਂ ਇਕੱਠ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਦਰਜਾ ਦਿੰਦੇ ਹੋਏ ਇਨ੍ਹਾਂ ਖੇਤਰਾਂ ਵਿਚ ਲਾਮਿਸਾਲ ਕੰਮ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੇਸ਼ ਭਰ ਵਿਚੋਂ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਿਹਤ ਦੇ ਖੇਤਰ ਵਿਚ ਸੂਬੇ ਦੇ ਲੋਕਾਂ ਨੂੰ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕੀਤਾ ਗਿਆ ਹੈ। ਔਰਤਾਂ ਨੂੰ ਸੰਬੋਧਨ ਕਰਦਿਆਂ ਕੋਟਫੱਤਾ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਹਰ ਵਰਗ ਦੀਆਂ ਬਾਲਗ ਔਰਤਾਂ ਨੂੰ ਮਹੀਨਾਵਾਰ ਸਨਮਾਨ ਰਾਸ਼ੀ ਦੇ ਕੇ ਭਗਵੰਤ ਮਾਨ ਨੇ ਸੂਬੇ ਵਿਚ ਇਤਿਹਾਸ ਦਰਜ ਕਰ ਦਿੱਤਾ ਹੈ ਅਤੇ ਸੂਬੇ ਦੀਆਂ ਮਾਵਾਂ ਭੈਣਾਂ ਇਸ ਫ਼ੈਸਲੇ ਤੋਂ ਬਹੁਤ ਖ਼ੁਸ਼ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਦੇ ਰਾਹੀਂ ਬਹੁਤ ਸਾਰੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਤੋਂ ਇਲਾਵਾ ਵਾਹਗਾ ਬਾਰਡਰ ਵੀ ਦਿਖਾਇਆ ਜਾਂਦਾ ਹੈ। ਇਸ ਮੌਕੇ ਪੰਜਾਬ ਰਾਜ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਕੇਸ਼ ਪੁਰੀ ਚੇਅਰਮੈਨ, ਯੂਥ ਆਗੂ ਸਰਪੰਚ ਸੁਖਜਿੰਦਰ ਰੋਮਾਣਾ, ਰੁਪਿੰਦਰ ਸਿੰਘ ਹਲਕਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਰੇਸ਼ਮ ਸਿੰਘ ਤਿਉਣਾ ਹਲਕਾ ਯੂਥ ਪ੍ਰਧਾਨ, ਸੁਰਜੀਤ ਸਿੰਘ ਸਰਪੰਚ ਦਿਉਣ ਖ਼ੁਰਦ, ਸੁਖਰਾਜ ਸਿੰਘ ਸਿੱਧੂ ਸਰਪੰਚ ਬੱਲੂਆਣਾ, ਜਗਸੀਰ ਸਿੰਘ ਬੱਲੂਆਣਾ, ਜਸਕਰਨ ਸਿੰਘ ਸਿਵੀਆਂ, ਬਲਾਕ ਪ੍ਰਧਾਨ ਹਰਦੀਪ ਸਿੰਘ ਰੋਮਾਣਾ, ਜਗਜੀਤ ਸਿੰਘ ਬਹਿਮਣ ਦੀਵਾਨਾ, ਮਨਦੀਪ ਸਿੰਘ ਬਹਿਮਣ ਦੀਵਾਨਾ ਆਦਿ ਮੌਜੂਦ ਸਨ।